28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਗੁ. ਕਰਮਸਰ ਰਾੜਾ ਸਾਹਿਬ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਸ਼ੁੱਭ ਦਿਹਾੜਾ ਮਨਾਇਆ

ਅਜੀਤ ਡੈਸਕ 18-10-2025
ਰਾੜਾ ਸਾਹਿਬ, 17 ਅਕਤੂਬਰ (ਸੁਖਵੀਰ ਸਿੰਘ ਚਣਕੋਈਆਂ)-ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਕੱਤਕ ਮਹੀਨੇ ਦੀ ਸੰਗਰਾਂਦ ਦਾ ਸ਼ੁੱਭ ਦਿਹਾੜਾ ਮਨਾਇਆ ਗਿਆ | ਅੰਮਿ੍ਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਗੁਰਮਤਿ ਸਮਾਗਮ ਕਰਵਾਏ ਗਏ | ਜਿਸ 'ਚ ਜਿਥੇ ਗੁ. ਰਾੜਾ ਸਾਹਿਬ ਦੇ ਮੁੱਖ ਕੀਰਤਨੀਏ ਭਾਈ ਸੁਖਵਿੰਦਰ ਸਿੰਘ, ਸੰਤ ਹਰੀ ਸਿੰਘ ਰੰਧਾਵਾ ਵਾਲੇ, ਭਾਈ ਜਸਵੀਰ ਸਿੰਘ ਕੋਹਲੀ, ਭਾਈ ਬਾਵਾ ਸਿੰਘ, ਬਾਬਾ ਪਿਆਰਾ ਸਿੰਘ, ਬਾਬਾ ਧਰਮਪਾਲ ਸਿੰਘ ਧਮੋਟ ਵਾਲੇ, ਬਾਬਾ ਅਮਰ ਸਿੰਘ ਕਥਾ ਵਾਚਕ, ਰਾੜਾ ਸਾਹਿਬ ਅਕੈਡਮੀ ਦੇ ਵਿਦਿਆਰਥੀ ਭਾਈ ਗਗਨਦੀਪ ਸਿੰਘ ਆਦਿ ਸਮੇਤ ਵੱਖ-ਵੱਖ ਜਥਿਆਂ ਵਲੋਂ ਕੀਰਤਨ ਦੁਆਰਾ ਹਾਜ਼ਰੀ ਭਰੀ ਗਈ, ਉੱਥੇ ਹੀ ਸੰਪ੍ਰਦਾਇ ਦੇ ਮੁੱਖ ਗ੍ਰੰਥੀ ਬਾਬਾ ਬਲਦੇਵ ਸਿੰਘ ਨੇ ਗੁਰਬਾਣੀ ਦੇ ਇਲਾਹੀ ਕੀਰਤਨ ਵਿਖਿਆਨ ਦੁਆਰਾ ਸੰਗਤਾਂ ਨੂੰ ਸ਼ਬਦ ਗੁਰ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਿਆ | ਸੰਪ੍ਰਦਾਇ ਦੇ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਅੱਜ ਕੱਤਕ ਮਹੀਨੇ ਦੀ ਸੰਗਰਾਂਦ ਦੇ ਸ਼ੁੱਭ ਦਿਹਾੜੇ 'ਤੇ ਅੰਮਿ੍ਤ ਸੰਚਾਰ ਕਰਵਾਇਆ, ਜਿਸ 'ਚ 63 ਪ੍ਰਾਣੀਆਂ ਨੇ ਪੰਜ ਪਿਆਰਿਆਂ ਪਾਸੋਂ ਖੰਡੇ ਬਾਟੇ ਦੀ ਪਾਹੁਨ ਪ੍ਰਾਪਤ ਕੀਤੀ ਤੇ ਉਨ੍ਹਾਂ ਸਟੇਜ ਸਕੱਤਰ ਦੀ ਭੂਮਿਕਾ ਨਿਭਾਉਂਦਿਆਂ ਜਿੱਥੇ ਸਮਾਗਮ ਵਿਚ ਪੁੱਜੀਆਂ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ | ਉੱਥੇ ਹੀ ਮਹਾਂਪੁਰਸ਼ਾਂ ਦੁਆਰਾ ਚੱਲ ਰਹੇ ਕਾਰਜਾਂ ਤੇ ਆਉਣ ਵਾਲੇ ਬਰਸੀ ਸਮਾਗਮਾਂ ਦੀ ਜਾਣਕਾਰੀ ਦਿੱਤੀ | ਇਸ ਮੌਕੇ ਗਿਆਨੀ ਅਜਵਿੰਦਰ ਸਿੰਘ, ਬਾਬਾ ਮੋਹਣ ਸਿੰਘ ਮਹੋਲੀ, ਭਾਈ ਗੁਰਨਾਮ ਸਿੰਘ ਅੜੈ੍ਹਚਾਂ ਆਦਿ ਸੰਗਤਾਂ ਸ਼ਾਮਿਲ ਸਨ |
ਪਿਛਲੀ ਖ਼ਬਰ ਤੈਰਾਕੀ ਮੁਕਾਬਲਿਆਂ 'ਚ ਨਾਰੰਗਵਾਲ ਕਾਲਜ ਜੇਤੂ ਅਗਲੀ ਖ਼ਬਰ ਸ੍ਰੀ ਸ਼ੰਕਰ ਦਾਸ ਸਰਕਾਰੀ ਸਕੂਲ 'ਚ ਮਾਪੇ-ਅਧਿਆਪਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।