14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਖ਼ੂਨਦਾਨ ਕੈਂਪ 'ਚ ਲੋਕ ਵੱਧ ਤੋਂ ਵੱਧ ਖੂਨਦਾਨ ਕਰਨ- ਬਾਬਾ ਲਾਭ ਸਿੰਘ ਸ਼ਤਾਬਗੜ੍ਹ

ਅਜੀਤ ਡੈਸਕ 23-09-2025
ਮਾਛੀਵਾੜਾ ਸਾਹਿਬ, 22 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਹਲਕਾ ਸਮਰਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਲਗਾਏ ਜਾ ਰਹੇ ਖ਼ੂਨਦਾਨ ਕੈਂਪ ਵਿਚ ਲੋਕ ਵੱਧ ਤੋਂ ਵੱਧ ਖੂਨ ਦਾ ਦਾਨ ਦੇਣ ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਮਾਛੀਵਾੜਾ ਤੋਂ ਨਸ਼ਾ ਮੁਕਤੀ ਮੋਰਚੇ ਦੇ ਬਲਾਕ ਕੋਆਰਡੀਨੇਟਰ ਬਾਬਾ ਲਾਭ ਸਿੰਘ ਸ਼ਤਾਬਗੜ ਵਾਲਿਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ¢ ਉਨ੍ਹਾਂ ਕਿਹਾ ਕਿ 28 ਸਤੰਬਰ ਦਿਨ ਐਤਵਾਰ ਨੂੰ ਮਹਾਰਾਜਾ ਰਿਜ਼ੋਰਟਸ, ਸਮਰਾਲਾ ਵਿਖੇ 9 ਵਜੇ ਤੋਂ 2 ਵਜੇ ਤੱਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ¢ ਉਨ੍ਹਾਂ ਹਲਕਾ ਸਮਰਾਲਾ ਤੇ ਆਸਪਾਸ ਦੇ ਨੌਜਵਾਨ ਵੱਧ ਤੋਂ ਵੱਧ ਖ਼ੂਨਦਾਨ ਕਰਨ ਤਾਂ ਜੋ ਲੋੜਵੰਦਾਂ ਤੱਕ ਪਹੁੰਚ ਸਕੇ¢ ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਵੀ ਬਲਾਕ ਮਾਛੀਵਾੜਾ ਦੇ ਪਿੰਡਾਂ ਵਿਚ ਜਾ ਕੇ ਨੌਜਵਾਨਾਂ ਨੂੰ ਕੈਂਪ ਸਬੰਧੀ ਉਤਸ਼ਾਹਿਤ ਕੀਤਾ ਜਾ ਰਿਹਾ ਤਾਂ ਜੋ ਵੱਧ ਤੋਂ ਵੱਧ ਗਿਣਤੀ 'ਚ ਨੌਜਵਾਨ ਇੱਥੇ ਪਹੁੰਚ ਸਕਣ ¢ ਬਾਬਾ ਲਾਭ ਸਿੰਘ ਨੇ ਕਿਹਾ ਕਿ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਲੋਕ ਸੇਵਾ ਦੇ ਨਾਲ ਇਹ ਸਮਾਜ ਸੇਵੀ ਕਾਰਜ ਵੀ ਕੀਤੇ ਜਾ ਰਹੇ ਹਨ¢
ਪਿਛਲੀ ਖ਼ਬਰ ਬਾਲ ਰਾਮ ਲੀਲ੍ਹਾ 'ਚ ਕਾਂਗਰਸ ਮਹਿਲਾ ਬਲਾਕ ਪ੍ਰਧਾਨ ਮਨਜੀਤ ਕੁਮਾਰੀ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਕਾਂਗਰਸ ਲੁਧਿਆਣਾ ਦਿਹਾਤੀ ਦੇ ਨਵੇਂ ਪ੍ਰਧਾਨ ਦੀ ਚੋਣ ਸੰਬੰਧੀ ਕੁਹਾੜਾ ਵਿਖੇ ਮੀਟਿੰਗ • ਅਬਜ਼ਰਵਰ ਡਾ. ਸੀਖਾ ਮੀਰ ਰਾਜਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।