29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਜੀਵਨ ਨੂੰ ਬਚਾਉਣ ਸੰਬੰਧੀ ਜਾਗਰੂਕਤਾ ਦੇਣ ਲਈ ਸੈਮੀਨਾਰ

ਅਜੀਤ ਡੈਸਕ 16-10-2025
ਸਮਰਾਲਾ, 15 ਅਕਤੂਬਰ (ਕੁਲਵਿੰਦਰ ਸਿੰਘ)-ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਸਮਰਾਲਾ ਡਾ. ਜਸਦੇਵ ਸਿੰਘ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਸਮਰਾਲਾ ਦੀ ਟੀਮ ਵੱਲੋਂ ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਵਿਖੇ ਅਧਿਆਪਕਾ, ਵਿਦਿਆਰਥੀਆਂ ਅਤੇ ਸਟਾਫ਼ ਨੂੰ ਮੁੱਢਲੀ ਸਹਾਇਤਾ ਅਤੇ ਸੀ. ਪੀ. ਆਰ. (ਕਾਰਡੀਓ ਪਲਮਰੀ ਰਿਸੈਸਟੇਸ਼ਨ) ਇੱਕ ਜੀਵਨ ਨੂੰ ਬਚਾਉਣ ਸਬੰਧੀ ਜਾਗਰੂਕਤਾ ਦੇਣ ਲਈ ਸੈਮੀਨਾਰ ਲਗਾਇਆ ਗਿਆ¢ ਇਸ ਮੌਕੇ ਮੈਡੀਕਲ ਅਫ਼ਸਰ ਡਾਕਟਰ ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀ. ਪੀ. ਆਰ. (ਕਾਰਡੀਓ ਪਲਮਰੀ ਰਿਸੈਸਟੇਸ਼ਨ) ਨਾਲ ਕਿਸੇ ਵੀ ਮਰੀਜ਼ ਦੇ ਦਿਲ ਦੇ ਦੌਰੇ ਦੀ ਐਮਰਜੈਂਸੀ ਹਾਲਤ ਵਿਚ ਉਸ ਦੀ ਜਾਨ ਬਚ ਸਕਦੀ ਹੈ¢ ਇਸ ਹੁਨਰ ਦਾ ਤਰੀਕਾ ਹਰੇਕ ਵਿਅਕਤੀ ਨੂੰ ਪਤਾ ਹੋਣਾ ਚਾਹੀਦਾ ਹੈ ਤਾਂ ਕਿ ਦਿਲ ਦੇ ਦੌਰੇ ਤੋਂ ਹੋਣ ਵਾਲੀਆਂ ਅਚਾਨਕ ਮੌਤਾਂ ਦੀ ਦਰ ਨੂੰ ਘਟਾਇਆ ਜਾ ਸਕੇ¢ ਇਸ ਮੌਕੇ ਉਨ੍ਹਾਂ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸੀ. ਪੀ. ਆਰ. ਦੇਣ ਦੀ ਤਕਨੀਕ ਢੰਗ ਅਤੇ ਤਰੀਕੇ ਦੱਸੇ¢ ਮੁੱਢਲੀ ਸਹਾਇਤਾ ਦੇਣ ਲੱਗੇ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਇਸ ਸਬੰਧੀ ਜਾਗਰੂਕ ਕੀਤਾ¢ ਇਸ ਮੌਕੇ ਸਿਵਲ ਹਸਪਤਾਲ ਸਮਰਾਲਾ ਦੀ ਟੀਮ ਵਿਚ ਡਾ. ਲਖਵਿੰਦਰ ਸਿੰਘ ਮੈਡੀਕਲ ਅਫ਼ਸਰ, ਪਰਦੀਪ ਕੁਮਾਰ ਮਲਟੀਪਰਪਜ਼ ਹੈਲਥ ਵਰਕਰ, ਰਾਜਕੁਮਾਰ ਵਾਰਡ ਅਟੈਂਡੈਂਟ ਅਤੇ ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਪਿ੍ੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਸਮੂਹ ਸਟਾਫ਼ ਹਾਜ਼ਰ ਸਨ¢
ਪਿਛਲੀ ਖ਼ਬਰ ਡੀ. ਪੀ. ਐੱਸ. ਕੇ. ਜੀ. ਮਾਛੀਵਾੜਾ ਵਿਖੇ ਉਤਸ਼ਾਹ ਨਾਲ ਮਨਾਈ ਦੀਵਾਲੀ ਅਗਲੀ ਖ਼ਬਰ ਆੜ੍ਹਤੀ ਐਸੋ. ਨੇ ਕਿਸਾਨਾਂ, ਆੜ੍ਹਤੀਆਂ, ਸ਼ੈਲਰ ਮਾਲਕਾਂ ਦੀ ਚੜ੍ਹਦੀ ਕਲਾ ਲਈ ਪਾਠ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।