19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਐੱਨ. ਐੱਸ. ਪੀ. ਐੱਸ. ਵਿਖੇ ਪ੍ਰਾਇਮਰੀ ਵਿੰਗ ਦਾ ਸਨਮਾਨ ਸਮਾਰੋਹ ਆਯੋਜਿਤ <br/>

ਅਜੀਤ ਡੈਸਕ 17-10-2025
ਆਲਮਗੀਰ, 16 ਅਕਤੂਬਰ (ਜਰਨੈਲ ਸਿੰਘ ਪੱਟੀ)-ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਨੇ ਸਕੂਲ ਦੇ ਪ੍ਰਾਇਮਰੀ ਵਿੰਗ ਦਾ ਸਨਮਾਨ ਸਮਾਰੋਹ ਆਯੋਜਿਤ ਕੀਤਾ | ਵਿਦਿਆਰਥੀ ਪ੍ਰੀਸ਼ਦ ਦੇ ਚੁਣੇ ਹੋਏ ਮੈਂਬਰਾਂ ਨੂੰ ਇਹ ਸਨਮਾਨ ਚਿੰਨ੍ਹ ਦੇ ਕੇ ਜਿੰਮੇਵਾਰੀ ਸੌਂਪੀ ਗਈ | ਸਾਹਿਬ ਸਿੰਘ ਸੂਰਾ ਨੂੰ ਪ੍ਰਾਇਮਰੀ ਵਿੰਗ ਦਾ ਹੈੱਡ ਬੁਆਏ ਅਤੇ ਅਮਾਇਰਾ ਸੋਹਲ ਨੂੰ ਪ੍ਰਾਇਮਰੀ ਵਿੰਗ ਦਾ ਹੈੱਡ ਗਰਲ ਚੁਣਿਆ ਗਿਆ | ਸਕੂਲ ਦੇ ਚਾਰੇ ਹਾਊਸਾਂ ਦੇ ਕੈਪਟਨ, ਵਾਈਸ-ਕੈਪਟਨ ਅਤੇ ਪ੍ਰੀਫੈਕਟਾਂ ਨੂੰ ਵੀ ਸਨਮਾਨ ਚਿੰਨ ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਦੀ ਪਿ੍ੰਸੀਪਲ ਹਰਮੀਤ ਕੌਰ ਵੜੈਚ ਨੇ ਸਾਰੇ ਚੁਣੇ ਹੋਏ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਨੇ ਵਿਦਿਆਰਥੀਆਂ ਨੂੰ ਆਤਮਵਿਸ਼ਵਾਸ ਅਤੇ ਪ੍ਰਬੰਧਕੀ ਹੁਨਰ ਪੈਦਾ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕੀਤਾ ਹੈ | ਉਹ ਆਪਣੇ ਲੀਡਰਸ਼ਿਪ ਗੁਣਾਂ ਨੂੰ ਨਿਖਾਰਨ ਦੇ ਯੋਗ ਹੋਣਗੇ | ਇਸ ਮੌਕੇ ਸਕੂਲ ਦੀ ਪ੍ਰਾਇਮਰੀ ਇੰਚਾਰਜ ਜਸਮੀਨ ਕੌਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਅਸਿਸਟੈਂਟ ਸਿਵਲ ਸਰਜਨ ਵਲੋਂ ਕਮਿਊਨਿਟੀ ਹੈਲਥ ਸੈਂਟਰ ਦਾ ਨਿਰੀਖਣ <br/> ਅਗਲੀ ਖ਼ਬਰ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਹਰੀ ਦੀਵਾਲੀ ਮਨਾਓ- ਚੌਹਾਨ, ਹਵਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।