18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕਿਸਾਨ ਯੂਨੀਅਨ ਨੇ ਮਨਾਇਆ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ <br/>

ਅਜੀਤ ਡੈਸਕ 17-10-2025
ਲਾਡੋਵਾਲ, 16 ਅਕਤੂਬਰ (ਬਲਬੀਰ ਸਿੰਘ ਰਾਣਾ)-ਨੇੜਲੇ ਪਿੰਡ ਲਾਦੀਆਂ ਕਲਾਂ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਹਰਨੇਕ ਸਿੰਘ ਲਾਦੀਆਂ ਦੇ ਗ੍ਰਹਿ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਗੁਰੂ ਘਰ ਦੇ ਗ੍ਰੰਥੀ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਸੂਬਾ ਪ੍ਰਧਾਨ ਹਰਨੇਕ ਸਿੰਘ ਲਾਦੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਥਾਪੜਾ ਲੈ ਕੇ ਮਾਧੋਦਾਸ ਬੈਰਾਗੀ ਤੋਂ ਬੰਦਾ ਸਿੰਘ ਬਹਾਦਰ ਬਣੇ ਇਸ ਮਹਾਨ ਜਰਨੈਲ ਨੇ ਜਬਰ ਤੇ ਜ਼ੁਲਮ ਖ਼ਿਲਾਫ਼ ਲੜਦਿਆਂ ਪੰਜਾਬ 'ਚੋਂ ਜ਼ਾਲਮ ਮੁਗਲ ਹਕੂਮਤ ਦੀਆਂ ਜੜਾਂ ਹਿਲਾ ਕੇ ਰੱਖ ਦਿੱਤੀਆਂ | ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਆਰਥਿਕ ਤੇ ਸਮਾਜਿਕ ਸੁਧਾਰ ਲਿਆ ਕੇ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਇੰਨਾ ਮਜਬੂਰ ਕੀਤਾ ਕਿ ਫਿਰ ਲੰਮੇ ਸਮੇਂ ਤੱਕ ਕੋਈ ਵੈਰੀ ਪੰਜਾਬ ਵੱਲ ਤੱਕਣ ਦਾ ਜਿਗਰਾ ਨਹੀਂ ਕਰ ਸਕਿਆ | ਪ੍ਰਧਾਨ ਲਾਦੀਆਂ ਨੇ ਅੱਗੇ ਕਿਹਾ ਕਿ ਕਿਸਾਨਾਂ ਨੂੰ ਜ਼ਮੀਨਾਂ ਦੇ ਹੱਕਦਾਰ ਅਤੇ ਮਾਲਕ ਵੀ ਬਾਬਾ ਬੰਦਾ ਸਿੰਘ ਬਹਾਦਰ ਨੇ ਹੀ ਬਣਾਇਆ ਸੀ | ਇਸ ਮੌਕੇ ਸੂਬਾ ਮੀਤ ਪ੍ਰਧਾਨ ਜਸਪਾਲ ਸਿੰਘ ਜੱਸਾ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਮੰਗਾ, ਸਰਪੰਚ ਨਛੱਤਰ ਸਿੰਘ ਭੱਠਾ ਧੂਹਾ, ਸਰਬਜੀਤ ਸਿੰਘ ਭਿੰਡਰ, ਸੁਖਵਿੰਦਰ ਸਿੰਘ ਭੱਠਾ ਧੂਹਾ, ਸੁਖਦੇਵ ਸਿੰਘ, ਹਰਚੰਦ ਸਿੰਘ, ਹੰਸਰਾਜ ਸਿੰਘ, ਜਸਵਿੰਦਰ ਸਿੰਘ, ਪ੍ਰੇਮਪਾਲ ਸਿੰਘ ਗਿੱਲ, ਬਲਜੀਤ ਸਿੰਘ, ਸਾਬਕਾ ਸਰਪੰਚ ਲਵਲੀ ਤਲਵੰਡੀ, ਮੋਹਨ ਸਿੰਘ ਫੌਜੀ, ਸਾਬਕਾ ਸਰਪੰਚ ਪਲਵਿੰਦਰ ਸਿੰਘ, ਬਲਵੀਰ ਸਿੰਘ ਜੱਸੀਆਂ, ਅਸ਼ੋਕ ਕੁਮਾਰ, ਸੁਖਦੇਵ ਸਿੰਘ, ਜਸਵਿੰਦਰ ਸਿੰਘ ਜੱਸ, ਸੰਤੋਖ ਸਿੰਘ, ਗੁਰਜੀਤ ਸਿੰਘ, ਹਰਬੰਸ ਸਿੰਘ, ਹਰਦੇਵ ਸਿੰਘ, ਇੰਦਰ ਸਿੰਘ ਅਤੇ ਜਗਤਾਰ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮੋਦੀ ਸਰਕਾਰ ਵਲੋਂ ਵੈਟ ਘਟਾਉਣ ਨਾਲ ਸਰਮਾਏਦਾਰਾਂ ਨੂੰ ਲਾਭ ਪੁਹੰਚਿਆ-ਸਰੀਂਹ <br/> ਅਗਲੀ ਖ਼ਬਰ ਮਾਨਸਿਕ ਸਿਹਤ ਅਤੇ ਤੰਦਰੁਸਤੀ ਬਾਰੇ ਜਾਗਰੂਕਤਾ ਸੈਸ਼ਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।