ਮਾਛੀਵਾੜਾ ਸਾਹਿਬ, 16 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)- ਕੇਂਦਰ ਸਰਕਾਰ ਦੀਆਂ ਯੋਜਨਾਵਾਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗ਼ਰੀਬਾਂ, ਵਪਾਰੀਆਂ ਅਤੇ ਕਿਸਾਨਾਂ ਦੇ ਹਿਤਾਂ ਲਈ ਲਏ ਵੱਡੇ ਫ਼ੈਸਲਿਆਂ ਕਾਰਨ ਦੇਸ ਖ਼ੁਸ਼ਹਾਲੀ ਦੀ ਰਾਹ ਵੱਲ ਵਧ ਰਿਹਾ ਹੈ ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਮੰਡਲ ਮਾਛੀਵਾੜਾ ਦੇ ਪ੍ਰਧਾਨ ਸੁਖਵਿੰਦਰ ਲਾਲ ਸੁੱਖੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ¢ ਉਨ੍ਹਾਂ ਕਿਹਾ ਕਿ ਭਾਜਪਾ ਹਾਈਕਮਾਂਡ ਵਲੋਂ ਜਾਰੀ ਹਦਾਇਤਾਂ ਅਨੁਸਾਰ ਪਿੰਡਾਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਜਾਰੀ ਹਨ¢ ਉਨ੍ਹਾਂ ਕਿਹਾ ਕਿ ਜੋ ਪਿੰਡਾਂ ਵਿਚ ਵਿਕਾਸ ਹੋ ਰਹੇ ਹਨ, ਉਹ ਸਾਰੇ ਕੇਂਦਰ ਸਰਕਾਰ ਦੀ ਮਨਰੇਗਾ ਯੋਜਨਾ ਤਹਿਤ ਹਨ ਜਿਸ ਵਿਚ ਕਈ ਗਲੀਆਂ, ਨਾਲੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ¢ ਭਾਜਪਾ ਆਗੂ ਸੁੱਖੀ ਸ਼ਰਮਾ ਨੇ ਕਿਹਾ ਕਿ ਛੋਟੇ ਕਿਸਾਨਾਂ ਨੂੰ ਜਨ ਧਨ ਨਿਧੀ ਯੋਜਨਾ ਤਹਿਤ ਆਰਥਿਕ ਸਹਾਇਤਾ ਅਤੇ ਔਰਤਾਂ ਨੂੰ ਉੱਜਵਲ ਯੋਜਨਾ ਤਹਿਤ ਮੁਫ਼ਤ ਗੈਸ ਕੁਨੈਕਸ਼ਨ ਦਿੱਤੇ ਗਏ ¢ ਸੁੱਖੀ ਸ਼ਰਮਾ ਨੇ ਕਿਹਾ ਕਿ ਜਿੱਥੇ ਸ਼ਹਿਰਾਂ ਵਿਚ ਭਾਜਪਾ ਦਾ ਅਧਾਰ ਵਧਦਾ ਜਾ ਰਿਹਾ ਹੈ |