ਮਾਛੀਵਾੜਾ ਸਾਹਿਬ, 15 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਆਮ ਆਦਮੀ ਪਾਰਟੀ ਦੇ ਹਲਕਾ ਸਮਰਾਲਾ ਤੋਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਵੱਖ-ਵੱਖ ਪਿੰਡਾਂ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਦੀ ਲੋਕਾਂ ਵਲੋਂ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੇਂ ਖੇਡ ਸਟੇਡੀਅਮਾਂ ਦਾ ਨਿਰਮਾਣ ਕਰਨ ਨਾਲ ਨੌਜਵਾਨਾਂ ਵਿਚ ਖੇਡਾਂ ਨਾਲ ਜੁੜਨ ਦੀ ਰੁਚੀ ਪੈਦਾ ਹੋਵੇਗੀ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਨਸ਼ਾ ਮੁਕਤੀ ਮੋਰਚੇ ਦੇ ਬਲਾਕ ਕੋਆਰਡੀਨੇਟਰ ਬਾਬਾ ਲਾਭ ਸਿੰਘ, ਯੂਥ ਆਗੂ ਕੁਲਦੀਪ ਸਿੰਘ ਮਾਣਕ, ਮਹਿੰਗਾ ਸਿੰਘ ਕੁਵੈਤ ਤੇ ਗੁਰਪ੍ਰੀਤ ਸਿੰਘ ਗੋਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ¢ ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਯਤਨਾਂ ਸਦਕਾ ਹਲਕੇ ਨੂੰ ਦੋ ਨਵੀਆਂ ਫਾਇਰ ਬਿ੍ਗੇਡ ਗੱਡੀਆਂ ਦੀ ਸਹੂਲਤ ਮਿਲੀ, ਜਿਸ ਨਾਲ ਅੱਗ ਲੱਗਣ ਵਰਗੀਆਂ ਘਟਨਾਵਾਂ 'ਤੇ ਜਲਦ ਕਾਬੂ ਪਾਇਆ ਜਾ ਸਕੇਗਾ¢ ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨਾਲ ਲੋਕਾਂ ਦਾ ਪਾਰਟੀ ਪ੍ਰਤੀ ਹੋਰ ਵਿਸ਼ਵਾਸ ਵਧਿਆ ਹੈ¢ ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮਾਛੀਵਾੜਾ ਅਨਾਜ ਮੰਡੀ ਅਤੇ ਉਪ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ | ਜਿਸ ਨਾਲ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆ ਰਹੀ ਅਤੇ ਉਨ੍ਹਾਂ ਦਾ ਝੋਨਾ ਬਿਨਾਂ ਕਿਸੇ ਦੇਰੀ ਦੇ ਵਿਕ ਰਿਹਾ ਹੈ ਜੋ ਕਿ 'ਆਪ' ਸਰਕਾਰ ਦੇ ਕਾਰਜਾਂ ਦੀ ਸ਼ਲਾਘਾ ਕਰ ਰਹੇ ਹਨ¢