14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਆੜ੍ਹਤੀਆਂ ਵਲੋਂ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਬਾਕੀ ਅਹੁਦੇਦਾਰਾਂ ਦਾ ਸਨਮਾਨ

ਅਜੀਤ ਡੈਸਕ 23-09-2025

ਮਾਛੀਵਾੜਾ ਸਾਹਿਬ, 22 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਮੋਹਿਤ ਕੁੰਦਰਾ ਅਤੇ ਸਮੂਹ ਆੜ੍ਹਤੀਆਂ ਵਲੋਂ ਸ਼ੈਲਰ ਐਸੋਸੀਏਸ਼ਨ ਦੇ ਨਵੇਂ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ¢ ਸ਼ੈਲਰ ਐਸੋਸੀਏਸ਼ਨ ਦੇ ਨਵ-ਨਿਯੁਕਤ ਚੇਅਰਮੈਨ ਹੁਸਨ ਲਾਲ ਮੜਕਨ, ਪ੍ਰਧਾਨ ਅਸ਼ੋਕ ਸੂਦ ਅਤੇ ਸਰਪ੍ਰਸਤ ਸਤੀਸ਼ ਮਿੱਤਲ ਨੂੰ ਪ੍ਰਧਾਨ ਮੋਹਿਤ ਕੁੰਦਰਾ ਨੇ ਦੁਸ਼ਾਲੇ ਭੇਟ ਕਰ ਕੇ ਸਨਮਾਨਿਤ ਕੀਤਾ¢ ਪ੍ਰਧਾਨ ਮੋਹਿਤ ਕੁੰਦਰਾ ਨੇ ਕਿਹਾ ਕਿ ਦੋਵੇਂ ਐਸੋਸੀਏਸ਼ਨ ਇੱਕਜੁੱਟ ਹੋ ਕੇ ਕੰਮ ਕਰਨਗੀਆਂ ਅਤੇ ਕਿਸਾਨਾਂ ਨੂੰ ਫ਼ਸਲ ਵੇਚਣ 'ਤੇ ਖ਼ਰੀਦਣ ਸਮੇਂ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ¢ ਪ੍ਰਧਾਨ ਅਸ਼ੋਕ ਸੂਦ ਨੇ ਕਿਹਾ ਕਿ ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਦੋਵਾਂ ਦਾ ਆਪਸੀ ਰਿਸ਼ਤਾ ਬਹੁਤ ਗੂੜਾ ਹੈ, ਜੋ ਕਿ ਭਾਈਚਾਰੇ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਲਈ ਤਤਪਰ ਰਹਿਣਗੇ ¢ ਇਸ ਮੌਕੇ ਚੇਅਰਮੈਨ ਸੁਖਵਿੰਦਰ ਸਿੰਘ ਗਿੱਲ, ਸੁਸ਼ੀਲ ਲੂਥਰਾ, ਰਾਜੀਵ ਕੌਸ਼ਲ, ਸੰਤੋਖ ਸਿੰਘ ਬਾਜਵਾ, ਵਿੱਕੀ ਕੁੰਦਰਾ, ਸਾਬਕਾ ਸਰਪੰਚ ਹਰਵਿੰਦਰ ਸਿੰਘ ਸ਼ੇਰੀਆਂ, ਹੈਪੀ ਬਾਂਸਲ, ਸ਼ਸ਼ੀ ਭਾਟੀਆ, ਅਜੈ ਕੁਮਾਰ ਬਾਂਸਲ, ਜੈਦੀਪ ਕਾਹਲੋਂ, ਸੰਨੀ ਸੂਦ ਵੀ ਮੌਜੂਦ ਸਨ¢

ਪਿਛਲੀ ਖ਼ਬਰ ਮੁੰਡੀਆਂ ਵਲੋਂ 12 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ 8 ਲਿੰਕ ਸੜਕਾਂ ਦਾ ਉਦਘਾਟਨ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਸਰਕਾਰੀ ਮੈਡੀਕਲ ਟੀਮ ਦੇ ਕੈਂਪ ਜਾਰੀ- ਐੱਸ. ਐੱਮ. ਓ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।