ਬੀਜਾ, 17 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਸੁਖਬੀਰ ਸਿੰਘ ਬਾਦਲ ਇੰਟਰਨੈਸ਼ਨਲ ਪੱਧਰ 'ਤੇ ਪੜ੍ਹੇ ਲਿਖੇ, ਅਗਾਂਹਵਧੂ ਸੋਚ ਦੇ ਮਾਲਕ, ਜਿਸ ਨੇ ਸੂਬੇ ਨੂੰ ਤਰੱਕੀ ਵੱਲ ਲਿਜਾਣ ਲਈ ਪਿਛਲੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਆਪਣੇ ਪਿਤਾ ਸਵ. ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਦੇ ਕਾਰਜ ਕਾਲ ਦੌਰਾਨ ਸਮੁੱਚੀ ਲੀਡਰਸ਼ਿਪ ਦੇ ਸਲਾਹ ਮਸ਼ਵਰੇ ਨਾਲ ਵੱਡੇ ਵੱਡੇ ਪ੍ਰਾਜੈਕਟ 'ਤੇ ਸੂਬੇ ਅੰਦਰ ਪੁਲ 'ਤੇ ਹੋ ਉਸਾਰੂ ਯੋਜਨਾਵਾਂ ਨੂੰ ਅਮਲ 'ਚ ਲਿਆਉਣ ਲਈ ਬਹੁਤ ਵੱਡਾ ਹੰਭਲਾ ਮਾਰਿਆ ਸੀ | ਸੂਬੇ ਨੂੰ ਸੁਖਬੀਰ ਸਿੰਘ ਬਾਦਲ ਵਰਗੇ ਲੀਡਰ ਦੀ ਬਹੁਤ ਹੀ ਲੋੜ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜ. ਜਗਦੇਵ ਸਿੰਘ ਬੋਪਾਰਾਏ, ਹਲਕਾ ਖੰਨਾ ਦੇ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਦੀ ਅਗਵਾਈ ਕਰਨ ਲਈ ਸੁਖਬੀਰ ਸਿੰਘ ਬਾਦਲ ਹਰ ਪੱਖ ਤੋਂ ਨਿਪੁੰਨ ਹੈ | ਸਿਰਫ਼ ਬਾਦਲ ਹੀ ਸੂਬੇ ਨੂੰ ਸਹੀ ਦਿਸ਼ਾ ਦੇਣ ਦੀ ਜੁਰਅਤ ਰੱਖਦਾ ਹੈ | ਸੂਬੇ 'ਚ ਕਾਨੂੰਨ ਨਾ ਦੀ ਕੋਈ ਚੀਜ਼ ਦਿੱਖ ਨਹੀਂ ਰਹੀ, ਜਿਸ ਕਰ ਕੇ ਆਮ ਆਦਮੀ ਪਾਰਟੀ ਦੇ ਰਾਜਭਾਗ ਤੋਂ ਹਰ ਵਰਗ ਦਾ ਮੋਹ ਭੰਗ ਹੋ ਗਿਆ ਹੈ | 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਜਿਤਾਉਣ ਦਾ ਲੋਕਾਂ ਨੇ ਮਨ ਬਣਾ ਲਿਆ ਹੈ |