ਮਲੌਦ, 16 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਇੰਚਾਰਜ ਗੁਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਵੱਖ-ਵੱਖ ਵਿਸ਼ਿਆਂ ਦਾ ਮੇਲਾ ਪੂਰੇ ਉਤਸ਼ਾਹ ਨਾਲ ਲਗਾਇਆ ਗਿਆ | ਲੈਕਚਰਾਰ ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਸਕੂਲ ਵਿਦਿਆਰਥਣਾਂ ਵਲੋਂ ਰਾਜਨੀਤੀ ਸ਼ਾਸਤਰ, ਅਰਥ ਸ਼ਾਸਤਰ, ਅੰਗਰੇਜ਼ੀ, ਪੰਜਾਬੀ, ਹਿਸਾਬ, ਸਾਇੰਸ, ਸਮਾਜਿਕ ਸਿੱਖਿਆ, ਵੋਕੇਸ਼ਨਲ ਗਾਰਮੈਂਟ ਮੇਕਿੰਗ ਦੇ ਮਾਡਲ ਬਣਾ ਕੇ ਪ੍ਰਦਰਸ਼ਨੀ ਲਗਾਈ | ਇਸ ਮੌਕੇ ਤਪਿੰਦਰ ਸਿੰਘ ਸੋਹੀ ਓ. ਐਸ. ਡੀ. ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਅਚਨਚੇਤ ਚੈਕਿੰਗ ਲਈ ਪਹੁੰਚੇ | ਉਨ੍ਹਾਂ ਨੇ ਵਿਦਿਆਰਥਣਾਂ ਨੂੰ ਵੱਖ-ਵੱਖ ਵਿਸ਼ਿਆਂ ਸੰਬੰਧੀ ਪ੍ਰਸ਼ਨ ਪੁੱਛੇ ਅਤੇ ਵਿਦਿਆਰਥਣਾਂ ਨੇ ਉਨ੍ਹਾਂ ਦੇ ਤਸੱਲੀਬਖ਼ਸ਼ ਉੱਤਰ ਦਿੱਤੇ | ਉਨ੍ਹਾਂ ਨੇ ਵਿਦਿਆਰਥਣਾਂ ਦੀ ਕਾਰਗੁਜ਼ਾਰੀਆਂ ਦੀ ਖ਼ੂਬ ਤਾਰੀਫ਼ ਕੀਤੀ | ਉਨ੍ਹਾਂ ਨੇ ਇਸ ਦਾ ਸਿਹਰਾ ਸਮੂਹ ਸਟਾਫ਼ ਨੂੰ ਦਿੰਦੇ ਹੋਏ ਸ਼ਲਾਘਾ ਕੀਤੀ |