26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਟੈਕਨੀਕਲ ਸਰਵਿਸਿਜ਼ ਯੂਨੀਅਨ ਖੰਨਾ ਦੀ ਮੀਟਿੰਗ

ਅਜੀਤ ਡੈਸਕ 18-10-2025
ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਖੰਨਾ ਦੀ ਮੀਟਿੰਗ ਪ੍ਰਧਾਨ ਕਰਤਾਰ ਚੰਦ. ਮੀਤ ਪ੍ਰਧਾਨ ਗੁਰਪਿੰਦਰ ਸਿੰਘ ਅਤੇ ਕੈਸ਼ੀਅਰ ਕੁਲਵਿੰਦਰ ਸਿੰਘ ਦੀ ਅਗਵਾਈ ਵਿਚ ਹੋਈ | ਸੂਬਾ ਵਰਕਿੰਗ ਕਮੇਟੀ ਦੇ ਫ਼ੈਸਲੇ ਅਨੁਸਾਰ ਖੰਨਾ ਮੰਡਲ ਅਧੀਨ ਪੈਂਦੀਆਂ ਸਬ ਡਵੀਜ਼ਨ ਚਾਵਾ, ਭੜੀ, ਜਰਗ, ਸਬ ਅਰਬਨ ਖੰਨਾ, ਸਿਟੀ ਨੰਬਰ 1 ਅਤੇ ਸਿਟੀ ਨੰਬਰ 2 ਖੰਨਾ ਦੇ ਸਾਥੀਆਂ ਨੇ ਮੀਟਿੰਗ ਵਿਚ ਸ਼ਮੂਲੀਅਤ ਕੀਤੀ | ਖੰਨਾ ਦੇ ਸਕੱਤਰ ਬਲਵੀਰ ਸਿੰਘ ਅਤੇ ਮੀਤ ਪ੍ਰਧਾਨ ਬੁੱਧ ਸਿੰਘ ਉਚੇਚੇ ਤੌਰ 'ਤੇ ਦੋਰਾਹਾ ਤੋਂ ਸ਼ਾਮਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿੱਜੀਕਰਨ ਦੀ ਨੀਤੀ ਲਾਗੂ ਕਰਦੇ ਹੋਏ ਪਾਵਰਕਾਮ ਅਤੇ ਟਰਾਂਸਕੋ ਦੀਆਂ ਜ਼ਮੀਨਾਂ ਜੋ ਪਿੰਡ ਅਤੇ ਸ਼ਹਿਰ ਦੇ ਲੋਕਾਂ ਵਲੋਂ ਪਿਛਲੇ ਸਮੇਂ ਦੌਰਾਨ ਬਿਜਲੀ ਮਹਿਕਮੇ ਅਤੇ ਪੰਜਾਬ ਸਰਕਾਰ ਦੇ ਹੋਰ ਅਦਾਰਿਆਂ ਨੂੰ ਉਸਾਰਨ ਲਈ ਦਾਨ ਕੀਤੀਆਂ ਸਨ | ਉਨ੍ਹਾਂ ਨੂੰ ਹੁਣ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਕਾਰਪੋਰੇਟ ਨੂੰ ਮੁਨਾਫ਼ਾ ਕਮਾਉਣ ਲਈ ਕੌਡੀਆਂ ਦੇ ਰੇਟ ਵੇਚ ਕੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਦੇ ਰਾਹ ਚਲ ਪਈ ਹੈ | ਜਿਸ ਦਾ ਮੀਟਿੰਗ ਵਿਚ ਹਾਜ਼ਰ ਆਗੂਆਂ ਅਤੇ ਮੁਲਾਜ਼ਮਾਂ ਨੇ ਵਿਰੋਧ ਕੀਤਾ ਅਤੇ ਸਰਕਾਰ ਦੀ ਇਸ ਕਾਰਵਾਈ ਦੀ ਨਿੰਦਾ ਕੀਤੀ | ਇਸ ਮੌਕੇ ਬਹਾਦਰ ਸਿੰਘ, ਬਲਜੀਤ ਸਿੰਘ, ਅਮਨਦੀਪ ਸਿੰਘ, ਲਖਵੀਰ ਸਿੰਘ, ਕੇਵਲ ਸਿੰਘ, ਕਿ੍ਸਨ ਕੁਮਾਰ, ਜਗਦੇਵ ਸਿੰਘ, ਮਨੀ ਰਾਮ, ਵਿਧੀ ਚੰਦ, ਸੁਖਦੀਪ ਸਿੰਘ, ਸੁਰਪ੍ਰੀਤ ਸਿੰਘ, ਮੇਜਰ ਸਿੰਘ, ਜਸਵੰਤ ਸਿੰਘ, ਰਮੇਸ਼ ਕੁਮਾਰ ਆਦਿ ਨੇ ਹਾਜ਼ਰੀ ਲਗਾਉਂਦੇ ਪੰਜਾਬ ਸਰਕਾਰ ਅਤੇ ਪਾਵਰਕਾਮ ਅਤੇ ਟਰਾਂਸਕੋ ਦੀ ਮੈਨੇਜਮੈਂਟ ਨੂੰ ਚੇਤਾਵਨੀ ਦਿੰਦੇ ਹੋਏ ਐਲਾਨੇ ਕੀਤਾ ਕਿ ਅਗਰ ਮੁਲਾਜ਼ਮਾਂ ਦੀਆਂ ਮੰਗਾਂ ਮੰਨੀਆਂ ਤਾਂ ਸਾਰੇ ਮੁਲਾਜ਼ਮ ਸਾਂਝੇ ਸੰਘਰਸ਼ ਲਈ ਪੂਰਾ ਤਾਣ ਲਗਾਉਣਗੇ |
ਪਿਛਲੀ ਖ਼ਬਰ ਗੁਰਦੁਆਰਾ ਭਗਤ ਬਾਬਾ ਨਾਮਦੇਵ ਜੀ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਈਸੜੂ ਵਿਖੇ ਫਿਰਨੀ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।