28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਬਿਜਲੀ ਜਥੇਬੰਦੀਆਂ ਵਲੋਂ ਪ੍ਰਵਾਸੀ ਮਜ਼ਦੂਰਾਂ ਖ਼ਿਲਾਫ਼ ਭੜਕਾਊ ਪ੍ਰਚਾਰ ਤੋਂ ਸੁਚੇਤ ਰਹਿਣ ਦਾ ਸੱਦਾ •ਹੁਸ਼ਿਆਰਪੁਰ ਕਤਲ ਕਾਂਡ ਦੇ ਦੋਸ਼ੀ ਨੂੰ ਸਖ਼ਤ ਸਜ਼ਾ ਦਿਵਾਉਣ ਦੀ ਮੰਗ

ਅਜੀਤ ਡੈਸਕ 22-09-2025
ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ)- ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਸੂਬਾ ਪ੍ਰਧਾਨ ਕਿ੍ਸ਼ਨ ਸਿੰਘ ਅÏਲਖ, ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਕਟਾਰੀਆ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਬਿਜਲੀ ਖੇਤਰ ਵਿਚ ਕੰਮ ਕਰਦੀਆਂ ਜਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ ਤੇ ਕੋਆਰਡੀਨੇਸ਼ਨ ਕਮੇਟੀ ਆਫ਼ ਪਾਵਰਕਾਮ ਐਂਡ ਟਰਾਂਸਕੋ ਆਉਟਸੋਰਸਡ ਮੁਲਾਜ਼ਮ ਪੰਜਾਬ ਕਿਹਾ ਕਿ ਹੁਸ਼ਿਆਰਪੁਰ ਵਿਚ ਇੱਕ ਪ੍ਰਵਾਸੀ ਮਜ਼ਦੂਰ ਵੱਲੋਂ ਇੱਕ ਬੱਚੇ ਨਾਲ ਕੀਤੀ ਦਰਿੰਦਗੀ ਪੂਰਨ ਕਾਰਵਾਈ ਦੀ ਸਖ਼ਤ ਨਿੰਦਾ ਕਰਦੇ ਹਾਂ ਅਤੇ ਮੰਗ ਕਰਦੇ ਹਾਂ ਕਿ ਦੋਸ਼ੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ | ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਵੀ ਕੀਤਾ | ਪਰ ਇੱਕ ਵਿਅਕਤੀ ਦੇ ਅਜਿਹੇ ਗੁਨਾਹ ਨੂੰ ਉਸਦੇ ਸਮੁੱਚੇ ਭਾਈਚਾਰੇ ਨਾਲ ਜੋੜ ਕੇ ਸਮੁੱਚੇ ਭਾਈਚਾਰੇ ਨੂੰ ਲੋਕਾਂ ਦੀ ਨਫ਼ਰਤ ਦਾ ਨਿਸ਼ਾਨਾ ਬਣਾਉਣ ਵਾਲਾ ਭੜਕਾਊ ਪ੍ਰਚਾਰ ਚਲਾਉਣਾ ਕਿਸੇ ਤਰ੍ਹਾਂ ਵੀ ਵਾਜਬ ਨਹੀਂ ਹੈ | ਇਸ ਮੌਕੇ ਜਸਵਿੰਦਰ ਸਿੰਘ, ਜਗਰੂਪ ਸਿੰਘ ਲਹਿਰਾ, ਗੁਰਜੀਤ ਸਿੰਘ, ਬਲਵਿੰਦਰ ਸਿੰਘ ਸੈਣੀ, ਹਰਜੀਤ ਸਿੰਘ, ਪ੍ਰਧਾਨ ਗੁਰਪ੍ਰੀਤ ਸਿੰਘ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਦੇਸਰਾਜ ਸ਼ਾਸਤਰੀ ਨੇ ਮੱਸਿਆ 'ਤੇ ਹਵਨ ਯੱਗ ਕੀਤਾ ਅਗਲੀ ਖ਼ਬਰ ਧਮੋਟ ਖ਼ੁਰਦ ਰਾਮਸਰ 'ਚ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।