28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਗੁੱਜਰਵਾਲ ਵਿਖੇ ਖੇਡਾਂ 'ਚ ਮੱਲਾਂ ਮਾਰਨ ਵਾਲੀਆਂ ਖਿਡਾਰਨਾਂ ਸਨਮਾਨਿਤ

ਅਜੀਤ ਡੈਸਕ 22-09-2025
ਜੋਧਾਂ, 21 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਪਿੰਡ ਗੁੱਜਰਵਾਲ ਵਿਖੇ ਸਮਾਜ ਸੇਵੀ ਚਰਨਜੀਤ ਸਿੰਘ ਗਰੇਵਾਲ ਹਾਂਗਕਾਂਗ ਵਾਲਿਆਂ ਦੇ ਵਿਸ਼ੇਸ਼ ਸਹਿਯੋਗ ਨਾਲ ਬਣੀ ਆਧੁਨਿਕ ਖੇਡ ਪਾਰਕ ਵਿਖੇ ਫੁੱਟਬਾਲ ਅਕੈਡਮੀ ਦੀਆਂ ਅੰਡਰ-17 ਖਿਡਾਰਨਾਂ ਦਾ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਾ ਜਿੱਤਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ¢ ਸਨਮਾਨ ਸਮਾਗਮ ਦੌਰਾਨ ਕਮਲਜੀਤ ਸਿੰਘ ਗਰੇਵਾਲ ਅਤੇ ਸਰਬਜੀਤ ਸਿੰਘ ਨੇ ਦੱਸਿਆ ਕਿ ਦਾਖਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਫੁੱਟਬਾਲ ਮੈਚਾਂ ਦੌਰਾਨ ਗੁੱਜਰਵਾਲ ਫੁੱਟਬਾਲ ਅਕੈਡਮੀ ਦੀਆਂ ਅੰਡਰ-17 ਵਰਗ ਦੀਆਂ ਖਿਡਾਰਨਾਂ ਨੇ ਪਹਿਲਾ ਅਤੇ ਅੰਡਰ-14 ਲੜਕੀਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰ ਕੇ ਅਕੈਡਮੀ ਦਾ ਮਾਣ ਵਧਾਇਆ ਹੈ¢ ਇਨ੍ਹਾਂ ਸਾਰੀਆਂ ਖਿਡਾਰਨਾਂ ਨੂੰ ਸਰਪੰਚ ਹਰਦੀਪ ਸਿੰਘ ਗਰੇਵਾਲ, ਬੂਟਾ ਸਿੰਘ ਧਾਲੀਵਾਲ ਅਤੇ ਜਥੇਦਾਰ ਜਗਰੂਪ ਸਿੰਘ ਆਦਿ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਪ੍ਰਬੰਧਕਾਂ ਵਲੋਂ ਅਕੈਡਮੀ ਦੇ ਖਿਡਾਰੀਆਂ ਲਈ ਸਹਿਯੋਗ ਕਰਨ ਵਾਲੀਆਂ ਸ਼ਖ਼ਸੀਅਤਾਂ ਮਨਿੰਦਰਜੀਤ ਸਿੰਘ ਬਾਵਾ ਟਰੱਸਟੀ ਗੁਰਦੁਆਰਾ ਰਾੜਾ ਸਾਹਿਬ, ਗੁਰਜੀਤ ਸਿੰਘ ਨਾਰੰਗਵਾਲ ਅਤੇ ਯਸੂਸ਼ਵੀ ਕੁਮਾਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ¢ ਇਸ ਮੌਕੇ ਸਰਪੰਚ ਹਰਦੀਪ ਸਿੰਘ ਨੇ ਮੈਚ ਜਿੱਤਣ ਵਾਲੀਆਂ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਤੇ ਪੜ੍ਹਾਈ ਵਿਚ ਮੱਲਾਂ ਮਾਰ ਕੇ ਆਪਣਾ, ਪਰਿਵਾਰ ਅਤੇ ਦੇਸ਼ ਸਮਾਜ ਦਾ ਨਾਮ ਉੱਚਾ ਕਰਨ ਵਾਲੇ ਬੱਚੇ ਮਾੜੀਆਂ ਤੇ ਗ਼ਲਤ ਆਦਤਾਂ ਤੋਂ ਵੀ ਬਚ ਜਾਂਦੇ ਹਨ¢ ਇਸ ਮੌਕੇ ਮਾਸਟਰ ਸੁਖਪਾਲ ਸਿੰਘ, ਜਗਦੇਵ ਸਿੰਘ ਗਰੇਵਾਲ, ਪ੍ਰਧਾਨ ਦਿਆਲ ਸਿੰਘ, ਮਾ. ਬਲਵਿੰਦਰ ਸਿੰਘ, ਸੰਤੋਖ ਸਿੰਘ, ਕਰਮ ਚੰਦ, ਡੀ. ਪੀ. ਈ. ਠਾਕੁਰਪ੍ਰੀਤ ਸਿੰਘ, ਨਿਰਮਲ ਸਿੰਘ, ਮਾ ਰਮਨਦੀਪ ਸਿੰਘ, ਕੋਚ ਗੋਪੀ ਥਾਪਾ, ਕੋਚ ਗੁਰਪਿਆਰ ਸਿੰਘ, ਕੋਚ ਦਲਜੀਤ ਸਿੰਘ, ਕੋਚ ਮੋਨੰੂ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਭਾਈ ਘਨੱਈਆ ਦੀ ਯਾਦ 'ਚ ਮਾਨਵ ਸੇਵਾ ਦਿਵਸ ਮਨਾਇਆ ਅਗਲੀ ਖ਼ਬਰ ਸੇਵਾ ਮੁਕਤ ਜਲ ਸ੍ਰੋਤ ਮੁਲਾਜ਼ਮਾਂ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।