ਮਾਛੀਵਾੜਾ ਸਾਹਿਬ, 16 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਮਾਛੀਵਾੜਾ ਸਾਹਿਬ ਦੇ ਏਵੀਓਰ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ 69ਵੀਂ ਪੰਜਾਬ ਸਟੇਟ ਅੰਤਰ ਜ਼ਿਲ੍ਹਾ ਸਕੂਲ ਖੇਡ ਮੁਕਾਬਲੇ 'ਚ ਵਧੀਆ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਿਲ ਕੀਤਾ ¢ ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਕੂਲ ਵਿਦਿਆਰਥੀ ਪਦਾਰਥਜੀਤ ਸਿੰਘ ਨੇ ਹੈਂਡਬਾਲ ਅੰਡਰ-19 ਲੜਕੇ 'ਚ ਸਟੇਟ ਪੱਧਰ 'ਤੇ ਸੋਨੇ ਦਾ ਤਗਮਾ ਪ੍ਰਾਪਤ ਕੀਤਾ¢ ਇਸ ਮੌਕੇ ਸਕੂਲ ਦੇ ਪ੍ਰਧਾਨ ਤੇਜਿੰਦਰਪਾਲ ਸਿੰਘ, ਵਾਈਸ ਪ੍ਰਧਾਨ ਹਰਿੰਦਰਪਾਲ ਸਿੰਘ, ਸੈਕਟਰੀ ਸਿਮਰਨਪ੍ਰੀਤ ਕੌਰ ਨੇ ਬੱਚਿਆਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਲਈ ਉਨ੍ਹਾਂ ਨੂੰ ਵਧਾਈ ਦਿੱਤੀ ¢ ਇਸ ਤੋਂ ਇਲਾਵਾ ਉਨ੍ਹਾਂ ਸਪੋਰਟਸ ਟੀਚਰ ਅਮਰੀਕ ਸਿੰਘ, ਕਿਰਨਜੀਤ ਕੌਰ ਅਤੇ ਕਰਨਪ੍ਰੀਤ ਸਿੰਘ ਵਲੋਂ ਬੱਚਿਆਂ ਨੂੰ ਕਰਵਾਈ ਗਈ ਸਖ਼ਤ ਮਿਹਨਤ ਦੀ ਭਰਪੂਰ ਸਰਾਹਿਆ ¢ ਇਸ ਮੌਕੇ ਕੋਆਰਡੀਨੇਟਰ ਮਨਦੀਪ ਕੌਰ ਸੇਖੋਂ, ਚੀਫ਼ ਐਡਮਿਨ ਅਫ਼ਸਰ ਜਸਕਰਨ ਸਿੰਘ ਅਤੇ ਮਹਿਕਦੀਪ ਕੌਰ ਮੌਜੂਦ ਸਨ¢