28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਕੇਂਦਰ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਹੜ੍ਹ ਪੀੜਤਾਂ ਦੀ ਫੜੀ ਬਾਂਹ-ਰਸ਼ਪਾਲ

ਅਜੀਤ ਡੈਸਕ 16-10-2025
ਸਾਹਨੇਵਾਲ, 15 ਅਕਤੂਬਰ (ਹਨੀ ਚਾਠਲੀ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਜੋ 36703 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਦੀ ਰਿਪੋਰਟ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਸੌਂਪੀ ਸੀ | ਉਨ੍ਹਾਂ ਘਰਾਂ ਵਾਸਤੇ ਹਰੇਕ ਘਰ ਲਈ 1 ਲੱਖ 60 ਹਜ਼ਾਰ ਰੁਪਏ ਕੇਂਦਰ ਸਰਕਾਰ ਵਲੋਂ ਦੇਣਾ ਅਤੇ ਮਨਰੇਗਾ ਸਕੀਮ ਅਧੀਨ ਜੋ ਪਿੰਡਾਂ ਵਿਚ 100 ਦਿਨ ਦਾ ਰੁਜ਼ਗਾਰ ਹਰੇਕ ਸਾਲ ਦਿੱਤਾ ਜਾਂਦਾ ਸੀ | ਉਸ ਨੂੰ ਹਰੇਕ ਸਾਲ 150 ਦਿਨ ਦਾ ਰੁਜ਼ਗਾਰ ਕਰਨ 'ਤੇ ਮੋਦੀ ਸਰਕਾਰ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ¢ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲੋਕ ਹਿਤ ਵਿਚ ਅਜਿਹੇ ਫ਼ੈਸਲੇ ਪਹਿਲਾਂ ਵੀ ਕਰਦੀ ਰਹੀ ਹੈ ਤੇ ਉਮੀਦ ਹੈ ਕਿ ਅੱਗੇ ਤੋਂ ਵੀ ਕਰਦੀ ਰਹੇਗੀ¢ ਇਸ ਨਾਲ ਹੜ੍ਹ ਪੀੜਤਾਂ ਦੀ ਬਾਂਹ ਫੜੀ ਜਾਵੇਗੀ¢ ਰਸ਼ਪਾਲ ਸਿੰਘ ਨੇ ਕਿਹਾ ਕਿ ਇਸ ਸਬੰਧੀ ਚਿੱਠੀ ਜੋ ਪਿਛਲੇ ਦਿਨੀਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਲੁਧਿਆਣਾ ਦੌਰੇ ਦੌਰਾਨ ਪੰਜਾਬ ਦੇ ਖੇਤੀਬਾੜੀ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਸੌਂਪੀ¢ ਰਸ਼ਪਾਲ ਸਿੰਘ ਨੇ ਦੱਸਿਆ ਕਿ ਜੋ ਪੰਜਾਬ ਸਰਕਾਰ ਵਲੋਂ ਇਹ ਝੂਠ ਫੈਲਾਇਆ ਜਾ ਰਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਦੀ ਬਾਂਹ ਨਹੀਂ ਫੜ ਰਹੀ, ਪਰ ਇਹ ਚਿੱਠੀ ਪੰਜਾਬ ਸਰਕਾਰ ਦੀ ਪੋਲ ਖੋਲ੍ਹ ਰਹੀ ਹੈ¢ ਇਸ ਮੌਕੇ ਗੁਰਚਰਨ ਸਿੰਘ ਰਾਜਪੂਤ, ਸੋਹਣ ਸਿੰਘ ਢੋਲਨਵਾਲ, ਸ਼ਿਵ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੌੜ ਗੋਤ ਦੇ ਜਠੇਰਿਆਂ ਦਾ ਮੇਲਾ 21 ਨੂੰ ਅਗਲੀ ਖ਼ਬਰ ਏ. ਐਸ. ਗਰੁੱਪ ਵਿਖੇ ਮਾਨਸਿਕ ਸਿਹਤ ਬਾਰੇ ਜਾਗਰੂਕਤਾ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।