26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਅਰਮਾਨ ਸਿੰਗਲਾ ਨੇ ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਐਂਡ ਹੈਰੀਟੇਜ ਫ਼ੈਸਟੀਵਲ 'ਚ ਗ਼ਜ਼ਲ ਮੁਕਾਬਲੇ 'ਚ ਪਹਿਲਾ ਸਥਾਨ ਕੀਤਾ ਹਾਸਿਲ

ਅਜੀਤ ਡੈਸਕ 18-10-2025
ਬੀਜਾ, 17 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ, ਕਸ਼ਮੀਰਾ ਸਿੰਘ ਬਗਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਹੇਠ) ਦੇ ਵਿਦਿਆਰਥੀ ਅਰਮਾਨ ਸਿੰਗਲਾ ਨੇ ਗ਼ਜ਼ਲ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਐੱਸ. ਸੀ. ਡੀ. ਸਰਕਾਰੀ ਕਾਲਜ ਲੁਧਿਆਣਾ ਵਿਖੇ ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਐਂਡ ਹੈਰੀਟੇਜ ਫ਼ੈਸਟੀਵਲ (ਜ਼ੋਨ-2) ਦਾ ਸ਼ਾਨਦਾਰ ਆਯੋਜਨ ਕੀਤਾ | ਫ਼ੈਸਟੀਵਲ ਦੌਰਾਨ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਤੇ ਸਭਿਆਚਾਰਕ ਰੰਗਾਂ ਦਾ ਪ੍ਰਦਰਸ਼ਨ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਗਗਨਦੀਪ ਸਿੰਘ ਨੇ ਅਰਮਾਨ ਸਿੰਗਲਾ ਨੂੰ ਯੂਥ ਫ਼ੈਸਟੀਵਲ ਵਿਚ ਪਹਿਲਾ ਇਨਾਮ ਜਿੱਤਣ ਅਤੇ ਗ਼ਜ਼ਲ ਨਾਲ ਸਾਜ਼ਾਂ ਤੇ ਉਸ ਦਾ ਸਾਥ ਦੇਣ ਵਾਲੇ ਵਿਦਿਆਰਥੀ ਫ਼ਰਦੀਨ ਖਾਨ, ਫ਼ਤਿਹ ਅਲੀ ਖ਼ਾਨ ਨੂੰ ਵੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਪ੍ਰਗਟ ਕੀਤੀਆਂ | ਉਨ੍ਹਾਂ ਸੰਗੀਤ ਵਿਭਾਗ ਦੀ ਵੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਸਫਲਤਾ ਪਿੱਛੇ ਵਿਭਾਗ ਦੇ ਅਧਿਆਪਕਾਂ ਦੀ ਮਿਹਨਤ ਤੇ ਲਗਨ ਸ਼ਾਮਲ ਹੈ | ਕਾਲਜ ਦੇ ਸਮੁੱਚੇ ਸਟਾਫ਼ ਨੇ ਵੀ ਅਰਮਾਨ ਸਿੰਗਲਾ ਨੂੰ ਇਸ ਉਪਲਬਧੀ 'ਤੇ ਮੁਬਾਰਕਬਾਦ ਦਿੱਤੀ |
ਪਿਛਲੀ ਖ਼ਬਰ ਪਬਲਿਕ ਸਕੂਲ ਰਾੜਾ ਸਾਹਿਬ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ ਮੱਲਾਂ ਮਾਰੀਆਂ ਅਗਲੀ ਖ਼ਬਰ ਤੈਰਾਕੀ ਮੁਕਾਬਲਿਆਂ 'ਚ ਨਾਰੰਗਵਾਲ ਕਾਲਜ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।