26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਤੈਰਾਕੀ ਮੁਕਾਬਲਿਆਂ 'ਚ ਨਾਰੰਗਵਾਲ ਕਾਲਜ ਜੇਤੂ

ਅਜੀਤ ਡੈਸਕ 18-10-2025
ਅਹਿਮਦਗੜ੍ਹ, 17 ਅਕਤੂਬਰ (ਰਵਿੰਦਰ ਪੁਰੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਹੋਏ ਲੜਕੀਆਂ ਦੇ ਤੈਰਾਕੀ ਮੁਕਾਬਲਿਆਂ 'ਚ ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਦੀ ਸਵਿਮਿੰਗ ਦੀ ਟੀਮ (ਏ-ਡਵੀਜ਼ਨ) 'ਚ ਫ਼ਸਟ ਰਨਰ ਅੱਪ ਰਹੀ | ਇਸ ਮੌਕੇ ਡਾ. ਰਾਕੇਸ਼ ਮਲਿਕ ਡਾਇਰੈਕਟਰ ਆਫ਼ ਸਪੋਰਟਸ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਟੀਮ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੱਤੀ | ਕਾਲਜ ਦੇ ਪਿ੍ੰਸੀਪਲ ਡਾ. ਸੰਦੀਪ ਸਾਹਨੀ ਨੇ ਖਿਡਾਰੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਖਿਡਾਰੀਆਂ ਦੀ ਸਖ਼ਤ ਮਿਹਨਤ ਤੇ ਲਗਨ ਕਰ ਕੇ ਇਹ ਸੰਭਵ ਹੋਇਆ ਹੈ ਅਤੇ ਇਹ ਵਿਦਿਆਰਥੀਆਂ ਦੀ ਬਹੁਤ ਵੱਡੀ ਜਿੱਤ ਹੈ | ਇਸ ਮੌਕੇ ਟੀਮ ਦੇ ਇੰਚਾਰਜ ਡਾ. ਗੁਰਜੀਤ ਸਿੰਘ ਨੇ ਜਾਣਕਾਰੀ ਪ੍ਰਦਾਨ ਕਰਦਿਆਂ ਕਿਹਾ ਕਿ ਸਵੀਮਰ ਅਨੂ ਨੇ 2 ਚਾਂਦੀ ਦੇ ਤਗਮੇ, ਰਿਧੀ ਨੇ 3 ਚਾਂਦੀ ਤੇ 1 ਕਾਂਸੀ ਦਾ ਤਗਮਾ ਜਿੱਤਿਆ | ਨੀਲਾਂਜਨਾ ਨੇ 1 ਸੋਨਾ, 4 ਚਾਂਦੀ, 1 ਕਾਂਸੀ ਦਾ ਤਗਮਾ ਜਿੱਤਿਆ, ਪਿ੍ਯਾਂਸ਼ੀ ਨੇ 1 ਸੋਨਾ ਅਤੇ 4 ਚਾਂਦੀ ਦੇ ਤਗ਼ਮੇ ਜਿੱਤੇ | ਇਸ ਮੌਕੇ ਕਾਲਜ 'ਚ ਖ਼ੁਸ਼ੀ ਦਾ ਮਾਹੌਲ ਸੀ | ਇਸ ਮੌਕੇ ਡਾ. ਅਮਰਜੀਤ ਕੌਰ, ਡਾ. ਸੁਰੇਸ਼ ਕੁਮਾਰ, ਡਾ. ਸਤੀਸ਼ ਪਨਵਰ, ਪ੍ਰੋ. ਮਨਦੀਪ ਸਿੰਘ, ਪ੍ਰੋ. ਦਿਲਪ੍ਰੀਤ ਸਿੰਘ, ਪ੍ਰੋ. ਪ੍ਰਦੀਪ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਰਮਾਨ ਸਿੰਗਲਾ ਨੇ ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਐਂਡ ਹੈਰੀਟੇਜ ਫ਼ੈਸਟੀਵਲ 'ਚ ਗ਼ਜ਼ਲ ਮੁਕਾਬਲੇ 'ਚ ਪਹਿਲਾ ਸਥਾਨ ਕੀਤਾ... ਅਗਲੀ ਖ਼ਬਰ ਗੁ. ਕਰਮਸਰ ਰਾੜਾ ਸਾਹਿਬ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਸ਼ੁੱਭ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।