19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਚੇਅਰਮੈਨ ਨੇ ਅਨਾਜ ਮੰਡੀ ਘਲੋਟੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਅਜੀਤ ਡੈਸਕ 17-10-2025
ਰਾੜਾ ਸਾਹਿਬ, 16 ਅਕਤੂਬਰ (ਪ੍ਰੀਤਮ ਸਿੰਘ ਮੁਕੰਦਪੁਰੀ)-ਸਥਾਨਕ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਨਵ ਨਿਯੁਕਤ ਚੇਅਰਮੈਨ ਗੁਰਦਰਸ਼ਨ ਸਿੰਘ ਕੂਹਲੀ ਫੋਕਲ ਪੁਆਇੰਟ ਘਲੋਟੀ ਵਿਖੇ ਪੁੱਜੇ | ਉਨ੍ਹਾਂ ਵੱਖ-ਵੱਖ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਝੋਨੇ ਦੇ ਖ਼ਰੀਦ ਪ੍ਰਬੰਧ ਵੇਖੇ | ਉਨ੍ਹਾਂ ਕਿਹਾ ਕਿ ਮੌਸਮ ਦੀ ਮਾਰ ਕਾਰਨ ਕਿਸਾਨ ਵਰਗ ਨੂੰ ਵੱਡੇ ਪੱਧਰ 'ਤੇ ਸਮੱਸਿਆ ਆ ਰਹੀ ਹੈ ਅਤੇ ਸਹੀ ਨਮੀ ਮਾਤਰਾ ਵਾਲਾ ਝੋਨਾ ਮੰਡੀ ਵਿੱਚ ਨਹੀਂ ਆ ਰਿਹਾ | ਕਿਸਾਨ ਕਿਸੇ ਪਾਸੇ ਨਹੀਂ ਜਾ ਸਕਦਾ ਅਤੇ ਨਾ ਹੀ ਕੁਦਰਤ ਦੀ ਮਾਰ ਅੱਗੇ ਕਿਸੇ ਦਾ ਜ਼ੋਰ ਹੈ | ਪਰ ਪੰਜਾਬ ਸਰਕਾਰ ਕਿਸਾਨਾਂ ਦਾ ਸਾਰਾ ਝੋਨਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਵੱਖ-ਵੱਖ ਏਜੰਸੀਆਂ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਦੋਰਾਹਾ ਮਾਰਕੀਟ ਕਮੇਟੀ ਅਧੀਨ ਪੈਂਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਖ਼ਰੀਦ ਪ੍ਰਬੰਧ ਤਸੱਲੀਬਖ਼ਸ਼ ਹਨ ਅਤੇ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਇਸ ਸਬੰਧੀ ਕੋਈ ਵੀ ਕਿਸਾਨ ਕਿਸੇ ਵੀ ਸਮੱਸਿਆ ਸਬੰਧੀ ਉਨ੍ਹਾਂ ਨਾਲ ਕਿਸੇ ਵੇਲੇ ਵੀ ਗੱਲ ਕਰ ਸਕਦਾ ਹੈ ਅਤੇ ਸਾਰੇ ਅਧਿਕਾਰੀ ਇਮਾਨਦਾਰੀ ਨਾਲ ਆਪੋ ਆਪਣੇ ਕੰਮ ਵਿੱਚ ਲੱਗੇ ਹੋਏ ਹਨ | ਇਸ ਸਮੇਂ ਸਰੂਪ ਸਿੰਘ ਪਾਇਲ, ਕਮਿੱਕਰ ਸਿੰਘ ਘਣਗਸ, ਮਨੀਸ਼ ਕੁਮਾਰ, ਬਲਜਿੰਦਰ ਸਿੰਘ ਰਾੜਾ, ਮੋਹਨ ਸਿੰਘ ਪੰਚ, ਗੁਰਪ੍ਰੀਤ ਸਿੰਘ ਖਾਲਸਾ, ਗਰੀਬ ਦਾਸ, ਦੀਦਾਰ ਸਿੰਘ ਅਤੇ ਹੋਰ ਪਤਵੰਤੇ ਹਾਜਰ ਸਨ |
ਪਿਛਲੀ ਖ਼ਬਰ ਮਠਿਆਈ ਦੀਆਂ ਦੁਕਾਨਾਂ 'ਤੇ ਗੁਣਵੱਤਾ ਦੀ ਜਾਂਚ ਕੀਤੀ ਅਗਲੀ ਖ਼ਬਰ ਗੁਰੂ ਨਾਨਕ ਹਸਪਤਾਲ ਵਿਖੇ ਫ਼ੌਜੀ ਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਕੈਂਪ 26 ਨੂੰ- ਡਾ. ਗੁਰਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।