ਡੇਹਲੋਂ, 16 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਨਿਰਮਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਨ-ਸਿੱਟੂ ਸੀ. ਆਰ. ਐੱਮ. ਸਕੀਮ ਦੇ ਆਈ. ਈ. ਸੀ. ਕੰਪੋਨੈੱਟ ਤਹਿਤ ਕਿਸਾਨ ਸਿਖਲਾਈ ਕੈਂਪ ਪਿੰਡ ਜੱਸੜ ਅਤੇ ਖ਼ਾਨਪੁਰ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਡੇਹਲੋਂ ਵਲੋਂ ਲਗਾਇਆ ਗਿਆ¢ ਕੈਂਪ ਦਾ ਆਗਾਜ਼ ਕਰਦਿਆਂ ਡਾ. ਗੁਰਮੀਤ ਧਾਲੀਵਾਲ ਖੇਤੀਬਾੜੀ ਵਿਸਥਾਰ ਅਫ਼ਸਰ ਟਿੱਬਾ ਨੇ ਕਿਸਾਨਾਂ ਨੂੰ ਜੀ ਆਇਆਂ ਆਖਿਆ ਅਤੇ ਪਰਾਲੀ ਦੀ ਸਾਂਭ ਸੰਭਾਲ ਕਰਨ ਲਈ ਅਪੀਲ ਕੀਤੀ ¢ ਕਿਸਾਨਾਂ ਨੂੰ ਪੀ.ਆਰ.-126 ਜੋ ਘੱਟ ਸਮਾਂ ਲੈਂਦੀ ਹੈ ਅਤੇ ਵਧੀਆ ਝਾੜ ਦੇਣ ਵਾਲੀ ਕਿਸਮ ਦੀ ਕਾਸ਼ਤ ਕਰਨ ਲਈ ਅਪੀਲ ਕੀਤੀ ¢ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਵਾਲੀਆਂ ਮਸ਼ੀਨਾਂ ਦੀ ਜਾਣਕਾਰੀ ਲੈਣ ਲਈ ਉੱਨਤ ਕਿਸਾਨ ਐਪ ਡਾਊਨਲੋਡ ਕਰਨ ਲਈ ਬੇਨਤੀ ਕੀਤੀ ¢ ਕਿਸਾਨਾਂ ਨੂੰ ਮਹਿਕਮੇ ਵਿਚ ਚੱਲ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਬੇਲੋੜੀਆਂ ਕੀਟਨਾਸ਼ਕ ਦੀ ਛਿੜਕਾਅ ਨਾ ਕਰਨ ਅਤੇ ਮਹਿਕਮੇ ਨਾਲ ਰਾਬਤਾ ਬਣਾ ਕੇ ਰੱਖਣ ਲਈ ਵੀ ਪ੍ਰੇਰਿਆ ¢ ਪਰਾਲੀ ਨੂੰ ਸਾਂਭਣ ਲਈ ਜ਼ਰੂਰੀ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ ਤਾਂ ਜੋ ਪਰਾਲੀ ਨੂੰ ਮਿੱਟੀ ਵਿਚ ਰਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਈ ਜਾ ਸਕੇ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ ¢ ਇਸ ਮੌਕੇ ਜਸਵਿੰਦਰ ਕੌਰ ਖੇਤੀਬਾੜੀ ਸਬ ਇੰਸਪੈਕਟਰ ਟਿੱਬਾ ਨੇ ਕੈਂਪ 'ਚ ਆਏ ਕਿਸਾਨਾਂ ਨੂੰ ਮਹਿਕਮੇ ਵਲੋਂ ਚੱਲ ਰਹੀਆਂ ਸਕੀਮਾਂ ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਲਈ ਅਪਲਾਈ ਕਰਨ ਅਤੇ ਲੈਂਡ ਸੀਡਿੰਗ ਲਈ ਫ਼ਰਦ ਸਮੇਤ ਹੋਰ ਦਸਤਾਵੇਜ਼ ਜਮਾਂ ਕਰਵਾਉਣ ਲਈ ਦੱਸਦਿਆਂ ਕਿਸਾਨਾਂ ਦੀ ਈ. ਕੇ. ਵਾਈ. ਸੀ. ਕਰਵਾਉਣ ਸਬੰਧੀ ਵੀ ਜਾਗਰੂਕ ਕੀਤਾ ¢ ਇਸ ਮੌਕੇ ਲਵਪ੍ਰੀਤ ਸਿੰਘ ਸੈਕਟਰੀ ਜੱਸੜ, ਗੁਰਪ੍ਰੀਤ ਸਿੰਘ ਸੈਕਟਰੀ ਖ਼ਾਨਪੁਰ, ਹਰਵਿੰਦਰ ਸਿੰਘ, ਹਰਦੀਪ ਸਿੰਘ, ਪ੍ਰਭਜੋਤ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਗੁਰਦੀਪ ਸਿੰਘ, ਜਸਬੀਰ ਸਿੰਘ ਅਤੇ ਕਮਲਜੀਤ ਸਿੰਘ ਹਾਜ਼ਰ ਸਨ¢