ਖੰਨਾ, 17 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸੰਤ ਨਾਮਦੇਵ ਸਭਾ ਖੰਨਾ ਵਲੋਂ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਜਿਸ ਵਿਚ ਅੰਮਿ੍ਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਅਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਵਿਚ ਪਾਠਾਂ ਦੇ ਭੋਗ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ¢ ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਰਹਿਮਤ ਦੇ ਜਥੇ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਬਾਰਾਮਾਹ ਦੀ ਕਥਾ ਵਿਖਿਆਨ ਨਾਲ ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ ਗਏ¢ ਪ੍ਰਧਾਨ ਕਰਮਜੀਤ ਸਿੰਘ ਵਲੋਂ ਹਾਜ਼ਰ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ¢ ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ ਨੇ ਸੰਗਤਾਂ ਨਾਲ ਵੀਚਾਰ ਸਾਂਝੇ ਕਰਦਿਆਂ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਬਾਬਾ ਨਾਮਦੇਵ ਜੀ ਦਾ 755ਵਾਂ ਪ੍ਰਕਾਸ਼ ਦਿਹਾੜਾ 2 ਨਵੰਬਰ ਦਿਨ ਐਤਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ¢ ਪ੍ਰੋਗਰਾਮ ਦੀ ਸਮਾਪਤੀ ਤੇ ਮੁੱਖ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ¢ ਇਸ ਮੌਕੇ ਸੰਤ ਨਾਮਦੇਵ ਸਭਾ ਦੇ ਪ੍ਰਧਾਨ ਕਰਮਜੀਤ ਸਿੰਘ, ਸਰਪ੍ਰਸਤ ਜੀਤ ਸਿੰਘ ਬੇਦੀ, ਮੀਤ ਪ੍ਰਧਾਨ ਅਮਰਜੀਤ ਸਿੰਘ ਔਲਖ, ਅਮੋਲਕ ਸਿੰਘ ਬੱਟੂ ਤੇ ਦਵਿੰਦਰ ਸਿੰਘ ਮੋਹਲ, ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਵਿੱਤ ਕੰਟਰੋਲਰ ਸੁਰਿੰਦਰ ਸਿੰਘ ਮੋਹਲ, ਖ਼ਜ਼ਾਨਚੀ ਖੁਸ਼ਕਰਨ ਸਿੰਘ ਤੇ ਗੁਰਦਰਸ਼ਨ ਸਿੰਘ ਮੋਹਲ, ਸੁਰਿੰਦਰ ਸਿੰਘ ਮਾਨ, ਬਲਵੀਰ ਸਿੰਘ ਮਾਨ, ਅਰਵਿੰਦ ਸਿੰਘ, ਮਨਦੀਪ ਸਿੰਘ ਮਰਜਾਰਾ, ਗੁਰਮੀਤ ਸਿੰਘ ਕਾਲਾ, ਕੇਸਰ ਸਿੰਘ, ਬਾਬਾ ਕੁਲਦੀਪ ਸਿੰਘ, ਮੈਨੇਜਰ ਭਾਗ ਸਿੰਘ, ਪ੍ਰੇਮ ਸਿੰਘ ਭੰਬਰਾ, ਮੰਗਤ ਸਿੰਘ ਬਿਜਲੀ ਵਾਲੇ, ਰਾਜਿੰਦਰ ਸਿੰਘ ਤੱਗੜ, ਫ਼ੋਜ਼ੀ ਕੁਲਵੰਤ ਸਿੰਘ, ਮਨਮੋਹਨ ਸਿੰਘ, ਹਰਸ਼ ਲਵਲੀ, ਮਨਜੀਤ ਕੌਰ, ਗੁਰਪ੍ਰੀਤ ਕੌਰ ਅਮਰਜੀਤ ਕੌਰ ਆਦਿ ਹਾਜ਼ਰ ਸਨ¢