18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਐਚ.ਵੀ.ਐਮ. ਸਕੂਲ ਵਿਖੇ ਸਲਾਦ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ <br/>

ਅਜੀਤ ਡੈਸਕ 17-10-2025
ਲੁਧਿਆਣਾ, 16 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਜਮਾਤ ਤੀਜੀ ਤੋਂ 7ਵੀਂ ਤੱਕ ਦੇ ਵਿਦਿਆਰਥੀਆਂ ਲਈ ਸਲਾਦ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ | ਪ੍ਰਤੀਯੋਗਤਾ ਦਾ ਮਕਸਦ ਬੱਚਿਆਂ ਨੰੂ ਸਿਹਤਮੰਦ ਖਾਣਪਾਣ ਦੀ ਆਦਤਾਂ ਤੇ ਪੋਸ਼ਣ ਦੇ ਮਹੱਤਵ ਤੋਂ ਜਾਣੰੂ ਕਰਵਾਉਣਾ ਸੀ | ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ ਤਰ੍ਹਾਂ ਦੇ ਪੌਸ਼ਟਿਕ ਸਲਾਦ ਤਿਆਰ ਕੀਤੇ | ਇਸ ਮੌਕੇ ਅਧਿਆਪਕਾਂ ਵਲੋਂ ਬੱਚਿਆਂ ਨੰੂ ਸਿਹਤਮੰਦ ਭੋਜਨ ਬਾਰੇ ਦੱਸਿਆ ਗਿਆ | ਅਧਿਆਪਕਾਂ ਨੇ ਦੱਸਿਆ ਕਿ ਸੰਤੁਲਿਤ ਤੇ ਸੋਚ ਸਮਝ ਕੇ ਕੀਤਾ ਗਿਆ ਭੋਜਨ ਇਸ ਚੰਗੀ ਸਿਹਤ ਦੀ ਕੰੁਜੀ ਹੈ | ਐਚ.ਵੀ.ਐਮ. ਗਲੋਬਲ ਸਕੂਲ ਦੇ ਪ੍ਰਧਾਨ. ਡੀ.ਪੀ. ਸ਼ਰਮਾ, ਪ੍ਰਗਤੀ ਕਪੂਰ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਸੰਤੁਲਿਤ ਭੋਜਨ ਸਾਡੇ ਲਈ ਇਕ ਆਸ਼ੀਰਵਾਦ ਹੈ ਤੇ ਉਸ ਦਾ ਸਨਮਾਨ ਕਰਨਾ ਚਾਹੀਦਾ ਹੈ | ਇਸ ਮੌਕੇ ਸਕੂਲ ਦੇ ਨਿਰਦੇਸ਼ਿਕਾ ਰਾਧਿਕਾ ਜੈਨ ਤੇ ਪਿ੍ੰਸੀਪਲ ਪ੍ਰਗਤੀ ਕਪੂਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਏ. ਐਸ. ਕਾਲਜ ਫ਼ਾਰ ਵੂਮੈਨ ਖੰਨਾ ਦਾ ਬੀ. ਸੀ. ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਵਿਦਿਆਰਥਣਾਂ ਦਾ ਬੀ.ਸੀ.ਏ. ਦੀ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।