29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਦੀ ਨਿਊ ਝੋਰੜਾਂ ਬਹੁਮੰਤਵੀ ਸੁਸਾਇਟੀ ਦੇ ਸਕੱਤਰ ਵਜੋਂ ਹਰਪ੍ਰੀਤ ਸਿੰਘ ਬਾਬੇਕੇ ਨੂੰ ਜ਼ਿੰਮੇਵਾਰੀ ਸੰਭਾਲੀ • ਸਭਾ ਦੀ ਬਿਹਤਰੀ ਲਈ ਬਿਨ੍ਹਾਂ ਕਿਸੇ ਭੇਦਭਾਵ ਜ਼ਿੰਮੇਵਾਰੀ ਨਿਭਾਈ ਜਾਵੇਗੀ-ਸਕੱਤਰ ਹਰਪ੍ਰੀਤ ਸਿੰਘ

ਅਜੀਤ ਡੈਸਕ 16-10-2025
ਰਾਏਕੋਟ, 15 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਦੀ ਨਿਊ ਝੋਰੜਾਂ ਬਹੁਮੰਤਵੀ ਸੁਸਾਇਟੀ ਝੋਰੜਾਂ ਦੀ ਖਾਲੀ ਹੋਈ ਸਕੱਤਰ ਦੀ ਅਸਾਮੀ ਨੂੰ ਭਰਿਆ ਗਿਆ | ਜਿਸ ਦੌਰਾਨ ਮੈਰਿਟ ਦੇ ਆਧਾਰ 'ਤੇ ਹਰਪ੍ਰੀਤ ਸਿੰਘ ਪੁੱਤਰ ਅਮਰਜੀਤ ਸਿੰਘ ਝੋਰੜਾਂ (ਬਾਬੇ ਕੇ) ਨੂੰ ਬਤੌਰ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ | ਇਸ ਮੌਕੇ ਸਹਿਕਾਰੀ ਸਭਾ ਦੇ ਪ੍ਰਧਾਨ ਅਤੇ ਸਭਾ ਦੇ ਮੈਂਬਰਾਂ ਦੀ ਹਾਜ਼ਰੀ ਵਿਚ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ | ਉਪਰੰਤ ਗੁਰਦੁਆਰਾ ਸੁੱਖਸਾਗਰ ਸਾਹਿਬ ਝੋਰੜਾਂ ਵਿਖੇ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਅਰਦਾਸ ਬੇਨਤੀ ਕੀਤੀ ਗਈ | ਇਸ ਮੌਕੇ ਸਭਾ ਦੇ ਨਵ-ਨਿਯੁਕਤ ਸਕੱਤਰ ਹਰਪ੍ਰੀਤ ਸਿੰਘ ਬਾਬੇਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਬਿਨ੍ਹਾਂ ਕਿਸੇ ਭੇਦ-ਭਾਵ ਦੇ ਨਿਭਾਉਣ ਨੂੰ ਪਹਿਲ ਦੇਣਗੇ | ਇਸ ਮੌਕੇ ਸਭਾ ਦੇ ਪ੍ਰਧਾਨ ਸੁਖਜੀਤ ਸਿੰਘ, ਮੈਂਬਰ ਹਰਭਜਨ ਸਿੰਘ, ਮਨਦੀਪ ਸਿੰਘ ਮਾਨ ਅਤੇ ਗੁਰਦੀਪ ਸਿੰਘ ਦੀਪਾ (ਸਾਰੇ ਮੈਂਬਰ ਸਹਿਕਾਰੀ ਸਭਾ), ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਸੁਰਜੀਤ ਸਿੰਘ ਮੰਡੇਰ, ਸਰਪੰਚ ਗੁਰਪ੍ਰੀਤ ਸਿੰਘ ਝੋਰੜਾਂ, ਪੰਚ ਅਮਨਦੀਪ ਸਿੰਘ, ਸਾਬਕਾ ਸਰਪੰਚ ਦਲਜੀਤ ਸਿੰਘ ਗਿੱਲ, ਤਰਲੋਚਨ ਸਿੰਘ ਚੇਅਰਮੈਨ, ਜਗਰੂਪ ਸਿੰਘ ਹਰੀ, ਸੁਖਭਿੰਦਰ ਸਿੰਘ ਗਿੱਲ ਆੜ੍ਹਤੀਆ, ਬਲਜਿੰਦਰ ਸਿੰਘ ਨੰਬਰਦਾਰ, ਜਗਦੇਵ ਸਿੰਘ ਜੱਗੂ, ਸੁਖਦੇਵ ਸਿੰਘ ਭੱਠਲ, ਗੁਰਤੇਜ਼ ਸਿੰਘ, ਗੁਰਤੇਜ਼ ਸਿੰਘ ਤੇਜ਼ਾ, ਪਰਮਿੰਦਰ ਸਿੰਘ ਬਾਬੇਕੇ, ਗੁਰਤੇਜ਼ ਸਿੰਘ ਗਿੱਲ, ਗੁਰਪ੍ਰੀਤ ਸਿੰਘ ਕਾਲਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭੂੰਦੜੀ 'ਚ ਨਵੇਂ ਹੈੱਲਥ ਵੈੱਲਨੈੱਸ ਸੈਂਟਰ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਫੁੱਟਬਾਲ ਅਕੈਡਮੀ 'ਚ ਕੋਚਿੰਗ ਲੈਣ ਵਾਲੇ ਬੱਚਿਆਂ ਨੂੰ ਕਿੱਟ ਬੈਗ ਦਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।