28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਪਾਇਲ 'ਚ ਪਾਣੀ ਸਪਲਾਈ ਪ੍ਰੋਜੈਕਟ ਦੀ ਵਿਧਾਇਕ ਗਿਆਸਪੁਰਾ ਨੇ ਕੀਤੀ ਸ਼ੁਰੂਆਤ

ਅਜੀਤ ਡੈਸਕ 16-10-2025
ਪਾਇਲ, 15 ਅਕਤੂਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਪਾਇਲ ਸ਼ਹਿਰ ਦੇ ਰਹਿਣ ਵਾਲੇ ਵਸਨੀਕਾਂ ਨੂੰ ਪੀਣ ਲਈ ਸਾਫ਼ ਪਾਣੀ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ 1.5 ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਸਪਲਾਈ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ | ਇਸ ਪ੍ਰੋਜੈਕਟ ਹੇਠ ਕਰੀਬ ਤਿੰਨ ਕਿੱਲੋਮੀਟਰ ਲੰਬੀ ਨਵੀਂ ਪਾਈਪ ਲਾਈਨ ਵਿਛਾਈ ਜਾਵੇਗੀ, ਜਿਸ ਰਾਹੀਂ ਹਰ ਘਰ ਤੱਕ ਸਾਫ਼ ਪਾਣੀ ਪਹੁੰਚਾਇਆ ਜਾਵੇਗਾ | ਇਸ ਪ੍ਰੋਜੈਕਟ ਦਾ ਉਦਘਾਟਨ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਸ਼ਹਿਰਾਂ ਤੇ ਪਿੰਡਾਂ ਵਿੱਚ ਪਾਣੀ ਸਪਲਾਈ ਦੀਆਂ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਗਿਆਸਪੁਰਾ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਘਰ ਤੱਕ ਸਾਫ਼ ਪਾਣੀ ਪਹੁੰਚਾਉਣਾ ਹੈ ਤਾਂ ਜੋ ਲੋਕਾਂ ਨੂੰ ਗੰਦੇ ਪਾਣੀ ਨਾਲ ਜੁੜੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ | ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੰਮ ਕਰਦੇ ਹੋਏ, ਹਲਕਾ ਪਾਇਲ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ ਅਤੇ ਮਿਆਰੀ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ | ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਏ.ਪੀ. ਜੱਲ੍ਹਾ, ਮਨਜੀਤ ਸਿੰਘ, ਸੁਖਦੀਪ ਸਿੰਘ ਸੋਹੀ, ਹਰਜਿੰਦਰ ਕੁਮਾਰ ਰਾਜੂ, ਸੁਰਿੰਦਰਪਾਲ ਸਿੰਘ ਮੰਗਾ, ਦਲਵਿੰਦਰ ਸਿੰਘ ਝਾਬੇਵਾਲ ਸਮੇਤ ਕਈ ਸਥਾਨਕ ਆਗੂ ਤੇ ਇਲਾਕਾ ਨਿਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਨਾਜਾਇਜ਼ ਕਬਜ਼ਾ ਕਰਨ ਅਤੇ ਜਾਤੀ ਸੂਚਕ ਬੋਲਣ ਦੇ ਮਾਮਲੇ 'ਚ 3 ਵਿਅਕਤੀਆਂ 'ਤੇ ਮੁਕੱਦਮਾ ਦਰਜ ਅਗਲੀ ਖ਼ਬਰ ਸਿੱਧਵਾਂ ਕਾਲਜ ਦੇ ਰੈੱਡ ਰਿਬਨ ਕਲੱਬ ਵਲੋਂ ਰੀਲ ਮੇਕਿੰਗ ਮੁਕਾਬਲੇ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।