ਦੋਰਾਹਾ, 15 ਅਕਤੂਬਰ (ਮਨਜੀਤ ਸਿੰਘ ਗਿੱਲ)-ਪੰਜਾਬ ਦੇ ਰਾਜਪਾਲ ਵਲੋਂ ਮਾਰਕੀਟ ਕਮੇਟੀ ਦੋਰਾਹਾ ਦੇ ਚੇਅਰਮੈਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਦੀ ਨਿਯੁਕਤੀ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ, ਜਿਸਦੇ ਉਪਰੰਤ ਚੇਅਰਮੈਨ ਗੁਰਦਰਸ਼ਨ ਸਿੰਘ ਵਲੋਂ ਕਮੇਟੀ ਦੇ ਦਫ਼ਤਰ ਪੁੱਜ ਕੇ ਆਪਣਾ ਅਹੁਦਾ ਸੰਭਾਲ ਲਿਆ ਗਿਆ | ਦਫ਼ਤਰ ਪੁੱਜਣ ਸਾਰ ਗੁਰਦਰਸ਼ਨ ਸਿੰਘ ਧਾਲੀਵਾਲ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਉਹ ਮਾਰਕੀਟ ਕਮੇਟੀ ਦੇ ਕਰਮਚਾਰੀਆਂ ਦੀ ਮਦਦ ਨਾਲ ਪੂਰੀ ਸ਼ਿੱਦਤ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਹ ਮੌਜੂਦਾ ਸੀਜ਼ਨ ਦੌਰਾਨ ਪੂਰੀ ਵਾਹ ਲਗਾ ਕੇ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰਦੇ ਰਹਿਣਗੇ | ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਕੋਈ ਵਪਾਰਕ ਅਦਾਰਾ ਨਹੀਂ ਇਹ ਸਿਰਫ਼ ਕਿਸਾਨਾਂ ਦੀ ਸੇਵਾ ਲਈ ਇੱਥੇ ਪ੍ਰਬੰਧਾਂ ਲਈ ਬਣਾਇਆ ਗਿਆ ਇੱਕ ਸਰਕਾਰੀ ਦਫ਼ਤਰ ਹੈ ਅਤੇ ਇਸ ਸਰਕਾਰੀ ਦਫ਼ਤਰ ਵਿੱਚ ਬੈਠ ਕੇ ਉਹ ਕੋਸ਼ਿਸ਼ ਕਰਨਗੇ ਕਿ ਆਪਣੇ ਕਾਰਜਕਾਲ ਦੌਰਾਨ ਲੋਕਾਂ ਦੀ ਭਲਾਈ ਹੋ ਸਕੇ | ਇਸ ਸਮੇਂ ਉਪ ਚੇਅਰਮੈਨ ਹਰਜੀਤ ਸਿੰਘ ਮਾਂਗਟ ਜਟਾਣਾ, ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਗੁਨੀ ਰਾਮਪੁਰ , ਸੈਕਟਰੀ ਪ੍ਰਭਜੋਤ ਸਿੰਘ, ਟਕਸਾਲੀ ਆਗੂ ਰਣਜੀਤ ਸਿੰਘ ਟਿਵਾਣਾ, ਸਰੂਪ ਸਿੰਘ ਚੀਮਾ, ਕਾਕਾ ਕੌਂਸਲ, ਆੜਤੀਆਂ ਹਰਿੰਦਰ ਸਿੰਘ ਬਰਮਾਲੀਪੁਰ, ਗਗਨਜੋਤ ਸਿੰਘ, ਪਰਕਾਸ਼ ਕੌਰ, ਜਗਰੋਜ ਸਿੰਘ, ਗੁਰਚਰਨ ਸਿੰਘ, ਹਰਵਿੰਦਰ ਸਿੰਘ ਹੈਪੀ, ਸੁਰਿੰਦਰ ਸਿੰਘ ਦਵਿੰਦਰ ਸਿੰਘ ਸ਼ਾਹਪੁਰ, ਆਦਿ ਹਾਜਰ ਸਨ |