ਮਾਛੀਵਾੜਾ ਸਾਹਿਬ, 15 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਬਲਾਕ ਅਧੀਨ ਪੈਂਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ 84 ਲਾਭਪਾਤਰੀਆਂ ਨੂੰ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੁੱਲ 25.05 ਲੱਖ ਰੁਪਏ ਦੀ ਰਾਹਤ ਰਾਸ਼ੀ ਵੰਡੀ¢ ਕੈਬਨਿਟ ਮੰਤਰੀ ਮੁੰਡੀਆਂ ਨੇ ਪਿੰਡ ਧੁੱਲੇਵਾਲ ਵਿਚ ਕਰਵਾਏ ਸਮਾਗਮ ਦੌਰਾਨ ਦਰਿਆ ਸਤਲੁਜ ਵਿਚ ਆਏ ਹੜ੍ਹ ਨਾਲ ਤਬਾਹ ਹੋਈਆਂ ਫ਼ਸਲਾਂ ਨੂੰ ਨਿੱਜੀ ਤੌਰ 'ਤੇ ਸਰਟੀਫਿਕੇਟ ਸੌਂਪੇ¢ ਉਨ੍ਹਾਂ ਨਾਲ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੀ ਮੌਜੂਦ ਸਨ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੁੰਡੀਆਂ ਅਤੇ ਵਿਧਾਇਕ ਦਿਆਲਪੁਰਾ ਨੇ ਦੱਸਿਆ ਕਿ ਪਿੰਡ ਧੁੱਲੇਵਾਲ ਦੇ 64 ਕਿਸਾਨ ਨੂੰ 19,21,500 ਰੁਪਏ, ਪਿੰਡ ਸੈਂਸੋਵਾਲ ਖ਼ੁਰਦ ਦੇ 13 ਕਿਸਾਨ ਜਿਨ੍ਹਾਂ ਨੂੰ 3,04,250 ਰੁਪਏ, ਪਿੰਡ ਦੋਪਾਣਾ ਦੇ ਤਿੰਨ ਕਿਸਾਨ ਜਿਨ੍ਹਾਂ ਨੂੰ 44,250 ਰੁਪਏ, ਪਿੰਡ ਮੁਜਫਰੇਵਾਲ ਦੇ ਚਾਰ ਕਿਸਾਨਾਂ ਜਿਨ੍ਹਾਂ ਨੂੰ 2,35,875 ਰੁਪਏ ਵੰਡੇ ਗਏ¢ ਇਸ ਨਾਲ ਕੁੱਲ ਲਾਭਪਾਤਰੀਆਂ ਦੀ ਗਿਣਤੀ 84 ਹੋ ਗਈ ਹੈ ਅਤੇ ਕੁੱਲ 25,05,875 ਰੁਪਏ ਦੀ ਰਾਸ਼ੀ ਦਿੱਤੀ ਗਈ, ਜਿਨ੍ਹਾਂ ਦੀ 150 ਏਕੜ ਤੋਂ ਵੱਧ ਫ਼ਸਲ ਹੜ੍ਹਾਂ ਦੀ ਮਾਰ ਕਾਰਨ ਪ੍ਰਭਾਵਿਤ ਹੋਈ ਸੀ¢ ਕੈਬਨਿਟ ਮੰਤਰੀ ਮੁੰਡੀਆਂ ਨੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਹ ਯਕੀਨੀ ਬਣਾਇਆ ਹੈ ਕਿ ਹਰ ਪ੍ਰਭਾਵਿਤ ਪਰਿਵਾਰ ਨੂੰ ਫ਼ਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ, ਘਰਾਂ ਦੇ ਨੁਕਸਾਨ ਲਈ 1,20,000 ਰੁਪਏ ਤੱਕ ਅਤੇ ਪਸ਼ੂਆਂ ਦੀ ਸਹਾਇਤਾ ਮਿਲੇ ਇਹ ਸਭ ਕੁੱਝ ਸਿਰਫ਼ 45 ਦਿਨਾਂ ਦੇ ਅੰਦਰ-ਅੰਦਰ ਕੀਤਾ ਗਿਆ ਹੈ¢ ਇਸ ਮੌਕੇ ਏ. ਡੀ. ਸੀ. ਸ਼ਿਖਾ ਭਗਤ, ਐੱਸ. ਡੀ. ਐੱਮ. ਰਜਨੀਸ਼ ਅਰੋੜਾ, ਨਾਇਬ ਤਹਿਸੀਲਦਾਰ ਰਾਜੇਸ਼ ਅਹੂਜਾ ਵੀ ਹਾਜ਼ਰ ਸਨ¢