28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਨਾਜਾਇਜ਼ ਕਬਜ਼ਾ ਕਰਨ ਅਤੇ ਜਾਤੀ ਸੂਚਕ ਬੋਲਣ ਦੇ ਮਾਮਲੇ 'ਚ 3 ਵਿਅਕਤੀਆਂ 'ਤੇ ਮੁਕੱਦਮਾ ਦਰਜ

ਅਜੀਤ ਡੈਸਕ 16-10-2025
ਮਲੌਦ, 15 ਅਕਤੂਬਰ (ਦਿਲਬਾਗ ਸਿੰਘ ਚਾਪੜਾ)- ਥਾਣਾ ਮਲੌਦ ਪੁਲਿਸ ਵੱਲੋਂ ਪਿੰਡ ਕਰਤਾਰਪੁਰ ਦੀ ਸਰਪੰਚ ਸੱਤਪ੍ਰੀਤ ਕੌਰ ਦੇ ਪਤੀ ਗੁਰਸੇਵਕ ਸਿੰਘ ਪੁੱਤਰ ਮੋਹਣ ਸਿੰਘ ਦੇ ਬਿਆਨਾਂ 'ਤੇ ਪਿੰਡ ਦੇ ਤਿੰਨ ਵਿਅਕਤੀਆਂ ਖਿਲਾਫ਼ ਕਥਿਤ ਤੌਰ 'ਤੇ ਨਾਜਾਇਜ਼ ਕਬਜ਼ਾ ਕਰਨ ਅਤੇ ਜਾਤੀ ਸੂਚਕ ਸ਼ਬਦ ਬੋਲਣ ਦੇ ਦੋਸ਼ਾਂ ਤਹਿਤ ਵੱਖ ਵੱਖ ਧਾਰਾਵਾਂ ਸਮੇਤ ਐਸ.ਸੀ. ਐਸ.ਟੀ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਚਰਨਜੀਤ ਸਿੰਘ ਨੇ ਦੱਸਿਆ ਕਿ ਗੁਰਸੇਵਕ ਸਿੰਘ ਦੇ ਬਿਆਨਾਂ 'ਤੇ ਦਰਸ਼ਨ ਸਿੰਘ ਪੁੱਤਰ ਸ਼ੇਰ ਸਿੰਘ, ਬਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਗੁਰਮੁਖ ਸਿੰਘ ਪੁੱਤਰ ਤਰਲੋਚਨ ਸਿੰਘ ਵਾਸੀਆਨ ਕਰਤਾਰਪੁਰ ਖਿਲਾਫ ਇਹ ਮੁਕੱਦਮਾ ਦਰਜ਼ ਕੀਤਾ ਗਿਆ ਹੈ | ਸ਼ਿਕਾਇਤਕਰਤਾ ਨੇ ਦਰਖਾਸਤ ਵਿੱਚ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਪਿੰਡ ਦੀ ਔਰਤ ਬਲਵੀਰ ਕੌਰ ਪੁੱਤਰੀ ਭੁਪਿੰਦਰ ਸਿੰਘ ਵੱਲੋਂ ਉਸਦੀ ਜਮੀਨ 'ਤੇ ਨਾਜਾਇਜ਼ ਕਬਜਾ ਕਰਨ ਦੀ ਦਰਖਾਸਤ ਦਿੱਤੀ ਗਈ ਸੀ ਜਿਸ ਦੀ ਤਫ਼ਤੀਸ਼ ਦੌਰਾਨ ਬਤੌਰ ਮੁਹਤਬਰ ਉਸ ਨੂੰ ਬੁਲਾਇਆ ਗਿਆ ਸੀ ਪ੍ਰੰਤੂ ਉਸ ਦੌਰਾਨ ਉਕਤ ਵਿਅਕਤੀਆਂ ਨੇ ਉਸ ਨਾਲ ਗਾਲੀ ਗਲੋਚ ਕਰਨੀ ਸ਼ੁਰੂ ਕੀਤੀ ਅਤੇ ਜਾਤੀ ਸੂਚਕ ਸ਼ਬਦ ਬੋਲੇ ਜਿਸ ਉਪਰੰਤ ਵੀਡੀਓ ਬਣਾਉਣ ਲੱਗੇ ਦਾ ਮੋਬਾਈਲ ਖੋਹ ਕੇ ਸੁੱਟ ਦਿੱਤਾ ਅਤੇ ਬਾਅਦ ਵਿੱਚ ਜਦੋਂ ਉਹ ਘਰੇ ਚਲੇ ਗਏ ਤਾਂ ਸ਼ਿਕਾਇਤ ਦੇਣ ਲਈ ਥਾਣਾ ਮਲੌਦ ਵਿਖੇ ਆਉਣ ਤੋਂ ਰੋਕਣ ਲਈ ਰੇਹੜਾ ਲਗਾ ਕੇ ਘਰੋਂ ਨਿਕਲਣ ਤੋਂ ਰੋਕਿਆ ਗਿਆ ਅਤੇ ਗਾਲੀ ਗਲੋਚ ਕੀਤੀ ਗਈ | ਉਕਤ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਪੁਲਿਸ ਨੇ ਮੁਕੱਦਮਾ ਦਰਜ਼ ਕਰਕੇ ਤਿੰਨੋ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ |
ਪਿਛਲੀ ਖ਼ਬਰ ਪੀ. ਐਸ. ਐਮ. ਐਸ. ਯੂ. ਵਲੋਂ ਮੰਗਾਂ ਮਨਵਾਉਣ ਲਈ ਕੀਤੀ ਗਈ ਰੋਸ ਰੈਲੀ ਅਗਲੀ ਖ਼ਬਰ ਪਾਇਲ 'ਚ ਪਾਣੀ ਸਪਲਾਈ ਪ੍ਰੋਜੈਕਟ ਦੀ ਵਿਧਾਇਕ ਗਿਆਸਪੁਰਾ ਨੇ ਕੀਤੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।