ਡੇਹਲੋਂ, 15 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਹਲਕਾ ਗਿੱਲ ਅੰਦਰ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਜਿੱਥੇ ਵੱਡੀ ਰਾਸ਼ੀ ਦੀਆਂ ਗਰਾਂਟਾਂ ਨਾਲ ਪਿੰਡਾਂ ਅੰਦਰ ਵਿਕਾਸ ਕਾਰਜ ਚੱਲ ਰਹੇ ਹਨ | ਉਸ ਦੇ ਨਾਲ ਹੀ ਹੁਣ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਜੰਗੀ ਪੱਧਰ 'ਤੇ ਸ਼ੁਰੂ ਕੀਤਾ ਜਾ ਰਿਹਾ ਹੈ¢ ਇਹ ਪ੍ਰਗਟਾਵਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਡੇਹਲੋਂ ਤੋਂ ਰੰਗੀਆਂ, ਰੁੜਕਾ ਤੋਂ ਡੇਹਲੋਂ ਸਮੇਤ ਇਲਾਕੇ ਅੰਦਰ ਵੱਖ-ਵੱਖ ਸੜਕਾਂ ਦੀ ਮੁਰੰਮਤ ਦੇ ਕੰਮਾਂ ਦੀ ਆਰੰਭਤਾ ਕਰਵਾਉਣ ਸਮੇਂ ਕੀਤਾ ¢ ਵਿਧਾਇਕ ਸੰਗੋਵਾਲ ਨੇ ਅੱਗੇ ਕਿਹਾ ਕਿ ਹਲਕਾ ਗਿੱਲ ਅੰਦਰ ਸੜਕਾਂ ਦੇ ਨਵੀਨੀਕਰਨ ਦਾ ਕੰਮ ਆਰੰਭਿਆ ਗਿਆ ਹੈ ਅਤੇ ਇਨ੍ਹਾਂ ਸੜਕਾਂ 'ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ¢ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੇ ਕਰਜ਼ੇ ਮੁਆਫ਼ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਹੈ, ਜਿਸ ਦੀ ਚੁਫੇਰਿਓਾ ਸ਼ਲਾਘਾ ਹੋ ਰਹੀ ਹੈ | ਜਦਕਿ ਪੰਜਾਬ ਸਰਕਾਰ ਨੇ ਹਮੇਸ਼ਾ ਲੋਕ ਹਿਤਾਂ ਲਈ ਸਕੀਮਾਂ ਲਿਆਂਦੀਆਂ ਹਨ, ਜਿਨ੍ਹਾਂ ਦੀ ਬਦੌਲਤ ਸੂਬੇ ਦਾ ਹਰ ਵਰਗ ਸਰਕਾਰ ਤੋਂ ਖ਼ੁਸ਼ ਅਤੇ ਸੰਤੁਸ਼ਟ ਨਜ਼ਰ ਆ ਰਿਹਾ ਹੈ¢ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਦਾਅਵਾ ਪ੍ਰਗਟਾਇਆ ਕਿ ਜਿਸ ਦਿਨ ਤੋਂ ਆਪ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲੀ ਹੈ, ਉਸੇ ਦਿਨ ਤੋਂ ਲੋਕਪੱਖੀ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ ਹਨ ¢ ਇਸ ਮੌਕੇ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਚੇਅਰਮੈਨ ਜਗਦੀਪ ਸਿੰਘ ਜੱਗੀ ਦਿਓਲ ਗੁਰਮ, ਪੀ. ਏ. ਜਸਵਿੰਦਰ ਸਿੰਘ ਜੱਸੀ, ਐਡਵੋਕੇਟ ਦਵਿੰਦਰਪਾਲ ਸਿੰਘ ਲਾਡੀ ਸੰਗੋਵਾਲ, ਮੀਡੀਆ ਇੰਚਾਰਜ ਬਲਰਾਜ ਸਿੰਘ ਸੋਨੰੂ ਗਿੱਲ, ਪ੍ਰਧਾਨ ਸਾਹਿਬਦੀਪ ਸਿੰਘ ਸਾਬੀ ਜਰਖੜ, ਰਮਨਜੋਤ ਸਿੰਘ ਗਿੱਲ, ਜਗਰੂਪ ਸਿੰਘ ਗਿੱਲ, ਅੰਕੁਸ਼ ਗੋਇਲ, ਗੁਰਮੇਲ ਸਿੰਘ, ਰਵੀ ਗਿੱਲ, ਦਰਸ਼ਨ ਸਿੰਘ, ਜਸਵੀਰ ਸਿੰਘ ਸੋਨੀ, ਕਮਲ ਡੇਹਲੋਂ, ਮਨਜੀਤ ਸਿੰਘ, ਸਰਬਪ੍ਰੀਤ ਸਿੰਘ ਪ੍ਰੀਤ ਗਿੱਲ ਡੇਹਲੋਂ, ਮਾਸਟਰ ਅਵਤਾਰ ਸਿੰਘ, ਲਾਡੀ ਡੇਹਲੋਂ, ਹਰਜਿੰਦਰ ਸਿੰਘ ਗੋਲੀ ਆਮ ਆਦਮੀ ਪਾਰਟੀ ਵਲੰਟੀਅਰ ਹਾਜ਼ਰ ਸਨ¢