29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਵਿਸ਼ਵਕਰਮਾ ਮੰਦਰ ਵਿਖੇ ਬਾਬਾ ਵਿਸ਼ਵਕਰਮਾ ਦਾ ਸਾਲਾਨਾ ਉਤਸਵ 22 ਨੂੰ

ਅਜੀਤ ਡੈਸਕ 16-10-2025
ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ੍ਰੀ ਵਿਸ਼ਵਕਰਮਾ ਐਜੂਕੇਸ਼ਨਲ ਐਂਡ ਵੈੱਲਫੇਅਰ ਸਭਾ (ਰਜਿ:) ਖੰਨਾ ਵੱਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਨਵੀਂ ਆਬਾਦੀ ਸਥਿਤ ਸ੍ਰੀ ਵਿਸ਼ਵਕਰਮਾ ਮੰਦਰ ਵਿਖੇ ਬਾਬਾ ਵਿਸ਼ਵਕਰਮਾ ਦਾ ਵਾਰਸ਼ਿਕ ਉਤਸਵ 22 ਅਕਤੂਬਰ, ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ | ਸਭਾ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਵਾਰਸ਼ਿਕ ਉਤਸਵ ਦੀਆਂ ਤਿਆਰੀਆਂ ਬੜੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਸ਼ਿਰਕਤ ਕਰਨਗੇ, ਝੰਡੇ ਦੀ ਰਸਮ ਕਰਤਾਰ ਕੰਬਾਇਨ-ਭਾਦਸੋਂ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਆਪਣੇ ਕਰ ਕਮਲਾਂ ਨਾਲ ਅਦਾ ਕਰਨਗੇ | ਵਿਸ਼ੇਸ਼ ਮਹਿਮਾਨ ਵਜੋਂ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ, ਨਗਰ ਕੌਂਸਲ ਖੰਨਾ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ, ਈ. ਓ. ਚਰਨਜੀਤ ਸਿੰਘ ਉੱਭੀ ਅਤੇ ਸਾਬਕਾ ਰਾਸ਼ਟਰਪਤੀ ਗਿਆਨੀ ਜੈਲ ਸਿੰਘ ਦੇ ਪੋਤਰੇ ਇੰਦਰਜੀਤ ਸਿੰਘ ਬੱਬੂ, ਅਤੇ ਹਰਪਾਲ ਕੌਰ ਧੰਜਲ ਨੂੰ ਵਿਸ਼ੇਸ਼ ਤੌਰ 'ਤੇ ਸਭਾ ਵੱਲੋਂ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਮੌਕੇ ਖ਼ੂਨਦਾਨ ਕੈਂਪ ਦਾ ਉਦਘਾਟਨ ਬਲਵਿੰਦਰ ਸਿੰਘ ਧੰਜਲ ਵੱਲੋਂ ਕੀਤਾ ਜਾਵੇਗਾ, ਜਦੋਂ ਕਿ ਇਸ ਮੌਕੇ ਕਥਾ ਵਾਚਕ ਅੰਤਰ ਰਾਸ਼ਟਰੀ ਰਫ਼ੀ ਐਵਾਰਡ ਜੇਤੂ ਤਰਲੋਕ ਧੀਮਾਨ (ਸੁਨਾਮ ਵਾਲੇ) ਅਤੇ ਹੋਰ ਵਿਦਵਾਨ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ | ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਨੂੰ ਸਮਾਗਮ ਵਿਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਸੁਭਾਸ਼ ਲੋਟੇ, ਅਮਰਜੀਤ ਸਿੰਘ ਘਟੌੜਾ, ਪੂਰਨ ਸਿੰਘ ਲੋਟੇ, ਭਗਵਾਨ ਸਿੰਘ ਧੰਜਲ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਗਿੱਲ ਅੰਦਰ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਹੋਵੇਗਾ-ਸੰਗੋਵਾਲ ਅਗਲੀ ਖ਼ਬਰ ਡੀ. ਪੀ. ਐੱਸ. ਕੇ. ਜੀ. ਮਾਛੀਵਾੜਾ ਵਿਖੇ ਉਤਸ਼ਾਹ ਨਾਲ ਮਨਾਈ ਦੀਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।