28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਪੌੜ ਗੋਤ ਦੇ ਜਠੇਰਿਆਂ ਦਾ ਮੇਲਾ 21 ਨੂੰ

ਅਜੀਤ ਡੈਸਕ 16-10-2025
ਮਾਛੀਵਾੜਾ ਸਾਹਿਬ, 15 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸਰਹਿੰਦ ਨਹਿਰ ਕਿਨਾਰੇ ਵੱਸਦੇ ਪਿੰਡ ਕੀੜ੍ਹੀ ਅਫ਼ਗਾਨਾ ਵਿਖੇ ਪੌੜ ਗੋਤ ਦੇ ਜਠੇਰਿਆਂ ਦਾ ਸਲਾਨਾ ਮੇਲਾ 21 ਅਕਤੂਬਰ ਦਿਨ ਮੰਗਲਵਾਰ ਨੂੰ ਮਨਾਇਆ ਜਾ ਰਿਹਾ ਹੈ¢ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਬਿਸ਼ਨ ਦਾਸ ਮਜਾਰੀ, ਮੁੱਖ ਸੇਵਾਦਾਰ ਬਾਬਾ ਨਿਰਮਲ ਸਿੰਘ ਨੇ ਦੱਸਿਆ ਕਿ 20 ਅਕਤੂਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਪਿਤਰ ਪੂਜਾ ਕੀਤੀ ਜਾਵੇਗੀ ਅਤੇ 21 ਅਕਤੂਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਝੰਡਾ ਚੜ੍ਹਾਉਣ ਦੀ ਰਸਮ ਹੋਵੇਗੀ¢ ਇਸ ਤੋਂ ਇਲਾਵਾ ਸਵੇਰੇ 11 ਵਜੇ ਤੋਂ ਸ਼ਾਮ ਤੱਕ ਪ੍ਰਸਿੱਧ ਗਾਇਕਾ ਸਰਬਜੀਤ ਮੱਟੂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਮਹਿਮਾ ਦਾ ਗੁਣਗਾਨ ਕਰਨਗੇ¢ ਇਸ ਮੌਕੇ ਅਤੁੱਟ ਲੰਗਰ ਵਰਤਾਏ ਜਾਣਗੇ¢ ਇਸ ਮੌਕੇ ਧਿਆਨ ਸਿੰਘ ਮੌਜੂ ਮਜਾਰਾ, ਸੁਰਿੰਦਰ ਕੌਰ ਮਜਾਰੀ, ਡਾਇਰੈਕਟਰ ਗੁਰਮੁਖ ਦੀਪ, ਸੰਦੇਸ਼ ਰਾਜ ਭਰਥਲਾ, ਮੇਜਰ ਰਾਮ ਚੰਦਿਆਨੀ, ਧਰਮਪਾਲ ਚੱਕੀ, ਮਾਸਟਰ ਰਾਮ ਲਾਲ, ਮੇਜਰ ਰਾਮ, ਬੱਗਾ ਸਿੰਘ, ਮਾਸਟਰ ਤੇਲੂ ਰਾਮ, ਸ਼ਿੰਗਾਰਾ ਸਿੰਘ ਤੇ ਸੁਖਵੀਰ ਸਿੰਘ ਵੀ ਮੌਜੂਦ ਸਨ |
ਪਿਛਲੀ ਖ਼ਬਰ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵਲੋਂ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਤੇ ਦਵਾਈਆਂ ਵੰਡੀਆਂ <br/> ਅਗਲੀ ਖ਼ਬਰ ਕੇਂਦਰ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਹੜ੍ਹ ਪੀੜਤਾਂ ਦੀ ਫੜੀ ਬਾਂਹ-ਰਸ਼ਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।