29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਪੰਜਾਬੀ ਮੰਦਬੁੱਧੀ ਲੜਕੇ ਨਾਲ ਪ੍ਰਵਾਸੀ ਵਲੋਂ ਬਦਫੈਲੀ

ਅਜੀਤ ਡੈਸਕ 16-10-2025
ਮਾਛੀਵਾੜਾ ਸਾਹਿਬ, 15 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਨੇੜਲੇ ਇਕ ਪਿੰਡ 'ਚ ਪ੍ਰਵਾਸੀ ਵਲੋਂ ਪੰਜਾਬੀ ਮੰਦਬੁੱਧੀ ਲੜਕੇ ਨਾਲ ਕੁਕਰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ 'ਤੇ ਪੀੜਤ ਦੇ ਮਾਪੇ ਤੇ ਪਿੰਡ ਵਾਸੀਆਂ ਵਲੋਂ ਥਾਣਾ ਮਾਛੀਵਾੜਾ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ¢ ਪੀੜਤ ਲੜਕੇ ਦੇ ਪਿਤਾ ਨੇ ਦੱਸਿਆ ਉਸ ਦਾ ਮੰਦਬੁੱਧੀ ਲੜਕਾ ਜੋ ਕਿ ਸਵੇਰੇ-ਸ਼ਾਮ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾਂਦਾ ਹੈ¢ ਕੱਲ੍ਹ ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਦੇਰੀ ਨਾਲ ਪਰਤਿਆ ਤਾਂ ਉਸ ਨੂੰ ਕਾਰਨ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਪਿੰਡ ਦਾ ਇੱਕ ਲੜਕਾ ਰਾਮ ਕਈ ਵਾਰ ਘੇਰ ਕੇ ਵਿਰਾਨ ਥਾਂ 'ਤੇ ਲੈ ਜਾਂਦਾ ਹੈ ਅਤੇ ਉਸ ਨਾਲ ਗਲਤ ਕੰਮ ਕਰਦਾ ਹੈ¢ ਮੰਦਬੁੱਧੀ ਲੜਕੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਉਕਤ ਲੜਕਾ ਉਸ ਨਾਲ ਗਲਤ ਕੰਮ ਕਰ ਚੁੱਕਾ ਹੈ¢ ਪੀੜਤ ਮੰਦਬੁੱਧੀ ਲੜਕੇ ਦਾ ਪਰਿਵਾਰ ਅਤੇ ਪਿੰਡ ਵਾਸੀ ਅੱਜ ਸਥਾਨਕ ਥਾਣਾ ਵਿਖੇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਪੁੱਜੇ¢ ਪਿੰਡ ਵਾਸੀਆਂ ਨੇ ਕਿਹਾ ਕਿ ਇਹ ਬਹੁਤ ਹੀ ਘਿਨੌਣੀ ਹਰਕਤ ਕੀਤੀ ਗਈ ਹੈ ਕਿ ਇੱਕ ਮੰਦਬੁੱਧੀ ਬੱਚੇ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ ¢ ਉਨ੍ਹਾਂ ਕਿਹਾ ਕਿ ਇਹ ਸ਼ਰਮਨਾਕ ਕਾਰਾ ਕਰਨ ਵਾਲਾ ਰਾਮ ਅਤੇ ਉਸ ਦੇ ਕੁੱਝ ਹੋਰ ਸਾਥੀ ਪਿੰਡ ਵਿਚ ਆਵਾਰਾਗਰਦੀ ਕਰਦੇ ਰਹਿੰਦੇ ਹਨ, ਜਿਸ ਕਾਰਨ ਲੋਕ ਚਿੰਤਤ ਹਨ¢ ਉਨ੍ਹਾਂ ਕਿਹਾ ਕਿ ਬਦਫੈਲੀ ਕਰਨ ਵਾਲੇ ਨੌਜਵਾਨ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ ਅਤੇ ਪੀੜਤ ਲੜਕੇ ਨੂੰ ਇਨਸਾਫ਼ ਦਿਵਾਏ¢ ਇਸ ਸਬੰਧੀ ਜਦੋਂ ਥਾਣਾ ਮਾਛੀਵਾੜਾ ਦੇ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੀੜਤ ਲੜਕੇ ਦੇ ਪਰਿਵਾਰ ਵਲੋਂ ਮਾਛੀਵਾੜਾ ਥਾਣਾ ਵਿਖੇ ਬਿਆਨ ਦਰਜ ਕਰਵਾਏ ਗਏ ਹਨ¢ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰ ਜਲਦੀ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਏ. ਐਸ. ਕਾਲਜ ਦਾ ਯੂਥ ਫ਼ੈਸਟੀਵਲ 2025 'ਚ ਸ਼ਾਨਦਾਰ ਪ੍ਰਦਰਸ਼ਨ •23 ਪੁਰਸਕਾਰ ਜਿੱਤੇ ਅਗਲੀ ਖ਼ਬਰ ਐਡਵੋਕੇਟ ਕੂਹਲੀ ਨੇ ਦੋਰਾਹਾ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।