ਮਾਛੀਵਾੜਾ ਸਾਹਿਬ, 22 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਲੰਘੀ ਦੀਵਾਲੀ ਦੀ ਰਾਤ ਵੀ ਇੱਕ ਆਵਾਰਾ ਪਸ਼ੂ ਕਾਰਨ ਨੇੜਲੇ ਪਿੰਡ ਕੋਟਾਲਾ ਦੇ ਨੌਜਵਾਨ ਗੁਰਜੋਤ ਸਿੰਘ ਉਰਫ਼ ਗੱਗੀ (27) ਦੀ ਮੌਤ ਹੋ ਗਈ ¢ ਪੁਲਿਸ ਕੋਲ ਬਿਆਨ ਦਰਜ ਕਰਵਾਉਂਦਿਆਂ ਪਿਤਾ ਜਸਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਗੁਰਜੋਤ ਸਿੰਘ ਜੋ ਕਿ ਬਿਜਲੀ ਦਾ ਕੰਮ ਪ੍ਰਾਈਵੇਟ ਤੌਰ 'ਤੇ ਕਰਦਾ ਹੈ ¢ ਲੰਘੀ 21 ਅਕਤੂਬਰ ਨੰੂ ਦੀਵਾਲੀ ਦੀ ਰਾਤ ਨੂੰ ਉਹ ਆਪਣੇ ਨਾਨਕੇ ਪਿੰਡ ਉਧੋਵਾਲ ਕਲਾਂ ਵਿਖੇ ਗਿਆ ਅਤੇ ਜਦੋਂ ਵਾਪਸ ਪਿੰਡ ਪਰਤ ਰਿਹਾ ਸੀ ਤਾਂ ਮਾਂਗਟ ਪੈਟਰੋਲ ਪੰਪ ਨੇੜੇ ਇੱਕ ਆਵਾਰਾ ਪਸ਼ੂ ਅੱਗੇ ਆਉਣ ਕਾਰਨ ਉਸ ਦਾ ਵਾਹਨ ਦੁਰਘਟਨਾ ਦਾ ਸ਼ਿਕਾਰ ਹੋ ਗਿਆ ¢ ਇਸ ਹਾਦਸੇ ਵਿਚ ਗੁਰਜੋਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਅਤੇ ਜਦੋਂ ਉਸ ਨੰੂ ਇਲਾਜ ਲਈ ਸਿਵਲ ਹਸਪਤਾਲ ਸਮਰਾਲਾ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੰੂ ਮਿ੍ਤਕ ਐਲਾਨ ਦਿੱਤਾ ¢ ਗੁਰਜੋਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਦੋ ਭੈਣਾਂ ਦਾ ਭਰਾ ਸੀ ¢ ਦੀਵਾਲੀ ਦੀ ਰਾਤ ਹੋਏ ਹਾਦਸੇ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ¢ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤਾ ਜਾਵੇਗਾ¢