23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਸਮੇਤ ਬੀਜਾ ਇਲਾਕੇ ਦੇ ਗੁਰੂ ਘਰਾਂ 'ਚ ਸਮਾਗਮ

ਅਜੀਤ ਡੈਸਕ 20-10-2025
ਬੀਜਾ, 19 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸੰਗਰਾਂਦ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਸਵੇਰ ਮੌਕੇ ਇੰਟਰਨੈਸ਼ਨਲ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਰੁਪਾਲੋਂ ਨੇ ਹੁਕਮਨਾਮੇ ਦੀ ਵਿਆਖਿਆ ਦੌਰਾਨ ਗੁਰੂ ਲੜ ਲੱਗਣ ਦੀ ਪੇ੍ਰਰਨਾ ਦਿੱਤੀ | ਗੁਰਮਤਿ ਸਮਾਗਮ ਦੀ ਸ਼ੁਰੂਆਤ ਹਜ਼ੂਰੀ ਰਾਗੀ ਜਥਾ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲਿਆਂ ਨੇ ਰਸਭਿੰਨਾ ਕੀਰਤਨ ਕਰਕੇ ਕੀਤੀ | ਇਸ ਤੋਂ ਬਾਅਦ ਕਥਾਵਾਚਕ, ਰਾਗੀ, ਢਾਡੀ ਜਥਿਆਂ ਨੇ ਗੁਰੂ ਜਸ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪੰਜ ਪਿਆਰਿਆਂ ਨੇ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕੀਤਾ, ਜਿਸ ਨੂੰ ਅਨੇਕਾਂ ਪ੍ਰਾਣੀਆਂ ਨੇ ਛੱਕ ਕੇ ਗੁਰੂ ਵਾਲੇ ਬਣੇ | ਸੰਗਰਾਂਦ ਦੇ ਪਵਿੱਤਰ ਦਿਹਾੜੇ ਦੀ ਖ਼ੁਸ਼ੀ ਵਿੱਚ ਸੰਗਤਾਂ ਸਵੇਰੇ ਤੜਕੇ ਹੀ ਗੁਰੂ ਘਰ ਪੁੱਜ ਕੇ ਨਤਮਸਤਕ ਹੋਈਆਂ | ਇਸ ਮੌਕੇ ਗੁਰੂ ਘਰ ਦੇ ਮੈਨੇਜਰ ਜੋਗਾ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ | ਇਸ ਤਰ੍ਹਾਂ ਹੀ ਬੀਜਾ, ਅਜਲੋਦ, ਜਸਪਾਲੋਂ, ਬੰਬ, ਜਟਾਣਾਂ, ਘੁੰਗਰਾਲੀ, ਗੱਗੜ ਮਾਜਰਾ, ਕਿਸ਼ਨਗੜ੍ਹ, ਬਗਲੀ ਕਲਾਂ, ਕੋਟ, ਹਰਬੰਸਪੁਰਾ, ਦਹੇੜੂ, ਰੂਪਾ, ਬਗ਼ਲੀ ਖ਼ੁਰਦ, ਭੌਰਲਾ, ਚਾਵਾ, ਰੁਪਾਲੋਂ, ਸੁਲਤਾਨਪੁਰ ਆਦਿ ਨਗਰਾਂ 'ਚ ਵੀ ਸੰਗਰਾਂਦ ਦੇ ਦਿਹਾੜੇ ਬੜੀ ਧੂਮਧਾਮ ਤੇ ਸ਼ਰਧਾਪੂਰਵਕ ਨਾਲ ਮਨਾਏ ਗਏ |
ਪਿਛਲੀ ਖ਼ਬਰ ਹਲਕਾ ਪਾਇਲ ਦੀ ਕੋਈ ਵੀ ਸੜਕ ਨਵੀਂ ਦਿੱਖ ਤੋਂ ਅਧੂਰੀ ਨਹੀਂ ਰਹੇਗੀ-ਗਿਆਸਪੁਰਾ ਅਗਲੀ ਖ਼ਬਰ ਏ. ਐਸ ਮਾਡਰਨ ਸਕੂਲ 'ਚ ਮਨਾਈ ਦੀਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।