28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਪੀ. ਐਸ. ਐਮ. ਐਸ. ਯੂ. ਵਲੋਂ ਮੰਗਾਂ ਮਨਵਾਉਣ ਲਈ ਕੀਤੀ ਗਈ ਰੋਸ ਰੈਲੀ

ਅਜੀਤ ਡੈਸਕ 16-10-2025
ਦੋਰਾਹਾ, 15 ਅਕਤੂਬਰ (ਮਨਜੀਤ ਸਿੰਘ ਗਿੱਲ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਸਮੁੱਚੀ ਕਮੇਟੀ ਦੀ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੰਗਾਂ ਮੰਨਵਾਉਣ ਲਈ ਰੋਸ ਰੈਲੀ ਕੀਤੀ ਗਈ | ਇਸ ਮੌਕੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ, ਪੀ. ਐਸ. ਐਮ. ਐਸ. ਯੂ. ਸੀਨੀਅਰ ਮੀਤ ਪ੍ਰਧਾਨ ਸਤਪਾਲ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰਪਾਲ ਸਿੰਘ ਦੇ ਸੂਬਾ ਪ੍ਰੈਸ ਸਕੱਤਰ ਅਮਨਇੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਜਸਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਪ੍ਰਤਾਪਇੰਦਰ ਸਿੰਘ ਵੱਲੋਂ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਜਥੇਬੰਦੀ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, 15 ਜਨਵਰੀ 2015 ਨੂੰ ਜਾਰੀ ਕੀਤਾ 3 ਸਾਲ ਦਾ ਪ੍ਰੋਬੇਸ਼ਨ ਪੀਰੀਅਡ ਲਾਗੂ ਕਰਨ ਦਾ ਨੋਟੀਫ਼ਿਕੇਸ਼ਨ ਰੱਦ ਕਰਨਾ, 2020 ਵਿੱਚ ਜਾਰੀ ਕੀਤਾ ਗਿਆ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਤੇ ਕੇਂਦਰੀ ਤਨਖ਼ਾਹ ਕਮਿਸ਼ਨ ਲਾਗੂ ਕਰਨ ਦਾ ਨੋਟੀਫ਼ਿਕੇਸ਼ਨ ਰੱਦ ਕਰਨਾ, 4, 9, 14 ਸਾਲਾਂ ਏ.ਸੀ.ਪੀ. ਸਕੀਮ ਨੂੰ ਮੁੜ ਬਹਾਲ ਕਰਨਾ ਆਦਿ ਮੁੱਖ ਹੱਕੀ ਮੰਗਾਂ ਮੰਨਣ ਲਈ ਸਰਕਾਰ ਨੂੰ ਮੰਗ ਪੱਤਰ ਭੇਜਕੇ ਅਪੀਲ ਕਰ ਰਹੀ ਹੈ | ਪ੍ਰੰਤੂ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮਾਂ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪੀ. ਐਸ.ਐਮ. ਐਸ. ਯੂ. ਲੁਧਿਆਣਾ ਸੰਦੀਪ ਸਿੰਘ ਅਤੇ ਜਨਰਲ ਸਕੱਤਰ ਗੁਰਚਰਨ ਸਿੰਘ ਨੇ ਕਿਹਾ ਕਿ ਸਰਕਾਰ ਸਾਡੀਆਂ ਮੰਗਾਂ ਵੱਲ ਧਿਆਨ ਦੇਵੇ, ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਮਹਿੰਗਾਈ ਭੱਤਿਆਂ ਦੀਆਂ ਕਿਸ਼ਤਾਂ ਜਿਹਨਾਂ ਦਾ ਕੁੱਲ ਜੋੜ੍ਹ 16 ਪ੍ਰਤੀਸ਼ਤ ਬਣਦਾ ਹੈ, ਉਹ ਸਰਕਾਰ ਵੱਲ ਪੈਂਡਿੰਗ ਖੜ੍ਹਾ ਹੈ, ਜਦਕਿ ਬਾਕੀ ਸੂਬਿਆਂ ਦੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਿਆਂ ਦੀਆਂ ਕਿਸ਼ਤਾਂ ਜਾਰੀ ਹੋ ਚੁੱਕੀਆਂ ਹਨ | ਅੱਜ ਦੀ ਗੇਟ ਰੈਲੀ ਵਿੱਚ ਪੈਨਸ਼ਨਰ ਆਗੂ ਪਿ੍ੰਸੀਪਲ ਮੇਜਰ ਸਿੰਘ ਤਹਿਸੀਲ ਪ੍ਰਧਾਨ ਪਾਇਲ ਵਲੋਂ ਵੀ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ ਗਈ ਅਤੇ ਕਿਹਾ ਗਿਆ ਕਿ ਸਮੁੱਚਾ ਪੈਨਸ਼ਨਰ ਵਰਗ ਮਨਿਸਟਰੀਅਲ ਮੁਲਾਜ਼ਮਾਂ ਦੇ ਹਰੇਕ ਸੰਘਰਸ਼ ਵਿੱਚ ਡੱਟ ਕੇ ਸਾਥ ਦੇਵੇਗਾ ਅਤੇ 16 ਅਕਤੂਬਰ ਨੂੰ ਮੁਹਾਲੀ ਵਿਖੇ ਹੋਣ ਵਾਲੀ ਰੈਲੀ ਵਿੱਚ ਪੰਜਾਬ ਦਾ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਵੇਗਾ | ਗੇਟ ਰੈਲੀ ਦੇ ਅੰਤ ਵਿੱਚ ਸੀਨੀਅਰ ਮੀਤ ਪ੍ਰਧਾਨ ਸੁਰਿੰਦਰਪਾਲ ਸਿੰਘ, ਪ੍ਰੇਮਜੀਤ ਸਿੰਘ, ਸੁਪਰਡੈਂਟ ਮਹਿੰਦਰ ਸਿੰਘ ਨੇ ਕਿਹਾ ਕਿ ਜਥੇਬੰਦੀ ਵੱਲੋਂ ਮੰਗਾਂ ਮੰਨਵਾਉਣ ਲਈ 16 ਅਕਤੂਬਰ ਨੂੰ ਮੁਹਾਲੀ ਵਿਖੇ ਵੱਡੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਸੂਬੇ ਭਰ ਦੇ ਮਨਿਸਟਰੀਅਲ ਮੁਲਾਜ਼ਮ ਅਤੇ ਪੈਨਸ਼ਨਰਾਂ ਤੋਂ ਇਲਾਵਾ ਭਰਾਤਰੀ ਜਥੇਬੰਦੀਆਂ ਵੱਲੋਂ ਵੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ | ਜ਼ਿਕਰਯੋਗ ਹੈ ਕਿ ਅੱਜ ਦੀ ਰੋਸ ਰੈਲੀ ਵਿੱਚ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ, ਜਿਸ ਤੋਂ ਇਹ ਸਾਫ਼ ਹੁੰਦਾ ਹੈ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਕਾਰਨ ਉਨ੍ਹਾਂ ਅੰਦਰ ਸਰਕਾਰ ਪ੍ਰਤੀ ਭਾਰੀ ਰੋਸ ਹੈ | ਇਸ ਮੌਕੇ ਅਮਨਦੀਪ ਸਿੰਘ ਘਲੋਟੀ, ਲਖਵੀਰ ਸਿੰਘ ਲਾਪਰਾਂ, ਦੀਪ, ਅਮਿ੍ਤਪਾਲ ਸਿੰਘ, ਗੁਰਵਿੰਦਰ ਸਿੰਘ ਭੰਗੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੱਤਿਆ ਭਾਰਤੀ ਸਕੂਲ ਲੱਖੋਵਾਲ ਦੇ ਵਿਦਿਆਰਥੀ ਸੈਂਟਰ ਪੱਧਰੀ ਖੇਡਾਂ 'ਚ ਛਾਏ ਅਗਲੀ ਖ਼ਬਰ ਨਾਜਾਇਜ਼ ਕਬਜ਼ਾ ਕਰਨ ਅਤੇ ਜਾਤੀ ਸੂਚਕ ਬੋਲਣ ਦੇ ਮਾਮਲੇ 'ਚ 3 ਵਿਅਕਤੀਆਂ 'ਤੇ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।