ਪਾਇਲ, 16 ਅਕਤੂਬਰ (ਨਿਜ਼ਾਮਪੁਰ, ਰਾਜਿੰਦਰ ਸਿੰਘ)- ਕੁੱਝ ਮਹੀਨੇ ਪਹਿਲਾਂ ਪਿੰਡ ਨਿਜ਼ਾਮਪੁਰ ਦੇ ਵਸਨੀਕ ਹਰਜੋਧ ਸਿੰਘ ਪੁੱਤਰ ਕੇਸਰ ਸਿੰਘ ਜੋ ਕਿ ਇੱਕ ਦੁਰਘਟਨਾ ਦੌਰਾਨ ਜ਼ਖਮੀ ਹੋ ਗਿਆ ਸੀ | ਜਿਸ ਦੇ ਇਲਾਜ ਲਈ ਆਰਥਿਕ ਸਹਾਇਤਾ ਸੰਬੰਧੀ ਸਰਪੰਚ ਲਖਵੀਰ ਸਿੰਘ ਦੇ ਯਤਨਾਂ ਸਦਕਾ ਹਲਕਾ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਕੀਤੀ ਗਈ ਪੈਰਵਾਈ ਤਹਿਤ ਮੁੱਖ ਮੰਤਰੀ ਰਾਹਤ ਕੋਸ ਫ਼ੰਡ 'ਚੋਂ 25 ਹਜਾਰ ਰੁਪਏ ਦੀ ਰਾਸ਼ੀ ਦਾ ਚੈੱਕ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਤੇ ਐਸ. ਡੀ. ਐਮ ਪਾਇਲ ਪ੍ਰਦੀਪ ਸਿੰਘ ਬੈਂਸ ਦੁਆਰਾ ਪੀੜਤ ਪਰਿਵਾਰ ਨੂੰ ਸੌਂਪਿਆ ਗਿਆ | ਇਸ ਮੌਕੇ ਨਗਰ ਕੌਂਸਲ ਦੋਰਾਹਾ ਦੇ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਬੂਟਾ ਸਿੰਘ ਰਾਣੋ, ਸਰਪੰਚ ਲਖਵੀਰ ਸਿੰਘ ਨਿਜ਼ਾਮਪੁਰ, ਪੰਚ ਗੁਰਪਿੰਦਰ ਸਿੰਘ ਬੱਬੂ, ਪੰਚ ਬਲਵਿੰਦਰ ਸਿੰਘ, ਪੰਚ ਧਰਮਿੰਦਰ ਸਿੰਘ, ਸਾਬਕਾ ਪੰਚ ਧਰਮ ਸਿੰਘ ਨੀਲਾ ਆਦਿ ਹਾਜ਼ਰ ਸਨ |