28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਏ. ਐਸ. ਗਰੁੱਪ ਵਿਖੇ ਮਾਨਸਿਕ ਸਿਹਤ ਬਾਰੇ ਜਾਗਰੂਕਤਾ ਸੈਸ਼ਨ ਕਰਵਾਇਆ

ਅਜੀਤ ਡੈਸਕ 16-10-2025
ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏ. ਐੱ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿੱਚ ਚੱਲ ਰਹੇ ਐਨ. ਐਸ. ਐਸ. ਕੈਂਪ ਦੇ ਪੰਜਵੇਂ ਦਿਨ ਵਿਦਿਆਰਥੀਆਂ ਲਈ 'ਮਾਨਸਿਕ ਸਿਹਤ ਬਾਰੇ ਜਾਗਰੂਕਤਾ ਸੈਸ਼ਨ' ਪ੍ਰੋਗਰਾਮ ਕਰਵਾਇਆ ਗਿਆ | ਇਸ ਸੈਸ਼ਨ ਵਿੱਚ ਮੁੱਖ ਬੁਲਾਰੇ ਦੇ ਤੌਰ 'ਤੇ ਡਾ. ਕੇਸ਼ਿਕਾ ਅਹੁਜਾ ਧਮੀਜਾ (ਐੱਮ. ਬੀ. ਬੀ. ਐੱਸ., ਐੱਮ. ਡੀ.- ਸਾਇਕਿਆਟਰੀ), ਮੋਹਨਦਈ ਓਸਵਾਲ ਹਸਪਤਾਲ, ਲੁਧਿਆਣਾ ਨੇ ਸ਼ਿਰਕਤ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਦੇ ਮਹੱਤਵ, ਤਣਾਅ ਪ੍ਰਬੰਧਨ ਅਤੇ ਸਕਾਰਾਤਮਕ ਸੋਚ ਅਪਣਾਉਣ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਯੋਗਾ ਤੇ ਮੈਡੀਟੇਰੀਅਨ ਸੈਸ਼ਨ ਕਰਵਾਇਆ | ਉਨ੍ਹਾਂ ਕਿਹਾ ਕਿ ਤੰਦਰੁਸਤ ਮਨ ਹੀ ਜੀਵਨ ਵਿੱਚ ਸਫਲਤਾ ਅਤੇ ਸੰਤੁਲਨ ਦਾ ਆਧਾਰ ਹੈ | ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਹੋਣਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਆਪਣੀ ਰਚਨਾਤਮਿਕਤਾ ਅਤੇ ਸਮਾਜਿਕ ਜਾਗਰੂਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਵਿੱਚ ਪਹਿਲਾ ਸਥਾਨ ਸਾਖਸ਼ੀ ਡੋਬਰਿਆਲ ਨੇ, ਦੂਜਾ ਸਥਾਨ ਮੁਬੀਨ ਨੇ ਅਤੇ ਤੀਜਾ ਸਥਾਨ ਹਰਵੀਰ ਕੌਰ ਨੇ ਹਾਸਲ ਕੀਤਾ | ਇਸ ਦੇ ਨਾਲ ਹੀ ਭਾਸ਼ਣ ਮੁਕਾਬਲੇ ਵਿੱਚ ਵਿਦਿਆਰਥੀਆਂ ਵਿੱਚੋਂ ਪਹਿਲਾ ਸਥਾਨ ਸਾਹਿਲਪ੍ਰੀਤ ਕੌਰ ਨੇ, ਦੂਜਾ ਸਥਾਨ ਮੁਸਕਾਨ ਨੇ ਅਤੇ ਤੀਜਾ ਸਥਾਨ ਪਵਨਪ੍ਰੀਤ ਕੌਰ ਅਤੇ ਮਾਨਿਕ ਸਹਿਗਲ ਨੇ ਹਾਸਲ ਕੀਤਾ | ਇਸ ਮੌਕੇ ਸੰਜੀਵ ਧਮੀਜਾ (ਪ੍ਰਧਾਨ), ਰਮਰਿਸ਼ ਵਿਜ (ਸਕੱਤਰ) ਹਾਜਰ ਸਨ | ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਡੌਕਯੂਮੈਂਟਰੀ 'ਚਾਰ ਸਾਹਿਬਜ਼ਾਦੇ' ਵੀ ਵਿਖਾਈ ਗਈ, ਜਿਸ ਰਾਹੀਂ ਵਿਦਿਆਰਥੀਆਂ ਨੂੰ ਬਲਿਦਾਨ, ਸਾਹਸ ਅਤੇ ਨਿਸ਼ਠਾ ਦੇ ਮਹੱਤਵ ਬਾਰੇ ਪ੍ਰੇਰਣਾ ਮਿਲੀ | ਸੰਜੀਵ ਧਮੀਜਾ (ਪ੍ਰਧਾਨ), ਐਡਵੋਕੇਟ ਨਵੀਨ ਥੰਮਣ (ਉਪ ਪ੍ਰਧਾਨ), ਰਾਜੇਸ਼ ਡਾਲੀ (ਜਨਰਲ ਸਕੱਤਰ), ਜਤਿੰਦਰ ਦੇਵਗਨ (ਜਾਇੰਟ ਜਨਰਲ ਸਕੱਤਰ), ਰਮਰਿਸ਼ ਵਿਜ (ਸਕੱਤਰ) ਅਤੇ ਹੋਰ ਪ੍ਰਬੰਧਕ ਮੈਂਬਰਾਂ ਨੇ ਵੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਦਿਲੋਂ ਵਧਾਈ ਦਿੱਤੀ |
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਹੜ੍ਹ ਪੀੜਤਾਂ ਦੀ ਫੜੀ ਬਾਂਹ-ਰਸ਼ਪਾਲ ਅਗਲੀ ਖ਼ਬਰ ਸੱਤਿਆ ਭਾਰਤੀ ਸਕੂਲ ਲੱਖੋਵਾਲ ਦੇ ਵਿਦਿਆਰਥੀ ਸੈਂਟਰ ਪੱਧਰੀ ਖੇਡਾਂ 'ਚ ਛਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।