29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਭੈਰੋਮੁੰਨਾ ਵਿਖੇ ਪਰਾਲੀ ਦੀ ਸੰਭਾਲ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ

ਅਜੀਤ ਡੈਸਕ 16-10-2025
ਕੁਹਾੜਾ, 15 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਖੇਤੀਬਾੜੀ ਅਫ਼ਸਰ ਬਲਾਕ ਲੁਧਿਆਣਾ ਡਾ. ਦਾਰਾ ਸਿੰਘ ਦੀ ਅਗਵਾਈ ਹੇਠ ਬਲਾਕ ਲੁਧਿਆਣਾ ਦੇ ਪਿੰਡ ਭੈਰੋਮੁੰਨਾ ਵਿਖੇ ਸਿਖਲਾਈ ਕੈਂਪ ਲਗਾਇਆ ਗਿਆ¢ ਇਸ ਮੌਕੇ ਡਾ. ਸੰਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਜਮਾਲਪੁਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤ 'ਚ ਹੀ ਮਿਲਾਉਣ ਦੀ ਸਲਾਹ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ ਗਿਆ¢ ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਵਾਢੀ ਕੰਬਾਈਨ ਦੇ ਪਿੱਛੇ ਐੱਸ. ਐੱਮ. ਐੱਸ. ਲਗਾ ਕੇ ਹੀ ਕਰਨ ਦੀ ਸਲਾਹ ਦਿੱਤੀ ¢ ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਮਨ ਚੋਪੜਾ ਨੇ ਕਿਸਾਨਾਂ ਨੂੰ ਪਰਾਲੀ ਨੂੰ ਖੇਤ ਵਿਚ ਜਲਦੀ ਗਾਲਣ ਲਈ ਪੂਸਾ ਡੀ ਕੰਪੋਜਰ ਦੀ ਜਾਣਕਾਰੀ ਅਤੇ ਕਣਕ ਦੀ ਫ਼ਸਲ ਵਿਚ ਗੁਲਾਬੀ ਸੁੰਡੀ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ ਗਈ¢ ਇਸ ਕੈਂਪ ਦੇ ਆਖਰ ਵਿਚ ਕੁਲਵੀਰ ਸਿੰਘ ਪ੍ਰਧਾਨ ਵਲੋਂ ਵੀ ਆਪਣੇ ਸੁਝਾਅ ਸਾਂਝੇ ਕੀਤੇ¢ ਇਹ ਜਾਗਰੂਕਤਾ ਕੈਂਪ ਖੇਤੀਬਾੜੀ ਉਪ ਨਿਰੀਖਕ ਬਲਵੰਤ ਸਿੰਘ, ਰੁਲਦੂ ਰਾਮ ਸਰਪੰਚ ਪਿੰਡ ਭੈਰੋਮੰੁਨਾ ਅਤੇ ਗੁਰਸੇਵਕ ਸਿੰਘ ਦੇ ਸਹਿਯੋਗ ਦੇ ਨਾਲ ਨੇਪਰੇ ਚੜਿਆ¢ ਇਸ ਮੌਕੇ ਚਰਨਜੀਤ ਸਿੰਘ, ਕੁਲਵੰਤ ਸਿੰਘ, ਜਗਜੀਵਨ ਸਿੰਘ, ਜਸਵੰਤ ਸਿੰਘ, ਨਵਤੇਜ ਸਿੰਘ, ਰਵਿੰਦਰ ਸਿੰਘ, ਮਨਮੋਹਨ ਸਿੰਘ, ਅਮਨਪ੍ਰੀਤ ਸਿੰਘ, ਬਲਜੀਤ ਸਿੰਘ, ਹਰਬੰਸ ਸਿੰਘ, ਹਰਜੀਤ ਸਿੰਘ, ਗੁਲਜ਼ਾਰ ਸਿੰਘ, ਪ੍ਰਦੀਪ ਸਿੰਘ, ਸਾਹਿਲਪ੍ਰੀਤ ਸਿੰਘ, ਜਰਨੈਲ ਸਿੰਘ ਅਤੇ ਸਦੀਕ ਖਾਨ ਅਤੇ ਕਿਸਾਨਾਂ ਨੇ ਭਾਗ ਲਿਆ¢
ਪਿਛਲੀ ਖ਼ਬਰ ਗੈਰ-ਕਾਨੂੰਨੀ ਗਤੀਵਿਧੀਆਂ ਕਰਵਾਉਣ ਵਾਲੇ ਢਾਬਾ ਮਾਲਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ-ਥਾਣਾ ਮੁਖੀ ਅਗਲੀ ਖ਼ਬਰ ਏ. ਐਸ. ਇੰਸਟੀਚਿਊਸ਼ਨਜ਼ ਨੇ ਓਵਰਆਲ ਰਨਰ-ਅੱਪ ਅਤੇ ਫਾਈਨ ਆਰਟਸ ਟਰਾਫ਼ੀ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।