29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਸੰਤ ਕਿ੍ਪਾਲ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਅਜੀਤ ਡੈਸਕ 16-10-2025
ਸਮਰਾਲਾ, 15 ਅਕਤੂਬਰ (ਗੋਪਾਲ ਸੋਫਤ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਅੰਡਰ-11 ਸੈਂਟਰ ਪੱਧਰ ਪ੍ਰਾਇਮਰੀ ਸਕੂਲ ਖੇਡਾਂ 'ਚ ਸੰਤ ਕਿ੍ਪਾਲ ਸਿੰਘ ਪਬਲਿਕ ਸਕੂਲ, ਨੀਲੋਂ ਦੇ ਵਿਦਿਆਰਥੀਆਂ ਵਲੋਂ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ¢ ਸਮਰਾਲਾ ਬਲਾਕ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ, ਰੋਹਲਾ ਵਿਖੇ ਇਨ੍ਹਾਂ ਖੇਡਾਂ ਲਈ ਸ਼ਿਰਕਤ ਕੀਤੀ ਗਈ, ਜਿਸ 'ਚ 100 ਮੀਟਰ ਦੌੜਾਂ 'ਚ ਰਿਹਾਨ ਨੇ ਪਹਿਲਾ ਸਥਾਨ, 200 ਮੀਟਰ ਦੌੜਾਂ 'ਚ ਬਲਜਿੰਦਰ ਸਿੰਘ ਅਤੇ ਜੈਸਮੀਨ ਨੇ ਪਹਿਲਾ ਸਥਾਨ ਹਾਸਿਲ ਕੀਤਾ ¢ ਇਸੇ ਤਰ੍ਹਾਂ 400 ਮੀਟਰ ਦੌੜਾਂ 'ਚ ਕਾਰਤਿਕ ਸ਼ਰਮਾ ਦੁਆਰਾ ਤੀਸਰਾ ਸਥਾਨ ਪ੍ਰਾਪਤ ਕੀਤਾ ਗਿਆ ¢ ਰਿਲੇਅ ਦੌੜਾਂ ਵਿਚ ਜੈਸਮੀਨ ਕੌਰ, ਜਪਲੀਨ ਕੌਰ, ਪਰਨੀਤ ਕੌਰ ਅਤੇ ਹਰਸਿਮਰਤ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ ¢ ਇਸ ਦੇ ਨਾਲ ਹੀ ਖੋ-ਖੋ ਵਿਚ ਲੜਕਿਆਂ ਦੁਆਰਾ ਦੂਸਰਾ ਸਥਾਨ ਪ੍ਰਾਪਤ ਕਰ ਕੇ ਓਵਰਆਲ ਟਰਾਫ਼ੀ ਹਾਸਿਲ ਕੀਤੀ ਗਈ ¢ ਪ੍ਰਬੰਧਕਾਂ ਦੇ ਦੱਸਣ ਮੁਤਾਬਿਕ ਇਸ ਤੋਂ ਬਾਅਦ ਇਹ ਜੇਤੂ ਵਿਦਿਆਰਥੀ ਜ਼ਿਲ੍ਹਾ ਪੱਧਰ 'ਤੇ ਹੋਣ ਵਾਲੇ ਮੁਕਾਬਲਿਆਂ ਲਈ ਖੇਡਣਗੇ | ਸਕੂਲ ਚੇਅਰਮੈਨ ਸੰਤ ਬਾਬਾ ਅਮਨਦੀਪ ਸਿੰਘ ਅਤੇ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਜੇਤੂ ਵਿਦਿਆਰਥੀਆਂ ਨੂੰ ਅਜਿਹੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ¢ ਸਕੂਲ ਪਿ੍ੰਸੀਪਲ ਜਸਵੀਰ ਕੌਰ ਮਾਨ ਵਲੋਂ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਉਨ੍ਹਾਂ ਨੂੰ ਵਿਸ਼ੇਸ਼ ਅਸੈਂਬਲੀ 'ਚ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਖੇਡ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਲਈ ਸਿਖਲਾਈ ਦੇਣ ਦੀ ਸ਼ਲਾਘਾ ਕੀਤੀ ਗਈ ਅਤੇ ਨਾਲ ਹੀ ਬਾਕੀ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਜੇਤੂਆਂ ਤੋਂ ਪੇ੍ਰਰਨਾ ਲੈਂਦੇ ਹੋਏ ਖੇਡਾਂ 'ਚ ਆਪਣੇ ਨਾਮ ਚਮਕਾਉਣ ਲਈ ਉਤਸ਼ਾਹਿਤ ਕੀਤਾ ¢
ਪਿਛਲੀ ਖ਼ਬਰ ਵਿਦਿਆਰਥੀਆਂ ਨੇ ਸਾਰਸ ਮੇਲੇ 'ਤੇ ਮਲਵਈ ਗਿੱਧੇ ਰਾਹੀਂ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸੀ. ਪੀ. ਆਰ. ਜਾਗਰੂਕਤਾ ਹਫ਼ਤੇ ਸੰਬੰਧੀ ਟ੍ਰੇਨਿੰਗ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।