28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਡੋਪ ਟੈਸਟ ਰਿਪੋਰਟ ਪਾਜ਼ੀਟਿਵ ਆਉਣ 'ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 18-10-2025
ਖੰਨਾ, 17 ਅਕਤੂਬਰ (ਪੱਤਰ ਪ੍ਰੇਰਕ)-ਥਾਣਾ ਸਦਰ ਖੰਨਾ ਪੁਲਿਸ ਨੇ 2 ਵਿਅਕਤੀਆਂ ਨੂੰ ਡੋਪ ਟੈੱਸਟ ਰਿਪੋਰਟ ਪਾਜ਼ੀਟਿਵ ਆਉਣ 'ਤੇ ਨਸ਼ਾ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਕੀਤਾ ਹੈ | ਏ. ਐੱਸ. ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ 2 ਵਿਅਕਤੀ ਵੱਖ-ਵੱਖ ਪ੍ਰਕਾਰ ਦੇ ਨਸ਼ਾ ਕਰਨ ਦੇ ਆਦੀ ਹਨ | ਉਨ੍ਹਾਂ ਨੇ ਉਕਤ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਸਿਵਲ ਹਸਪਤਾਲ ਖੰਨਾ ਤੋਂ ਡੋਪ ਟੈੱਸਟ ਕਰਵਾਇਆ | ਉਨ੍ਹਾਂ ਦੱਸਿਆ ਕਿ ਡੋਪ ਟੈੱਸਟ ਰਿਪੋਰਟ ਪਾਜ਼ੀਟਿਵ ਆਉਣ ਦੇ ਬਾਅਦ ਕਥਿਤ ਦੋਸ਼ੀਆਂ ਗੁਰਵੀਰ ਸਿੰਘ ਤੇ ਸੁਖਵੀਰ ਸਿੰਘ ਵਾਸੀ ਪਿੰਡ ਖੱਟੜਾ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਪੰਜਾਬ ਜੰਗਲਾਤ ਲੱਕੜ ਠੇਕੇਦਾਰ ਤੇ ਸਾਅ ਮਿੱਲਜ਼ ਐਸੋ. ਨੇ ਜੰਗਲਾਤ ਨਿਗਮ ਦੇ ਚੇਅਰਮੈਨ ਨੂੰ ਸਮੱਸਿਆਵਾਂ ਬਾਰੇ ਜਾਣੂ ਕਰਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।