19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਰਾਜਵੀਰ ਜਵੰਦਾ ਦੀ ਮੌਤ ਨਾਲ ਸਮੂਹ ਪੰਜਾਬੀਆਂ ਨੂੰ ਵੱਡਾ ਘਾਟਾ • ਸਰਕਾਰ ਬੇਸਹਾਰਾ ਪਸ਼ੂਆਂ ਨੂੰ ਸੰਭਾਲਣ ਲਈ ਠੋਸ ਕਦਮ ਚੁੱਕੇ- ਬਲੀਏਵਾਲ

ਅਜੀਤ ਡੈਸਕ 17-10-2025
ਮਾਛੀਵਾੜਾ ਸਾਹਿਬ, 16 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਬੀਤੇ ਦਿਨੀਂ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਨਾਲ ਲੱਗਦੇ ਸੂਬੇ ਵਿਚ ਬੇਸਹਾਰਾ ਪਸ਼ੂਆਂ ਨਾਲ ਹਾਦਸੇ ਦੌਰਾਨ ਇਕ ਨਿੱਜੀ ਹਸਪਤਾਲ ਵਿਚ 10 ਦਿਨਾਂ ਬਾਅਦ ਮੌਤ ਹੋ ਗਈ ਸੀ, ਜਿਸ ਨਾਲ ਪੰਜਾਬੀ ਇੰਡਸਟਰੀ ਨੂੰ ਵੱਡਾ ਘਾਟਾ ਪਿਆ ਜੋ ਕਦੇ ਵੀ ਪੂਰਿਆ ਨਹੀਂ ਜਾ ਸਕਦਾ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਮੰਡਲ ਪ੍ਰਧਾਨ ਗੁਰਪ੍ਰੀਤ ਸਿੰਘ ਬਲੀਏਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ¢ ਉਨ੍ਹਾਂ ਕਿਹਾ ਕਿ ਸੂਬੇ ਅੰਦਰ ਲਾਵਾਰਿਸ ਪਸ਼ੂਆਂ ਦੇ ਹੱਲ ਲਈ ਲੋਕ ਆਵਾਜ਼ ਉੱਠਣ ਲੱਗੀ ਹੈ ਅਤੇ ਪਸ਼ੂਆਂ ਦਾ ਮੁੱਦਾ ਵੀ ਪੂਰੀ ਤਰ੍ਹਾਂ ਭਖਿਆ ਹੋਇਆ ਹੈ¢ ਉਨ੍ਹਾਂ ਕਿਹਾ ਕਿ ਆਏ ਦਿਨ ਸੜਕਾਂ 'ਤੇ ਸ਼ਰੇਆਮ ਘੁੰਮਦੇ ਲਾਵਾਰਸ ਪਸ਼ੂਆਂ ਕਾਰਨ ਹੋ ਰਹੀਆਂ ਮੌਤਾਂ ਨੂੰ ਦੇਖਦਿਆਂ ਸਰਕਾਰ ਇਸ ਮੁੱਦੇ ਵੱਲ ਵਿਸ਼ੇਸ਼ ਧਿਆਨ ਦੇਵੇ ਤਾਂ ਜੋ ਰੋਜ਼ਾਨਾ ਹੁੰਦੇ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ ¢
ਪਿਛਲੀ ਖ਼ਬਰ ਗ੍ਰਾਮ ਪੰਚਾਇਤ ਭਾਗਪੁਰ ਦਾ ਇੱਕ ਸਾਲ ਦਾ ਸਮਾਂ ਪੂਰਾ ਹੋਣ 'ਤੇ ਸ਼ੁਕਰਾਨਾ ਸਮਾਗਮ ਅਗਲੀ ਖ਼ਬਰ ਸੇਢਾ ਗੋਤ ਦਾ ਸਤੀ ਮੇਲਾ 21 ਨੂੰ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।