28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਆਮ ਆਦਮੀ ਪਾਰਟੀ ਦੇ ਸਾਬਕਾ ਬਲਾਕ ਪ੍ਰਧਾਨ ਗੁਰਜੀਤ ਸਿੰਘ ਗਿੱਲ, ਗੁਰਕੀਰਤ ਦੀ ਅਗਵਾਈ 'ਚ ਕਾਂਗਰਸ 'ਚ ਸ਼ਾਮਿਲ

ਅਜੀਤ ਡੈਸਕ 18-10-2025
ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਦੇ ਸਾਬਕਾ ਬਲਾਕ ਪ੍ਰਧਾਨ ਗੁਰਜੀਤ ਸਿੰਘ ਗਿੱਲ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ | ਉਨ੍ਹਾਂ ਨੂੰ ਕਾਂਗਰਸ ਵਿਚ ਸ਼ਾਮਿਲ ਕਰਨ ਦੀ ਰਸਮ ਸਾਬਕਾ ਮੰਤਰੀ ਗੁਰਕੀਰਤ ਸਿੰਘ ਦੀ ਅਗਵਾਈ ਵਿਚ ਕੀਤੀ ਗਈ | ਖੰਨਾ 'ਆਪ' ਦੇ ਸੰਗਠਨ ਇੰਚਾਰਜ ਅਵਤਾਰ ਸਿੰਘ ਦਹਿੜੂ ਵਲੋਂ ਗੁਰਜੀਤ ਸਿੰਘ ਗਿੱਲ ਨੂੰ ਪਾਰਟੀ ਤੋਂ ਮੁਅੱਤਲ ਕੀਤੇ ਜਾਣ ਦਾ ਮੁੱਦਾ ਗਰਮਾ ਗਿਆ ਹੈ¢ ਮੁਅੱਤਲ ਪ੍ਰਧਾਨ ਨੇ 'ਆਪ' ਆਗੂਆਂ 'ਤੇ ਗੰਭੀਰ ਦੋਸ਼ ਲਗਾਏ ਹਨ¢ ਗਿੱਲ ਨੇ ਕਿਹਾ ਕਿ ਸਥਾਨਕ 'ਆਪ' ਆਗੂਆਂ ਨੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਪਾਰਟੀ 'ਤੇ ਕਬਜ਼ਾ ਕਰਨ ਦਿੱਤਾ ਹੈ ਅਤੇ 'ਆਪ' ਦੇ ਰਵਾਇਤੀ ਵਰਕਰਾਂ ਦਾ ਕੋਈ ਸਤਿਕਾਰ ਅਤੇ ਮਹੱਤਵ ਨਹੀਂ ਹੈ¢ ਉਨ੍ਹਾਂ ਕਿਹਾ ਕਿ 'ਆਪ' ਆਗੂ ਸ਼ਹਿਰ ਵਿਚ ਸਦਭਾਵਨਾ ਅਤੇ ਸਹਿਯੋਗ ਲਈ ਵੀ ਖ਼ਤਰਾ ਹਨ, ਜੋ ਰਿਸ਼ਤਿਆਂ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਗਤੀਵਿਧੀਆਂ ਵਿਚ ਸ਼ਾਮਲ ਹਨ¢ ਪਾਰਟੀ ਵਿਚ ਇਮਾਨਦਾਰੀ ਨਾਮ ਦੀ ਕੋਈ ਚੀਜ਼ ਨਹੀਂ ਹੈ¢ ਖੰਨਾ ਵਿਚ 'ਆਪ' ਚਾਪਲੂਸਾਂ ਦੀ ਪਾਰਟੀ ਬਣ ਗਈ ਹੈ¢ ਗਿੱਲ ਨੇ ਕਿਹਾ ਕਿ ਉਨ੍ਹਾਂ ਨੇ 2012 ਤੋਂ ਪਾਰਟੀ ਵਿਚ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕੰਮ ਕੀਤਾ ਹੈ¢ ਉਨ੍ਹਾਂ ਨੇ ਕਈ ਮਹੱਤਵਪੂਰਨ ਜ਼ਿੰਮੇਵਾਰੀਆਂ ਨਿਭਾਈਆਂ ਹਨ ਅਤੇ ਲੰਬੇ ਸਮੇਂ ਤੱਕ ਬਲਾਕ ਪ੍ਰਧਾਨ ਵਜੋਂ ਸੇਵਾ ਨਿਭਾਈ ਹੈ¢ ਇਸ ਨਾਰਾਜ਼ਗੀ ਵਿਚ ਉਹ ਆਪਣੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ | ਇਸ ਤੋਂ ਪਹਿਲਾਂ ਵੀ ਕਈ ਆਪ ਆਗੂ ਕਾਂਗਰਸ ਵਿਚ ਸ਼ਾਮਿਲ ਹੋਏ ਸਨ | ਇਸ ਮੌਕੇ ਸ਼ੇਰ ਸਿੰਘ ਸਾਬਕਾ ਪੰਚ, ਕੁਲਵੰਤ ਸਿੰਘ ਸਾਬਕਾ ਪੰਚ, ਹਰਜੀਤ ਸਿੰਘ, ਹਰਮਿੰਦਰ ਸਿੰਘ, ਰਾਮ ਸਿੰਘ, ਦਵਿੰਦਰ ਸਿੰਘ, ਮਨਜੀਤ ਸਿੰਘ, ਪਰਵਿੰਦਰ ਸਿੰਘ, ਸਲਿੰਦਰ ਸਿੰਘ, ਪ੍ਰਭਜੋਤ ਸਿੰਘ, ਪਰਵਿੰਦਰ ਸਿੰਘ, ਗੁਰਮੁਖ ਸਿੰਘ, ਕਨਵਰਪਾਲ ਸਿੰਘ, ਉਨ੍ਹਾਂ ਦੇ ਨਾਲ ਸ਼ਾਮਲ ਹੋਏ | ਇਸ ਮੌਕੇ ਬਲਾਕ ਪ੍ਰਧਾਨ ਰਾਜੀਵ ਰਾਏ ਮਹਿਤਾ, ਪ੍ਰਧਾਨ ਕਮਲਜੀਤ ਸਿੰਘ ਲੱਧੜ, ਲਛਮਣ ਸਿੰਘ ਗਰੇਵਾਲ, ਅਮਰੀਸ਼ ਕਾਲੀਆ, ਰਾਜਬੀਰ ਸ਼ਰਮਾ, ਭੁਪਿੰਦਰ ਸਿੰਘ ਲੰਬੜਦਾਰ, ਸੁਖਵਿੰਦਰ ਸਿੰਘ ਸੁੱਖੀ ਸਵੈਚ, ਸੁਧੀਰ ਜੋਸ਼ੀ, ਲਾਭ ਸਿੰਘ ਸਾਬਕਾ ਸਰਪੰਚ, ਰਾਮ ਸਿੰਘ ਸਾਬਕਾ ਕੌਂਸਲਰ, ਗੁਰਮੁਖ ਸਿੰਘ ਗਿੱਲ, ਰਸ਼ਮਿੰਦਰ ਸਿੰਘ, ਹਰਦੀਪ ਸਿੰਘ ਪੌਂਪੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਖੰਨਾ ਨੂੰ ਦੋ ਅਤਿ ਆਧੁਨਿਕ ਫਾਇਰ ਬਿ੍ਗੇਡ ਗੱਡੀਆਂ ਦਿੱਤੀਆਂ • ਕੈਬਨਿਟ ਮੰਤਰੀ ਸੌਂਦ ਨੇ ਨਗਰ ਕੌਂਸਲ... ਅਗਲੀ ਖ਼ਬਰ ਸਮੂਹ ਸੰਸਥਾਵਾਂ ਨੇ ਦੀਵਾਲੀ 21 ਨੂੰ ਮਨਾਉਣ ਦਾ ਲਿਆ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।