29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਤਰਨ ਤਾਰਨ ਸੀਟ ਅਕਾਲੀ ਦਲ ਜਿੱਤੇਗਾ- ਅੜੈ੍ਹਚਾਂ

ਅਜੀਤ ਡੈਸਕ 16-10-2025
ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼ੋ੍ਰਮਣੀ ਅਕਾਲੀ ਦਲ ਐਸ. ਸੀ. ਵਿੰਗ ਮਾਲਵਾ ਜੋਨ 3 ਦੇ ਮੀਡੀਆ ਇੰਚਾਰਜ ਗੁਰਦੀਪ ਸਿੰਘ ਅੜੈ੍ਹਚਾਂ ਨੇ ਕਿਹਾ ਕਿ ਤਰਨਤਾਰਨ ਉਪ ਚੋਣ ਵਿਚ ਅਕਾਲੀ ਦਲ ਦੀ ਜਿੱਤ ਯਕੀਨੀ ਹੈ | ਇਹ ਪੰਜਾਬ ਦੇ ਲੋਕਾਂ ਦੀ ਇਕ ਤਰ੍ਹਾਂ ਦੀ ਦੀਵਾਲੀ ਤੋਂ ਬਾਅਦ ਦੀਵਾਲੀ ਹੋਵੇਗੀ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਘਰ ਘਰ ਗਿਆਨ ਦੇ ਦੀਵੇ ਬਾਲਣ ਅਤੇ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਦਿਆਂ ਭੇਦ ਭਾਵ ਮਿਟਾ ਕੇ ਸਮਾਜ 'ਚ ਵਿਚਰਨ | ਉਨ੍ਹਾਂ ਅਪੀਲ ਕੀਤੀ ਕਿ ਦੀਵਾਲੀ ਨੂੰ ਪ੍ਰਦੂਸ਼ਣ ਰਹਿਤ ਮਨਾਇਆ ਜਾਵੇ ਅਤੇ ਨਜਾਇਜ਼ ਖਰਚੇ ਤੋਂ ਬਚ ਕੇ ਪਟਾਕਿਆਂ ਆਦਿ ਦੇ ਖ਼ਰਚਿਆਂ ਨਾਲ ਲੋੜਵੰਦਾਂ ਦੀ ਸਹਾਇਤਾ ਕੀਤੀ ਜਾਵੇ | ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਰੋਕਣ ਲਈ ਪਟਾਕਿਆਂ ਤੋਂ ਮੁਕੰਮਲ ਪਾਬੰਦੀ ਲਗਾਈ ਜਾਵੇ ਤਾਂ ਜੋ ਵਾਤਾਵਰਨ ਸ਼ੁੱਧ ਤੇ ਸਾਫ਼ ਸੁਥਰਾ ਰਹਿ ਸਕੇ |

ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਸਮਾਗਮ ਅਗਲੀ ਖ਼ਬਰ ਖੇਲੋ ਇੰਡੀਆ ਲੀਗ 'ਚ ਅੰਡਰ-14 ਅੱਠ ਅਕੈਡਮੀਆਂ ਦੇ ਜ਼ਬਰਦਸਤ ਹੋਏ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।