29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਚੇਅਰਮੈਨ ਗਿੱਲ ਵਲੋਂ ਦਾਣਾ ਮੰਡੀ 'ਚ ਤੁਲਾਈ ਕੰਡਿਆਂ ਦੀ ਅਚਨਚੇਤ ਜਾਂਚ

ਅਜੀਤ ਡੈਸਕ 16-10-2025
ਮਾਛੀਵਾੜਾ ਸਾਹਿਬ, 15 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਅਨਾਜ ਮੰਡੀ ਵਿਚ ਝੋਨੇ ਦੀ ਆਮਦ ਨੇ ਰਫ਼ਤਾਰ ਫੜੀ ਹੋਈ ਹੈ ਜਿਸ ਤੋਂ ਬਾਅਦ ਲਿਫ਼ਟਿੰਗ ਦੇ ਕੰਮ ਵਿਚ ਵੀ ਤੇਜ਼ੀ ਲਿਆਂਦੀ ਜਾ ਰਹੀ ਹੈ¢ ਮਾਛੀਵਾੜਾ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਗਿੱਲ ਵਲੋਂ ਕਿਸਾਨਾਂ ਦੀ ਫ਼ਸਲ ਤੋਲਣ ਵਾਲੇ ਆੜ੍ਹਤੀਆਂ ਦੇ ਕੰਡਿਆਂ ਦੀ ਅਚਨਚੇਤ ਜਾਂਚ ਕੀਤੀ ਗਈ ਅਤੇ ਤਾੜਨਾ ਕੀਤੀ ਗਈ ਫ਼ਸਲ ਤੁਲਾਈ ਸਮੇਂ ਕੁਤਾਹੀ ਕਰਨ ਵਾਲੇ ਕਿਸੇ ਵੀ ਆੜ੍ਹਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ¢ ਉਨ੍ਹਾਂ ਕਿਹਾ ਕਿ ਫ਼ਸਲ ਤੁਲਾਈ ਦੌਰਾਨ ਹੇਰ-ਫੇਰ ਕਰਨ ਵਾਲੇ ਆੜ੍ਹਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ¢ ਚੇਅਰਮੈਨ ਗਿੱਲ ਨੇ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਵੱਧ ਨਮੀ ਵਾਲਾ ਝੋਨਾ ਵੇਚਣ ਵਿਚ ਮੁਸ਼ਕਿਲ ਵੀ ਆਉਂਦੀ ਹੈ ਇਸ ਲਈ ਉਹ 17 ਫ਼ੀਸਦੀ ਨਮੀ ਵਾਲਾ ਝੋਨਾ ਹੀ ਲਿਆਉਣ¢ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਅਨਾਜ ਮੰਡੀ ਵਿਚ ਆਪਣਾ ਸੁੱਕਾ ਝੋਨਾ ਵੇਚਣ ਵਿਚ ਕੋਈ ਮੁਸ਼ਕਿਲ ਆਉਂਦੀ ਹੈ ਜਾਂ ਕੋਈ ਉਸ ਤੋਂ ਕੱਟ ਜਾਂ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਮਾਮਲਾ ਤੁਰੰਤ ਉਨ੍ਹਾਂ ਦੇ ਧਿਆਨ ਵਿਚ ਲਿਆਉਣ¢ ਅਜਿਹੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ¢ ਇਸ ਮੌਕੇ ਉਨ੍ਹਾਂ ਨਾਲ ਪ੍ਰਵੀਨ ਮੱਕੜ ਵੀ ਹਾਜ਼ਰ ਸਨ¢
ਪਿਛਲੀ ਖ਼ਬਰ ਦੋਰਾਹਾ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਟੈਕਸ ਨਾ ਦੇਣ 'ਤੇ ਫ਼ੈਕਟਰੀ ਨੂੰ ਕੀਤਾ ਸੀਲ ਅਗਲੀ ਖ਼ਬਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਬੈਂਕਿੰਗ ਵਿਘਨ ਕਾਰਨ ਕਾਰੋਬਾਰ ਠੱਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।