26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਕਿੰਡਰ ਗਾਰਟਨ ਸਕੂਲ ਵਿਚ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਮਨਾਇਆ

ਅਜੀਤ ਡੈਸਕ 18-10-2025
ਸਮਰਾਲਾ, 17 ਅਕਤੂਬਰ (ਗੋਪਾਲ ਸੋਫਤ)-ਸਥਾਨਕ ਕਿੰਡਰ ਗਾਰਟਨ ਐਂਡ ਸੀ. ਸੈ. ਸਕੂਲ ਵਿਚ ਅੱਜ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਮਨਾਇਆ ਗਿਆ¢ ਸਕੂਲ ਵਿਚ ਵਿਦਿਆਰਥੀਆਂ ਵਲੋਂ ਦੀਵਾਲੀ ਮੌਕੇ ਬਹੁਤ ਹੀ ਵਧੀਆ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ¢ ਬੱਚਿਆਂ ਵਲੋਂ ਇਸ ਦਿਵਸ ਨਾਲ ਸੰਬੰਧਿਤ ਕਵਿਤਾਵਾਂ, ਭਾਸ਼ਣ ਅਤੇ ਗੀਤ ਵੀ ਪੇਸ਼ ਕੀਤੇ ਗਏ | ਇਸ ਮੌਕੇ ਨਰਸਰੀ ਤੋਂ ਦੂਜੀ ਜਮਾਤ ਦੀਆਂ ਵਿਦਿਆਰਥਣਾਂ ਤੇ ਤੀਜੀ ਤੋਂ ਪੰਜਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਡਾਂਸ ਤੇ ਭੰਗੜਾ ਪਾਇਆ ਅਤੇ ਬੱਚਿਆਂ ਵਲੋਂ ਪ੍ਰਦਰਸ਼ਨੀ ਵੀ ਲਗਾਈ ਗਈ | ਜਿਸ ਵਿਚ ਦੀਵਿਆਂ ਦੇ ਸਜਾਵਟ, ਕਾਰਡ ਬਣਾਏ ਤੇ ਕਾਗ਼ਜ਼ ਦੀਆਂ ਲੜੀਆਂ ਬਣਾਈਆਂ¢ ਇਹ ਪ੍ਰਦਰਸ਼ਨੀ ਸਭ ਦੀ ਖਿੱਚ ਦਾ ਕੇਂਦਰ ਬਣੀ ਰਹੀ¢ ਇਸ ਮੌਕੇ ਸਕੂਲ ਦੇ ਡਾਇਰੈਕਟਰ ਸਰਬਜੀਤ ਕੌਰ ਨੇ ਬੱਚਿਆਂ ਨੂੰ ਦੀਵਾਲੀ ਦੇ ਇਤਿਹਾਸ ਬਾਰੇ ਦੱਸਿਆ ਕਿ ਦੀਵਾਲੀ ਦਾ ਤਿਉਹਾਰ ਬੰਬ ਪਟਾਕਿਆਂ 'ਤੇ ਫ਼ਜ਼ੂਲ ਖ਼ਰਚ ਨਾ ਕਰ ਕੇ ਲੋੜਵੰਦਾਂ ਦੀ ਮਦਦ ਕਰ ਕੇ ਵੀ ਮਨਾਇਆ ਜਾ ਸਕਦਾ ਹੈ ਅਤੇ ਛੋਟੇ ਬੱਚਿਆਂ ਨੂੰ ਆਪਣੇ ਮਾਤਾ-ਪਿਤਾ ਨਾਲ ਦੀਪਮਾਲਾ ਕਰਨ ਲਈ ਕਿਹਾ¢ ਉਨ੍ਹਾਂ ਕਿਹਾ ਕਿ ਆਪਸੀ ਪਿਆਰ, ਏਕਤਾ ਤੇ ਖ਼ੁਸ਼ੀਆਂ ਦੇ ਨਾਲ-ਨਾਲ ਇਸ ਤਿਉਹਾਰ ਨੂੰ ਮਨੁੱਖਤਾ ਦੇ ਭਲੇ ਲਈ ਪ੍ਰਦੂਸ਼ਣ ਰਹਿਤ ਹੋ ਕੇ ਮਨਾਉਣਾ ਚਾਹੀਦਾ ਹੈ¢ ਇਸ ਮੌਕੇ ਸਕੂਲ ਦੇ ਚੇਅਰਮੈਨ ਦਲਜੀਤ ਸਿੰਘ ਸ਼ਾਹੀ, ਉਪ ਚੇਅਰਮੈਨ ਕਮਲਜੀਤ ਸਿੰਘ ਸ਼ਾਹੀ, ਡਾਇਰੈਕਟਰ ਸਰਬਜੀਤ ਕੌਰ ਅਤੇ ਪਿ੍ੰਸੀਪਲ ਰਣਜੋਤ ਕੌਰ ਨੇ ਬੱਚਿਆਂ ਤੇ ਅਧਿਆਪਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਵੀ ਦਿੱਤੀਆਂ¢
ਪਿਛਲੀ ਖ਼ਬਰ ਐਂਟਵਰਪ ਅਦਾਲਤ ਵਲੋਂ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਦੀ ਹਵਾਲਗੀ ਨੂੰ ਮਨਜ਼ੂਰੀ-ਅਧਿਕਾਰੀ <br/> ਅਗਲੀ ਖ਼ਬਰ ਸੇਂਟ ਮਦਰ ਟੈਰੇਸਾ ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਈ ਦੀਵਾਲੀ ਤੇ ਬੰਦੀ ਛੋੜ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।