ਦੋਰਾਹਾ, 15 ਅਕਤੂਬਰ (ਪੱਤਰ ਪ੍ਰੇਰਕ)-ਸੈਂਟਰ ਜੈਪੁਰਾ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸੈਂਟਰ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ | ਸਰਕਾਰੀ ਅਤੇ ਪ੍ਰਾਈਵੇਟ ਸਕੂਲ ਵਿਦਿਆਰਥੀਆਂ ਦੇ 100 ਮੀਟਰ, 200 ਮੀਟਰ ਅਤੇ 400 ਮੀਟਰ ਦੀਆਂ ਦੌੜਾਂ ਦੇ ਨਾਲ ਨਾਲ ਰੱਸਾਕਸ਼ੀ ਅਤੇ ਸ਼ਾਟ ਪੁੱਟ ਆਦਿ ਕਰਵਾਏ ਗਏ | ਇਨ੍ਹਾਂ ਖੇਡਾਂ 'ਚ ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਦੀਆਂ ਕੁੜੀਆਂ ਅਤੇ ਮੁੰਡਿਆਂ ਦੀ ਟੀਮ ਨੇ ਰੱਸਾਕਸ਼ੀ 'ਚ ਪਹਿਲਾ ਸਥਾਨ ਹਾਸਲ ਕੀਤਾ | ਸ਼ਾਟ ਪੁੱਟ ਮੁਕਾਬਲੇ 'ਚ ਵਿਦਿਆਰਥੀ ਹਰਮਨ, ਪਵਲੀਨ ਕੌਰ ਨੇ ਦੂਜਾ ਸਥਾਨ, 400 ਮੀਟਰ ਦੀ ਦੌੜ 'ਚ ਪੰਜਵੀਂ ਕਲਾਸ ਦੇ ਵਿਦਿਆਰਥੀ ਵਿਕਾਸ ਨੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਦੇ ਮੁਖੀ ਪ੍ਰੀਤਿਸ਼ ਗੁਸਾਈਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |