23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਪੰਜਾਬ ਵਾਸੀ ਆਤਿਸ਼ਬਾਜ਼ੀ ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ- ਰਾਏ ਮੰਜਾਲੀਆਂ

ਅਜੀਤ ਡੈਸਕ 20-10-2025
ਬੀਜਾ, 19 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)- ਇੱਥੋਂ ਦੇ ਨਜ਼ਦੀਕ ਪਿੰਡ ਮੰਜਾਲੀਆਂ ਕਲਾਂ ਦੇ ਮੌਜੂਦਾ ਸਰਪੰਚ ਬਲਜਿੰਦਰ ਕੌਰ ਦੇ ਸਪੁੱਤਰ ਬਲਜੀਤ ਸਿੰਘ ਰਾਏ ਮੰਜਾਲੀਆਂ ਨੇ ਦੱਸਿਆ ਕਿ ਲੋਕਾਂ ਨੂੰ ਇਸ ਵਾਰ ਦੀਵਾਲੀ ਦੇ ਤਿਉਹਾਰ ਮੌਕੇ ਵਾਤਾਵਰਨ ਤੇ ਮਨੁੱਖਤਾ ਦੀ ਭਲਾਈ ਲਈ ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਦੀਵਾਲੀ ਆਤਿਸ਼ਬਾਜ਼ੀ ਤੇ ਪ੍ਰਦੂਸ਼ਣ ਰਹਿਤ ਮਨਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਦੀਵਾਲੀ ਵਾਲੇ ਦਿਨ ਗਰੀਨ ਪਟਾਕੇ ਚਲਾਉਣ ਨੂੰ ਹੀ ਤਰਜੀਹ ਦਿੱਤੀ ਜਾਵੇ ਤਾਂ ਜੋ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਦੇਸ਼ ਦਾ ਸਭ ਤੋਂ ਵੱਡਾ ਤਿਉਹਾਰ ਹੈ, ਜਿਸ ਮੌਕੇ ਵਰਗ ਦੇ ਲੋਕਾਂ ਨੂੰ ਸਮਾਜ ਦੀ ਬਿਹਤਰੀ ਤੇ ਤਰੱਕੀ ਲਈ ਸਮਾਜਿਕ ਬੁਰਾਈਆਂ ਦਾ ਖ਼ਾਤਮਾ ਕਰਨ ਵਿੱਚ ਮੋਹਰੀ ਭੂਮਿਕਾ ਅਦਾ ਕਰਨ ਦਾ ਅਹਿਦ ਲੈਣਾ ਚਾਹੀਦਾ ਹੈ |
ਪਿਛਲੀ ਖ਼ਬਰ ਰੋਟਰੀ ਕਲੱਬ ਅੰਮਿ੍ਤਸਰ ਮਿਡਟਾਊਨ ਵਲੋਂ ਅਮਨ-ਕਾਨੂੰਨ ਵਿਸ਼ੇ 'ਤੇ ਵਿਸ਼ੇਸ਼ ਲੈਕਚਰ <br/> ਅਗਲੀ ਖ਼ਬਰ ਰੇਤ ਮਾਫ਼ੀਆ ਫਿਰ ਹੋਇਆ ਸਰਗਰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।