29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਸੀ. ਪੀ. ਆਰ. ਜਾਗਰੂਕਤਾ ਹਫ਼ਤੇ ਸੰਬੰਧੀ ਟ੍ਰੇਨਿੰਗ ਕੈਂਪ ਲਗਾਇਆ

ਅਜੀਤ ਡੈਸਕ 16-10-2025
ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)- ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਦੀਆਂ ਹਦਾਇਤਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਦੀਪ ਸਿੱਧੂ ਦੀ ਅਗਵਾਈ 'ਚ ਸੀ. ਐਚ. ਸੀ ਮਾਨੂੰਪੁਰ ਵਿਖੇ ਮਿਤੀ 13 ਤੋਂ 17 ਅਕਤੂਬਰ ਤੱਕ ਮਨਾਏ ਜਾ ਰਹੇ ਸੀ. ਪੀ. ਆਰ ਜਾਗਰੂਕਤਾ ਹਫ਼ਤੇ ਸਬੰਧੀ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਦੌਰਾਨ ਮਰੀਜ਼ਾਂ ਅਤੇ ਸਟਾਫ਼ ਨੂੰ ਸੀ. ਪੀ. ਆਰ. ਸੰਬੰਧੀ ਜਾਣਕਾਰੀ ਦਿੱਤੀ ਗਈ | ਇਸ ਸਮੇਂ ਡਾ. ਸੁਦੀਪ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਆਮ ਲੋਕਾਂ ਅਤੇ ਸਿਹਤ ਕਰਮਚਾਰੀਆਂ ਨੂੰ ਦਿਲ ਦੀ ਗਤੀ ਰੁਕਣ ਦੀ ਸਥਿਤੀ 'ਚ ਤੁਰੰਤ ਜਾਣ ਬਚਾਉਣ ਵਾਲੀ ਸੀ. ਪੀ. ਆਰ ਤਕਨੀਕ ਬਾਰੇ ਜਾਣਕਾਰੀ ਅਤੇ ਮੁਢਲੀ ਸਿੱਖਿਆ ਪ੍ਰਦਾਨ ਕਰਨਾ ਹੈ | ਉਨ੍ਹਾਂ ਦੱਸਿਆ ਕਿ ਸੀ. ਪੀ. ਆਰ (ਕਾਰਡੀਓ ਪਲਮਨਰੀ ਰੇਸੁਸਕਿਟੇਸ਼ਨ) ਇਕ ਅਜਿਹੀ ਜ਼ਰੂਰੀ ਤਕਨੀਕ ਹੈ, ਜੋ ਕਿਸੇ ਵਿਅਕਤੀ ਦੀ ਸਾਹ ਜਾਂ ਧੜਕਣ ਰੁਕ ਜਾਣ 'ਤੇ ਉਸ ਦੀ ਜ਼ਿੰਦਗੀ ਬਚਾਉਣ 'ਚ ਮਦਦਗਾਰ ਸਾਬਿਤ ਹੁੰਦੀ ਹੈ ਅਤੇ ਜੇਕਰ ਸਮੇਂ-ਸਿਰ ਕਿਸੇ ਵਿਅਕਤੀ ਨੂੰ ਸੀ. ਪੀ. ਆਰ ਦਿੱਤਾ ਜਾਵੇ ਤਾਂ ਮੌਤ ਦੇ ਖ਼ਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ | ਇਸ ਸਮੇਂ ਡਾ. ਸਤਿਆਜੀਤ ਸਿੰਘ ਨੇ ਕਿਹਾ ਇਸ ਹਫ਼ਤੇ ਦੌਰਾਨ ਸਾਰੇ ਆਮ ਆਦਮੀ ਕਲੀਨਿਕਾਂ, ਆਯੂਸਮਾਨ ਅਰੋਗਿਆ ਕੇਂਦਰਾਂ ਆਦਿ ਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਇਹ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਇਸ ਤਕਨੀਕ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਸਾਰੇ ਤਕਨੀਕ ਸਬੰਧੀ ਜਾਗਰੂਕ ਹੋਈਏ ਤਾਂ ਜੋ ਲੋੜ ਪੈਣ ਤੇ ਕਿਸੇ ਦੀ ਮਦਦ ਕੀਤੀ ਜਾ ਸਕੇ | ਇਸ ਸਮੇਂ ਡਾ. ਵੰਦਨਾ ਰਾਠੌਰ ਅਤੇ ਬੀ. ਈ. ਈ ਗੁਰਦੀਪ ਸਿੰਘ ਨੇ ਕਿਹਾ ਕਿ ਕਿਸੇ ਦੀ ਧੜਕਣ ਰੁਕ ਜਾਵੇ, ਉਸ ਵਿਅਕਤੀ ਨੂੰ ਮੈਡੀਕਲ ਸਹਾਇਤਾ ਮਿਲਣ ਤੱਕ ਇਸ ਐਮਰਜੈਂਸੀ ਸਥਿਤੀ 'ਚ ਉਸ ਵਿਅਕਤੀ ਨੂੰ ਤੁਰੰਤ ਸੀ. ਪੀ. ਆਰ ਦੇਣ ਤੋਂ ਹਿਚਕਾਉਣਾ ਜਾਂ ਘਬਰਾਉਣਾ ਨਹੀਂ ਚਾਹੀਦਾ ਹੈ | ਇਸ ਸਮੇਂ ਸਿਹਤ ਇੰਸਪੈਕਟਰ ਗੁਰਮਿੰਦਰ ਸਿੰਘ, ਰਮਨਜੀਤ ਕੌਰ, ਵੰਸ਼ੂ ਥਰੇਜਾਂ, ਜਗਦੀਪ ਸਿੰਘ, ਅਮਿਤ ਪੋਲ, ਕਮਲਜੀਤ ਕੌਰ ਅਤੇ ਪਰਮਜੀਤ ਕੌਰ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਕਿ੍ਪਾਲ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ ਅਗਲੀ ਖ਼ਬਰ ਹਲਕਾ ਗਿੱਲ ਅੰਦਰ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਹੋਵੇਗਾ-ਸੰਗੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।