19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਐਨ. ਐਸ. ਐਸ. ਕੈਂਪ ਦੇ ਵਲੰਟੀਅਰਾਂ ਨੇ 'ਵੇਸਟ ਮੈਨੇਜਮੈਂਟ ਪਲਾਂਟ' ਦਾ ਦੌਰਾ ਕੀਤਾ

ਅਜੀਤ ਡੈਸਕ 17-10-2025
ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਕਲਾਲ ਮਾਜਰਾ 'ਚ ਐਨ. ਐਸ. ਐਸ. ਕੈਂਪ ਦੇ ਛੇਵੇਂ ਦਿਨ ਵਲੰਟੀਅਰਜ਼ ਵਲੋਂ ਵੇਸਟ ਮੈਨੇਜਮੈਂਟ ਪਲਾਂਟ ਦਾ ਦੌਰਾ ਕੀਤਾ ਗਿਆ | ਇਸ ਮੌਕੇ 'ਤੇ ਨਵਨੀਤ ਕੌਰ (ਕਮਿਊਨਿਟੀ ਫੈਸੀਲੀਟੇਟਰ) ਅਤੇ ਮਨਿੰਦਰ ਸਿੰਘ (ਕਮਿਊਨਿਟੀ ਫੈਸੀਲੀਟੇਟਰ) ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਨਵਨੀਤ ਕੌਰ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਕਿਸਮ ਦੇ ਕੂੜੇ ਜਿਵੇਂ ਕਿ ਜੈਵਿਕ ਕੂੜਾ, ਰੀਸਾਈਕਲ ਯੋਗ ਕੂੜਾ, ਅਕਿ੍ਆਸ਼ੀਲ ਕੂੜਾ ਅਤੇ ਇਲੈੱਕਟ੍ਰਾਨਿਕ ਕੂੜੇ ਬਾਰੇ ਜਾਣਕਾਰੀ ਦਿੱਤੀ | ਮਨਿੰਦਰ ਸਿੰਘ ਨੇ ਕਾਲਜ ਸਟਾਫ਼ ਅਤੇ ਐਨ. ਐਸ. ਐਸ. ਵਲੰਟੀਅਰਜ਼ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਕੂੜੇ ਦੇ ਪ੍ਰਬੰਧਨ ਬਾਰੇ ਪ੍ਰੈਕਟੀਕਲ ਜਾਣਕਾਰੀ ਦਿੱਤੀ | ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਦੇ ਹਨ | ਪ੍ਰੋ. ਅਰਜੁਨ ਧਾਮੀ ਨੇ 'ਬੈੱਸਟ ਯੂਜ਼ ਆਫ਼ ਵੇਸਟ' ਵਿਸ਼ੇ 'ਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਜੇਕਰ ਕੂੜੇ ਦਾ ਸਹੀ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇ ਤਾਂ ਇਸ ਨੰੂ ਉਪਯੋਗੀ ਸਰੋਤ ਵਿਚ ਬਦਲਿਆ ਜਾ ਸਕਦਾ ਹੈ | ਇਸ ਮੌਕੇ 'ਤੇ ਕਾਲਜ ਵਿੱਚ 'ਬੈੱਸਟ ਆਊਟ ਆਫ਼ ਵੇਸਟ' ਮੁਕਾਬਲਾ ਵੀ ਆਯੋਜਿਤ ਕੀਤਾ ਗਿਆ ਜਿਸ ਵਿੱਚ ਪਹਿਲਾ ਸਥਾਨ ਮੁਸਕਾਨ ਰਾਬੀਆ, ਦੂਜਾ ਸਥਾਨ ਕੋਮਲ ਅਤੇ ਤੀਜਾ ਸਥਾਨ ਸਿਮਰਨਜੀਤ ਕੌਰ ਨੇ ਹਾਸਲ ਕੀਤਾ |
ਪਿਛਲੀ ਖ਼ਬਰ ਵਿਦਿਆਰਥੀ ਨੇ ਹੈਂਡਬਾਲ 'ਚ ਕੀਤਾ ਸੋਨ ਤਗਮਾ ਹਾਸਿਲ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੇ ਫ਼ੈਸਲਿਆਂ ਕਾਰਨ ਦੇਸ਼ ਖ਼ੁਸ਼ਹਾਲੀ ਵੱਲ ਵਧ ਰਿਹਾ- ਸੁੱਖੀ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।