14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਝੋਨੇ ਦੀ ਖ਼ਰੀਦ ਸੰਬੰਧੀ ਵਿਸ਼ੇਸ਼ ਪ੍ਰਬੰਧ ਕੀਤੇ ਗਏ- ਗੱਜਣਮਾਜਰਾ

ਅਜੀਤ ਡੈਸਕ 23-09-2025

ਅਹਿਮਦਗੜ੍ਹ, 22 ਸਤੰਬਰ (ਪੁਰੀ)-ਪੰਜਾਬ ਸਰਕਾਰ ਵਲੋਂ ਇਸ ਵਾਰ ਝੋਨੇ ਦੀ ਖ਼ਰੀਦ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਨਾਲ ਹੀ ਖ਼ਰੀਦ ਸਬੰਧੀ ਕਿਸਾਨਾਂ, ਆੜ੍ਹਤੀਆਂ ਜਾਂ ਸ਼ੈਲਰ ਮਾਲਕਾਂ ਨੂੰ ਮੰਡੀਆਂ ਅੰਦਰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਇਹ ਵਿਚਾਰ ਅੱਜ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਖ਼ਰੀਦ ਏਜੰਸੀਆਂ, ਸ਼ੈਲਰ ਮਾਲਕਾਂ, ਟਰੱਕ ਯੂਨੀਅਨ ਅਤੇ ਆੜ੍ਹਤੀ ਐਸੋ. ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੌਰਾਨ ਪ੍ਰਗਟ ਕੀਤੇ¢ ਵਿਧਾਇਕ ਗੱਜਣਮਾਜਰਾ ਨੇ ਇਸ ਮੌਕੇ ਇਹ ਵੀ ਵਿਸ਼ੇਸ਼ ਕਰ ਕੇ ਖ਼ੁਲਾਸਾ ਕੀਤਾ ਕਿ ਜੇਕਰ ਕਿਸੇ ਵੀ ਸਬੰਧਿਤ ਅਧਿਕਾਰੀ ਜਾਂ ਹੋਰ ਵਿਅਕਤੀਆਂ ਦੀ ਖ਼ਰੀਦ ਪ੍ਰਬੰਧਾਂ ਸਬੰਧੀ ਅਣਗਹਿਲੀ ਪਾਈ ਗਈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ | ਵਿਧਾਇਕ ਗੱਜਣਮਾਜਰਾ ਨੇ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਦਿੱਕਤ ਜਾਂ ਕੋਈ ਕਮੀ-ਪੇਸ਼ੀ ਖ਼ਰੀਦ ਸਬੰਧੀ ਪਤਾ ਲੱਗੇ ਤਾਂ ਮੇਰੇ ਨਾਲ ਉਸੇ ਸਮੇਂ ਸੰਪਰਕ ਕੀਤਾ ਜਾ ਸਕਦਾ ਹੈ ¢ ਇਸ ਮੌਕੇ 'ਤੇ ਚੇਅਰਮੈਨ ਮਾਰਕੀਟ ਕਮੇਟੀ ਕਮਲਜੀਤ ਸਿੰਘ ਉੱਭੀ, ਆੜ੍ਹਤੀ ਐਸੋ. ਦੇ ਸਰਪ੍ਰਸਤ ਬਲਦੇਵ ਮਲੌਦੀਏ, ਸ਼ੈਲਰ ਐਸੋ. ਦੇ ਪ੍ਰਧਾਨ ਸ਼ੇਰੂ ਝਨੇਰੀਆ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਆਦਿ ਨੇ ਵੀ ਭਰੋਸਾ ਦਿੱਤਾ ਕਿ ਖ਼ਰੀਦ ਸਬੰਧੀ ਪੂਰਨ ਸਹਿਯੋਗ ਦਿੱਤਾ ਜਾਵੇਗਾ¢ ਇਸ ਮੌਕੇ 'ਤੇ ਹੋਰਨਾਂ ਇਲਾਵਾ ਟਰੱਕ ਯੂਨੀਅਨ ਦੇ ਆਗੂ ਗੁਰਵਿੰਦਰ ਸਿੰਘ ਗੋਰਖਾ, ਬਲਜਿੰਦਰ ਸਿੰਘ, ਰਾਈਸ ਮਿਲਰਜ਼ ਐਸੋ. ਵਲੋਂ ਰਿਸ਼ੂ ਗੋਇਲ, ਗਣੇਸ਼ ਬਾਂਸਲ ਅਤੇ ਫੂਡ ਸਪਲਾਈ ਵਿਭਾਗ ਵਲੋਂ ਰਹਿਤ ਕੁਮਾਰ ਅਤੇ ਗਗਨਦੀਪ ਸਿੰਘ ਆਦਿ ਵੀ ਵਿਸ਼ੇਸ਼ ਕਰ ਕੇ ਹਾਜ਼ਰ ਸਨ¢

ਪਿਛਲੀ ਖ਼ਬਰ ਅਧਿਆਪਕਾਂ ਨੂੰ ਬੀ. ਐੱਲ. ਓ. ਦੀਆਂ ਡਿਊਟੀਆਂ ਤੋਂ ਤੁਰੰਤ ਕਰਵਾਇਆ ਜਾਵੇ ਮੁਕਤ- ਸਾਹਨੇਵਾਲ/ਦੋਰਾਹਾ ਅਗਲੀ ਖ਼ਬਰ ਸਮਰਾਲਾ ਪੁਲਿਸ ਵਲੋਂ ਦੋ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।