16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸੜਕ ਹਾਦਸੇ 'ਚ ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ <br/>

ਅਜੀਤ ਡੈਸਕ 23-10-2025
ਮਾਛੀਵਾੜਾ ਸਾਹਿਬ, 22 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)- 18 ਅਕਤੂਬਰ ਨੂੰ ਵਾਪਰੇ ਹਾਦਸੇ ਵਿਚ ਸੁਖਵਿੰਦਰ ਸਿੰਘ (52) ਵਾਸੀ ਪਿੰਡ ਲੁਹਾਰੀਆਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ¢ ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਜੋ ਕਿ ਅਪਾਹਜ ਸੀ ਅਤੇ ਲੰਘੀ 18 ਅਕਤੂਬਰ ਨੂੰ ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਉਸ ਦਾ ਆਪਣੇ ਸਹਾਰੇ ਲਈ ਕੋਲ ਰੱਖਿਆ ਖੂੰਡਾ ਅਚਾਨਕ ਟਾਇਰ ਵਿਚ ਫਸ ਗਿਆ ਤੇ ਹਾਦਸਾ ਵਾਪਰ ਗਿਆ¢ ਇਸ ਹਾਦਸੇ ਵਿਚ ਸੁਖਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ¢ ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ ¢ ਮਿ੍ਤਕ ਸੁਖਵਿੰਦਰ ਸਿੰਘ ਦੀ ਲਾਸ਼ ਪੋਸਟ ਮਾਰਟਮ ਲਈ ਕਬਜ਼ੇ ਵਿਚ ਲੈ ਲਈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ¢

ਪਿਛਲੀ ਖ਼ਬਰ ਅੱਗ ਲਾ ਕੇ ਬੂਟੇ ਨਸ਼ਟ ਕਰਨ ਵਾਲਿਆਂ ਖ਼ਿਲਾਫ਼ ਵਿਭਾਗ ਨੇ ਨਹੀਂ ਕੀਤੀ ਕਾਰਵਾਈ- ਨੰਬਰਦਾਰ ਰੋਹਣੋ ਅਗਲੀ ਖ਼ਬਰ ਬਿਲ ਗੇਟਸ ਭਾਰਤੀ ਟੀ.ਵੀ. ਲੜੀਵਾਰ 'ਚ ਆਉਣਗੇ ਨਜ਼ਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।