ਖੰਨਾ, 17 ਅਕਤੂਬਰ (ਪੱਤਰ ਪ੍ਰੇਰਕ)-ਥਾਣਾ ਸਿਟੀ-2 ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ 5 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੇ ਸੀ | ਇਸੇ ਦੌਰਾਨ ਸਾਹਮਣੇ ਤੋਂ ਆ ਰਿਹਾ ਇਕ ਵਿਅਕਤੀ ਪੁਲਿਸ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ ਤਾਂ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਂਚ ਕੀਤੀ ਤਾਂ ਉਸ ਦੇ ਕਬਜ਼ੇ 'ਚੋਂ 5 ਗਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਹਿਚਾਣ ਅਭੀ ਵਾਸੀ ਬਾਜੀਗਰ ਬਸਤੀ, ਮੀਟ ਮਾਰਕੀਟ ਖੰਨਾ ਵਜੋਂ ਹੋਈ ਹੈ | ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |